ਪੰਜਾਬ ''ਤੇ ਮੰਡਰਾ ਸਕਦੈ ਵੱਡਾ ਖ਼ਤਰਾ, ਸਤਲੁਜ ਦਰਿਆ ’ਚ ਪਾਣੀ ਦਾ ਪੱਧਰ ਵਧਿਆ, ਸਹਿਮੇ ਲੋਕ
Wednesday, Aug 14, 2024 - 06:46 PM (IST)
ਲੋਹੀਆ (ਸੁਭਾਸ਼, ਮਨਜੀਤ)-ਲੋਹੀਆਂ ਖ਼ਾਸ ਤੋਂ ਕੁਝ ਕਿੱਲੋਮੀਟਰ ਦੂਰ ਸਤਲੁਜ ਦਰਿਆ ’ਚ ਪਾਣੀ ਦਾ ਪੱਧਰ ਵਧਣ ਕਾਰਨ ਨੇੜਲੇ ਪਿੰਡਾਂ ’ਚ ਰਹਿੰਦੇ ਲੋਕਾਂ ’ਚ ਸਹਿਮ ਦਾ ਮਾਹੌਲ ਬਣਨਾ ਸ਼ੁਰੂ ਹੋ ਗਿਆ ਹੈ। ਪਾਣੀ ਦਾ ਪੱਧਰ 20 ਹਜ਼ਾਰ ਕਿਊਸਕ ਤੱਕ ਪੁੱਜ ਗਿਆ ਸੀ ਪਰ ਮੰਗਲਵਾਰ ਸ਼ਾਮ ਖ਼ਬਰ ਲਿਖੇ ਜਾਣ ਤੱਕ ਅੱਧਾ ਫੁੱਟ ਪਾਣੀ ਦਾ ਪੱਧਰ ਉਤਰ ਚੁੱਕਾ ਸੀ ਅਤੇ ਇਹ 18 ਹਜ਼ਾਰ ਤੋਂ 19 ਹਜ਼ਾਰ ਕਿਊਸਕ ਤੱਕ ਰਹਿ ਗਿਆ ਸੀ।
ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਅਚਾਨਕ ਭਾਖੜਾ ਡੈਮ ਤੋਂ ਪਾਣੀ ਛੱਡਣ ਕਾਰਨ ਪਾਣੀ ਦਾ ਪੱਧਰ ਇਕ ਦਮ 2 ਫੁੱਟ ਵੱਧ ਗਿਆ, ਜਿਸ ਕਾਰਨ ਸਤਲੁਜ ਦਰਿਆ ’ਤੇ ਕੰਮ ਕਰਦੇ ਸਰਕਾਰੀ ਅਧਿਕਾਰੀਆਂ ਨੇ ਆਪਣੇ ਉੱਚ ਅਧਿਕਾਰੀਆਂ ਨੂੰ ਇਸ ਦੀ ਜਾਣਕਾਰੀ ਦਿੱਤੀ ਪਰ ਮੰਗਲਵਾਰ ਸ਼ਾਮ ਤਕ ਪਾਣੀ ਦਾ ਪੱਧਰ ਅੱਧਾ ਫੁੱਟ ਘੱਟ ਹੋ ਗਿਆ ਜਿਸ ਕਾਰਨ ਆਮ ਲੋਕਾਂ ਅਤੇ ਅਧਿਕਾਰੀਆਂ ਨੇ ਸੁੱਖ ਦਾ ਸਾਹ ਲਿਆ। ਵਾਟਰ ਡਿਸਚਾਰਜ ਡਿਵੀਜ਼ਨ ਦੇ ਅਧਿਕਾਰੀ ਗੌਰਵ ਕੁਮਾਰ ਨੇ ਕਿਹਾ ਕਿ ਪਾਣੀ ਦਾ ਪੱਧਰ ਵਧਣ ਕਾਰਨ ਇਥੋਂ ਗੰਦਾ ਪਾਣੀ ਅੱਗੇ ਨਿਕਲ ਗਿਆ ਹੈ ਅਤੇ ਲੋਕਾਂ ਨੂੰ ਹਾਲੇ ਡਰਨ ਦੀ ਲੋੜ ਨਹੀਂ ਹੈ।
ਇਹ ਵੀ ਪੜ੍ਹੋ- ਪੰਜਾਬ ਦੀ ਸਿਆਸਤ 'ਚ ਮੁੜ ਸਰਗਰਮ ਹੋਣ ਦੇ ਨਵਜੋਤ ਸਿੰਘ ਸਿੱਧੂ ਨੇ ਦਿੱਤੇ ਸੰਕੇਤ, ਵੀਡੀਓ ਸਾਂਝੀ ਕਰਕੇ ਆਖੀ ਵੱਡੀ ਗੱਲ
ਜ਼ਿਕਰਯੋਗ ਹੈ ਕਿ ਪੰਜਾਬ ਵਿਚ ਮਾਨਸੂਨ ਮੁੜ ਸਰਗਰਮ ਹੋਣ ਜਾ ਰਿਹਾ ਹੈ। ਜਿਸ ਦੇ ਚੱਲਦੇ ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿਚ ਮੌਸਮ ਵਿਭਾਗ ਵੱਲੋਂ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਹੜੇ ਇਲਾਕਿਆਂ ਲਈ ਅਲਰਟ ਜਾਰੀ ਕੀਤਾ ਗਿਆ ਹੈ ਇਹ ਤਿੰਨੇ ਹਿਮਾਚਲ ਦੇ ਪਹਾੜੀ ਇਲਾਕਿਆਂ ਦੇ ਨਾਲ ਲੱਗਦੇ ਹਨ। ਇਨ੍ਹਾਂ ਵਿਚ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਸ਼ਾਮਲ ਹਨ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ 'ਚ ਤਾਪਮਾਨ ‘ਚ 4.4 ਡਿਗਰੀ ਦਾ ਵਾਧਾ ਹੋਇਆ ਹੈ, ਜਿਸ ਨਾਲ ਤਾਪਮਾਨ ਆਮ ਦੇ ਮੁਕਾਬਲੇ ਪਹੁੰਚ ਗਿਆ ਹੈ। ਮੋਹਾਲੀ ਵਿਚ ਸਭ ਤੋਂ ਵੱਧ ਤਾਪਮਾਨ 34.6 ਡਿਗਰੀ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਬਰਾਤੀਆਂ ਨਾਲ ਭਰੀ ਇਨੋਵਾ ਗੱਡੀ ਖੱਡ 'ਚ ਡਿੱਗਣ ਕਾਰਨ ਪਾਣੀ 'ਚ ਰੁੜੀ, 10 ਲੋਕਾਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ