ਡੁੱਬਦੇ ਆਸ਼ਿਆਨਿਆਂ ਨੂੰ ਵੇਖ ਝਿੰਜੋੜੇ ਗਏ ਦਿਲ, ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ’ਚ ਵੜਿਆ ਪਾਣੀ

Friday, Jul 14, 2023 - 05:45 PM (IST)

ਮੱਲ੍ਹੀਆਂ ਕਲਾਂ (ਟੁੱਟ)- ਜਲੰਧਰ, ਕਪੂਰਥਲਾ ਅਤੇ ਫਿਰੋਜ਼ਪੁਰ ਇਲਾਕੇ ਅੰਦਰ ਹੜ੍ਹ ਦਾ ਪਾਣੀ ਤਬਾਹੀ ਮਚਾ ਰਿਹਾ ਹੈ। ਉਕਤ ਥਾਵਾਂ ’ਤੇ ਬਿਜਲੀ ਅਤੇ ਮੋਬਾਈਲ ਫੋਨ ਸੇਵਾਵਾਂ ਠੱਪ ਹਨ, ਜਿਸ ਨਾਲ ਲੋਕਾਂ ਦਾ ਜਨਜੀਵਨ ਪ੍ਰਭਾਵਿਤ ਹੈ। ਨੀਵੇਂ ਇਲਾਕੇ ਦਰਿਆ, ਨਹਿਰਾਂ ਅਤੇ ਸੂਏ ਪਾਣੀ ਨਾਲ ਨੱਕੋ ਨੱਕ ਭਰ ਕੇ ਬਾਹਰ ਉੱਛਲ ਰਹੇ ਹਨ। ਵਿਧਾਨ ਸਭਾ ਹਲਕਾ ਨਕੋਦਰ ਅਧੀਨ ਪੈਂਦੇ ਦੋਨਾ ਇਲਾਕੇ ਵਿਚਕਾਰ ਦੀ ਲੰਘ ਰਹੀ ਸਥਾਨਕ ਕਸਬਾ ਮੱਲ੍ਹੀਆਂ ਕਲਾਂ ਕੋਲ ਚਿੱਟੀ ਵੇਈਂ, ਜੋਕਿ ਅੱਜਕਲ੍ਹ ਕਾਲੀ ਦੂਸ਼ਿਤ ਵੇਈ ਦਾ ਰੂਪ ਧਾਰਨ ਕਰ ਚੁੱਕੀ ਹੈ, ਜੇਕਰ ਵੇਈਂ ਦੀ ਸਾਫ਼-ਸਫ਼ਾਈ ਬਾਰੇ ਗੱਲ ਕਰੀਏ ਤਾਂ ਸਫ਼ਾਈ ਦਾ ਬਹੁਤ ਬੁਰਾ ਹਾਲ ਹੈ। ਵੇਈਂ ’ਚ ਲੋੜ ਤੋਂ ਵੱਧ ਪਾਣੀ ਨਾਲ ਇਲਾਕੇ ਅੰਦਰ ਫ਼ਸਲਾਂ ਕਾਫ਼ੀ ਪਾਣੀ ਦੀ ਮਾਰ ਹੇਠ ਆ ਜਾਂਦੀਆਂ ਹਨ। 

ਇਹ ਵੀ ਪੜ੍ਹੋ- ਜਲੰਧਰ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ CM ਭਗਵੰਤ ਮਾਨ ਨੇ ਕੀਤਾ ਦੌਰਾ

PunjabKesari

ਨਹਿਰੀ ਵਿਭਾਗ ਅਤੇ ਨਕੋਦਰ ਪ੍ਰਸ਼ਾਸਨ ਨੇ ਵੇਈਂ ਦੀ ਸਫ਼ਾਈ ਵੱਲ ਕਦੇ ਧਿਆਨ ਨਹੀ ਦਿੱਤਾ। ਉਕਤ ਵੇਈਂ ਘਾਹ ਬੂਟੀ ਨਾਲ ਨੱਕੋ-ਨੱਕ ਭਰੀ ਹੋਈ ਹੈ, ਜੇਕਰ ਪਹਾੜੀ ਖੇਤਰ ’ਚ ਲਗਾਤਾਰ ਪੈ ਰਹੀ ਬਾਰਿਸ਼ ਨਾ ਬੰਦ ਹੋਈ ਤਾਂ ਉਕਤ ਇਲਾਕੇ ਦੇ ਹਾਲਾਤ ਹੋਰ ਗੰਭੀਰ ਹੋ ਸਕਦੇ ਹਨ। ਜ਼ਿਕਰਯੋਗ ਹੈ ਕਿ ਨਕੋਦਰ-ਜਲੰਧਰ ਮਾਰਗ ’ਤੇ ਸਥਿਤ ਪਿੰਡ ਕੰਗ ਸਾਹਬੂ ਪੁਲ ਦੇ ਨਜ਼ਦੀਕ ਬੈਠੇ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਅੰਦਰ ਪਾਣੀ ਭਰ ਗਿਆ ਹੈ। ਪ੍ਰਵਾਸੀ ਮਜ਼ਦੂਰ ਮਦਦ ਦੀ ਗੁਹਾਰ ਲਾ ਰਹੇ ਹਨ। ਜਲੰਧਰ, ਕਪਰੂਥਲਾ ਤੇ ਫਿਰੋਜ਼ਪੁਰ ਹਲਕੇ ਅੰਦਰ ਸਥਿਤੀ ਨਾਜ਼ੁਕ ਬਣੀ ਹੋਈ ਹੈ।

ਇਹ ਵੀ ਪੜ੍ਹੋ- ਮਨਾਲੀ 'ਚ ਲਾਪਤਾ ਹੋਏ PRTC ਬੱਸ ਦੇ ਕੰਡਕਟਰ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


shivani attri

Content Editor

Related News