ਕਪੂਰਥਲਾ ਵਿਖੇ ਇਰਾਦਾ ਕਤਲ ਦੇ ਦੋਸ਼ ’ਚ ਲੋੜੀਂਦਾ ਮੁਲਜ਼ਮ ਗ੍ਰਿਫ਼ਤਾਰ

Sunday, Nov 19, 2023 - 01:20 PM (IST)

ਕਪੂਰਥਲਾ ਵਿਖੇ ਇਰਾਦਾ ਕਤਲ ਦੇ ਦੋਸ਼ ’ਚ ਲੋੜੀਂਦਾ ਮੁਲਜ਼ਮ ਗ੍ਰਿਫ਼ਤਾਰ

ਕਪੂਰਥਲਾ (ਭੂਸ਼ਣ, ਮਹਾਜਨ, ਮਲਹੋਤਰਾ)-ਥਾਣਾ ਅਰਬਨ ਅਸਟੇਟ ਕਪੂਰਥਲਾ ਦੀ ਪੁਲਸ ਨੇ ਛਾਪੇਮਾਰੀ ਦੌਰਾਨ ਇਰਾਦਾ ਕਤਲ ਦੇ ਦੋਸ਼ ’ਚ ਲੋੜੀਂਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਇਕ ਨਾਜਾਇਜ਼ ਪਿਸਤੌਲ ਅਤੇ ਮੈਗਜ਼ੀਨ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਕਪੂਰਥਲਾ ਵਤਸਲਾ ਗੁਪਤਾ ਦੇ ਹੁਕਮਾਂ ’ਤੇ ਜ਼ਿਲ੍ਹੇ ਭਰ ’ਚ ਚਲਾਈ ਜਾ ਰਹੀ ਅਪਰਾਧ ਵਿਰੋਧੀ ਮੁਹਿੰਮ ਤਹਿਤ ਐੱਸ. ਪੀ. (ਡੀ) ਰਮਨਿੰਦਰ ਸਿੰਘ ਅਤੇ ਡੀ. ਐੱਸ. ਪੀ. (ਸਬ ਡਿਵੀਜ਼ਨ) ਸਤਨਾਮ ਸਿੰਘ ਦੀ ਨਿਗਰਾਨੀ ਹੇਠ ਥਾਣਾ ਅਰਬਨ ਅਸਟੇਟ ਦੇ ਐੱਸ. ਐੱਚ. ਓ. ਕੇਵਲ ਸਿੰਘ ਨੇ ਆਪਣੀ ਟੀਮ ਨਾਲ ਨਾਕਾਬੰਦੀ ਕੀਤੀ ਹੋਈ ਸੀ। 

ਇਹ ਵੀ ਪੜ੍ਹੋ: ਰੋਹਿਤ ਕਤਲ ਕੇਸ: ਕਾਤਲ ਤੇ CIA ਸਟਾਫ਼ ਆਹਮੋ-ਸਾਹਮਣੇ, ਦੋਵਾਂ ਵਿਚਾਲੇ ਚੱਲੀਆਂ ਗੋਲ਼ੀਆਂ

ਇਸ ਦੌਰਾਨ ਪੁਲਸ ਟੀਮ ਨੂੰ ਸੂਚਨਾ ਮਿਲੀ ਕਿ ਲੋੜੀਂਦੇ ਮੁਲਜ਼ਮ ਹਰਪ੍ਰੀਤ ਸਿੰਘ ਉਰਫ਼ ਸੰਨੀ ਉਰਫ਼ ਦੋਧੀ ਪੁੱਤਰ ਦਵਿੰਦਰ ਸਿੰਘ ਵਾਸੀ ਨਵਾਂ ਪਿੰਡ ਗੇਟ ਹਾਲ ਵਾਸੀ ਸ਼ਾਲੀਮਾਰ ਐਵੇਨਿਊ ਕਪੂਰਥਲਾ, ਜਿਸ ਖ਼ਿਲਾਫ਼ ਅਸ਼ੋਕ ਕੁਮਾਰ ਪੁੱਤਰ ਰੁਲਦੂ ਰਾਮ ਵਾਸੀ ਮੁਸ਼ਕਵੇਦ ਕਪੂਰਥਲਾ ਨੇ ਮਾਮਲਾ ਦਰਜ ਕਰਵਾਇਆ ਸੀ, ਇਸ ਸਮੇਂ ਆਪਣੀ ਕਾਰ ’ਚ ਘੁੰਮ ਰਿਹਾ ਹੈ। ਇਸ ਆਧਾਰ ’ਤੇ ਜਦੋਂ ਅਰਬਨ ਅਸਟੇਟ ਪੁਲਸ ਨੇ ਮੌਕੇ ’ਤੇ ਛਾਪੇਮਾਰੀ ਕੀਤੀ ਤਾਂ ਮੁਲਜ਼ਮ ਹਰਪ੍ਰੀਤ ਸਿੰਘ ਉਰਫ਼ ਸੰਨੀ ਉਰਫ਼ ਦੋਧੀ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਦੀ ਤਲਾਸ਼ੀ ਦੌਰਾਨ ਉਸ ਕੋਲੋਂ ਇਕ ਨਾਜਾਇਜ਼ ਪਿਸਤੌਲ ਤੇ ਮੈਗਜ਼ੀਨ ਬਰਾਮਦ ਹੋਇਆ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਗ੍ਰਿਫ਼ਤਾਰ ਮੁਲਜ਼ਮ ਨੇ ਇਹ ਨਜਾਇਜ਼ ਪਿਸਤੌਲ ਉੱਤਰ ਪ੍ਰਦੇਸ਼ ਦੇ ਕਿਸੇ ਖਾਸ ਵਿਅਕਤੀ ਤੋਂ ਖ਼ਰੀਦਿਆ ਸੀ। ਮੁਲਜ਼ਮ ਦਾ ਪੁਲਸ ਰਿਮਾਂਡ ਲੈ ਲਿਆ ਗਿਆ ਹੈ। ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ।

ਇਹ ਵੀ ਪੜ੍ਹੋ:  ਜਲੰਧਰ ਵਿਖੇ ਰਵੀ ਜਿਊਲਰਜ਼ 'ਚ ਹੋਈ ਲੁੱਟ ਦੇ ਮਾਮਲੇ 'ਚ ਨਵਾਂ ਮੋੜ, ਮਾਲਕ ਹੀ ਨਿਕਲਿਆ ਝੂਠੀ ਕਹਾਣੀ ਦਾ ਰਚੇਤਾ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711


author

shivani attri

Content Editor

Related News