ਪੰਜਾਬ ਲਈ ਫਿਰ ਖ਼ਤਰੇ ਦੀ ਘੰਟੀ, ਖ਼ਤਰੇ ਦੇ ਨਿਸ਼ਾਨ ਨੇੜੇ ਪਹੁੰਚਿਆ ਭਾਖੜਾ ਦਾ ਪਾਣੀ

08/12/2023 6:31:56 PM

ਨੰਗਲ : ਭਾਖੜਾ ਡੈਮ ਵਿਚ ਪਾਣੀ ਦਾ ਪੱਧਰ ਇਕ ਵਾਰ ਫਿਰ ਵੱਧ ਗਿਆ ਹੈ। ਇਸ ਵਾਰ ਇਹ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਮਹਿਜ਼ 11 ਫੁੱਟ ਹੇਠਾਂ ਰਹਿ ਗਿਆ ਹੈ। ਭਾਖੜਾ ਵਿਚ ਪਾਣੀ ਦਾ ਪੱਧਰ ਵਧਣ ਦੇ ਨਾਲ ਹੀ ਖਤਰੇ ਦੀ ਘੰਟੀ ਵੱਜਣੀ ਵੀ ਸ਼ੁਰੂ ਹੋ ਗਈ ਹੈ ਕਿਉਂਕਿ ਜਿਸ ਤਰ੍ਹਾਂ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵੱਧ ਰਿਹਾ ਹੈ, ਇਸ ਅਨੁਸਾਰ ਅਗਲੇ 24 ਘੰਟਿਆਂ ਬਾਅਦ ਭਾਖੜਾ ਖ਼ਤਰੇ ਦੇ ਨਿਸ਼ਾਨ ਤੋਂ ਕਰੀਬ 10 ਫੁੱਟ ਦੀ ਦੂਰੀ ’ਤੇ ਰਹੇਗਾ। ਮਿਲੀ ਜਾਣਕਾਰੀ ਮੁਤਾਬਕ ਭਾਖੜਾ ਵਿਚ ਪਿਛਲੇ 24 ਘੰਟਿਆਂ ਦੌਰਾਨ ਵੱਖ-ਵੱਖ ਸਰੋਤਾਂ ਤੋਂ 72387 ਕਿਊਸਿਕ ਪਾਣੀ ਦੀ ਆਮਦ ਦਰਜ ਕੀਤੀ ਗਈ ਹੈ। ਭਾਖੜਾ ਡੈਮ ਦੇ ਅੱਜ ਪਾਣੀ ਦਾ ਪੱਧਰ 1669.49 ਫੁੱਟ ਤੱਕ ਪਹੁੰਚ ਗਿਆ ਹੈ। ਭਾਖੜਾ ਡੈਮ ਵਿਚ ਪਾਣੀ ਦੀ ਆਮਦ 72387 ਕਿਊਸਿਕ ਦਰਜ ਕੀਤੀ ਗਈ ਹੈ ਜਦਕਿ ਭਾਖੜਾ ਡੈਮ ਤੋਂ ਟਰਬਾਈਨਾਂ ਰਾਹੀਂ 41857 ਕਿਊਸਿਕ ਪਾਣੀ ਛੱਡਿਆ ਗਿਆ ਹੈ। ਭਾਖੜਾ ਡੈਮ ਵੱਧ ਤੋਂ ਵੱਧ 1680 ਫੁੱਟ ਪਾਣੀ ਸਟੋਰ ਕਰ ਸਕਦਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਅਤੇ ਪੰਚਾਇਤਾਂ ਭੰਗ

ਬੇਸ਼ੱਕ ਭਾਖੜਾ ਮੈਨੇਜਮੈਂਟ ਵੱਲੋਂ ਹੁਣ ਤੱਕ ਸਹੀ ਰਣਨੀਤੀ ਤਹਿਤ ਆਪਣੇ ਮੁਲਾਂਕਣ ਅਨੁਸਾਰ ਪਾਣੀ ਛੱਡਿਆ ਗਿਆ ਹੈ ਪਰ ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਹੋ ਰਹੀ ਬਾਰਸ਼ ਕਾਰਨ ਕੁਝ ਚਿੰਤਾ ਜ਼ਰੂਰ ਵੱਧ ਗਈ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਅਗਲੇ 10 ਦਿਨਾਂ ਦੀ ਉਡੀਕ ਕਰਨ ਦੀ ਬਜਾਏ ਭਾਖੜਾ ਡੈਮ ਤੋਂ ਥੋੜ੍ਹਾ ਥੋੜ੍ਹਾ ਪਾਣੀ ਛੱਡ ਕੇ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। 

ਇਹ ਵੀ ਪੜ੍ਹੋ : ਚਾਵਾਂ ਨਾਲ ਕਰਵਾਏ ਵਿਆਹ ਦੇ ਖੇਰੂੰ-ਖੇਰੂੰ ਹੋਏ ਸੁਫ਼ਨੇ, ਸਾਹਮਣੇ ਆਏ ਪਤਨੀ ਦੇ ਸੱਚ ਨੇ ਪੈਰਾਂ ਹੇਠੋਂ ਖਿਸਕਾਈ ਜ਼ਮੀਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Gurminder Singh

This news is Content Editor Gurminder Singh