ਖ਼ਤਰੇ ਦੇ ਨਿਸ਼ਾਨ ਤੱਕ ਪਹੁੰਚੇ ਭਾਖੜਾ ’ਚੋਂ ਛੱਡੇ ਗਏ ਪਾਣੀ ਨੇ ਮੁੜ ਮਚਾਈ ਤਬਾਹੀ, ਪਿੰਡਾਂ ਦੇ ਪਿੰਡ ਡੁੱਬੇ

Tuesday, Aug 15, 2023 - 06:50 PM (IST)

ਖ਼ਤਰੇ ਦੇ ਨਿਸ਼ਾਨ ਤੱਕ ਪਹੁੰਚੇ ਭਾਖੜਾ ’ਚੋਂ ਛੱਡੇ ਗਏ ਪਾਣੀ ਨੇ ਮੁੜ ਮਚਾਈ ਤਬਾਹੀ, ਪਿੰਡਾਂ ਦੇ ਪਿੰਡ ਡੁੱਬੇ

ਰੋਪੜ : ਹਿਮਾਚਲ ’ਚ ਲਗਾਤਾਰ ਹੋ ਰਹੀ ਬਾਰਿਸ਼ ਤੋਂ ਬਾਅਦ ਭਾਖੜਾ ਅਤੇ ਪੌਂਗ ਡੈਮ ਦੇ ਪਾਣੀ ਦਾ ਪੱਧਰ ਵੱਧ ਗਿਆ ਹੈ। ਹਾਲਾਤ ਨੂੰ ਦੇਖਦੇ ਹੋਏ ਭਾਖੜਾ ਡੈਮ ਪ੍ਰਬੰਧਨ ਬੋਰਡ (ਬੀ. ਬੀ. ਐੱਮ. ਬੀ.) ਨੇ ਭਾਖੜਾ ਅਤੇ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ ਹਨ। ਫਲੱਡ ਗੇਟ ਖੋਲ੍ਹਣ ਤੋਂ ਬਾਅਦ ਪੰਜਾਬ ਵਿਚ ਇਕ ਵਾਰ ਫਿਰ ਹੜ੍ਹ ਵਰਗੇ ਹਾਲਾਤ ਬਣਨੇ ਸ਼ੁਰੂ ਹੋ ਗਏ ਹਨ। ਦੂਜੇ ਪਾਸੇ ਬਿਆਸ ਦੇ ਪਾਣੀ ਦਾ ਪੱਧਰ ਵਧਣ ਕਾਰਨ ਚੱਕਮੀਰਪੁਰ ਨੇੜੇ ਧੁੱਸੀ ਬੰਨ੍ਹ ਟੁੱਟ ਗਿਆ ਹੈ। ਜਿਸ ਨਾਲ ਆਸ-ਪਾਸ ਦੇ ਪਿੰਡਾਂ ਆਪਣੀ ਲਪੇਟ ਵਿਚ ਆ ਸਕਦੇ ਹਨ। 

ਇਹ ਵੀ ਪੜ੍ਹੋ : ਜਲੰਧਰ ਨੇੜੇ ਬੋਰਵੈੱਲ ’ਚ ਡਿੱਗ ਕੇ ਮੌਤ ਹੋਣ ਦੇ ਮਾਮਲੇ ’ਚ ਪੁਲਸ ਦੀ ਵੱਡੀ ਕਾਰਵਾਈ

PunjabKesari

ਸ੍ਰੀ ਅਨੰਦਪੁਰ ਸਾਹਿਬ, ਰੋਪੜ ਦੇ ਕਈ ਪਿੰਡ ਪਾਣੀ ’ਚ ਡੁੱਬੇ

ਸ੍ਰੀ ਅਨੰਦਪੁਰ ਸਾਹਿਬ ਅਤੇ ਰੋਪੜ ਵਿਚ ਵੀ ਹਾਲਾਤ ਵਿਗੜਨੇ ਸ਼ੁਰੂ ਹੋ ਗਏ ਹਨ। ਨੀਵੇਂ ਇਲਾਕਿਆਂ ਵਿਚ ਪਾਣੀ ਭਰਨਾ ਸ਼ੁਰੂ ਹੋ ਗਿਆ ਹੈ। ਪਿੰਡ ਸ਼ਾਹਪੁਰ ਬੇਲਾ ਦੇ ਲੋਕ ਚੁਫੇਰਿਓਂ ਪਾਣੀ ਵਿਚ ਘਿਰ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਬੀਤੀ ਸ਼ਾਮ ਤੱਕ ਭਾਖੜਾ ਦਾ ਪਾਣੀ ਦਾ ਪੱਧਰ 1678 ਫੁੱਟ ਤੱਕ ਪਹੁੰਚ ਗਿਆ ਸੀ ਜੋ ਕਿ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 2 ਫੁੱਟ ਹੇਠਾਂ ਸੀ। ਸਥਿਤੀ ਦੇ ਮੱਦੇਨਜ਼ਰ ਹੁਣ ਭਾਖੜਾ ਡੈਮ ਦੇ ਫਲੱਡ ਗੇਟਾਂ ਨੂੰ ਕਈ ਫੁੱਟ ਤਕ ਖੋਲ੍ਹਣ ਦਿੱਤਾ ਗਿਆ ਹੈ। ਨੰਗਲ ਦੇ ਨਜਦੀਕੀ ਪਿੰਡ ਭਲਾਣ, ਭਨਾਮ, ਜਿੰਦਵੜੀ, ਧਿਆਨ ਬੇਲਾ, ਭਲੜੀ, ਐਲਗਰਾ ਸ਼ਾਹਪੁਰ ਬੇਲਾ, ਨਾਨਗਰਾ, ਗੋਲਹਨੀ ਤੋਂ ਇਲਾਵਾ ਹੋਰ ਦਰਜਨਾਂ ਪਿੰਡ ਜੋ ਕਿ ਸਤਲੁਜ ਦਰਿਆ ਦੇ ਨਜ਼ਦੀਕ ਵੱਸਦੇ ਹਨ ਖਤਰੇ ਵਿਚ ਪੈ ਗਏ ਹਨ। ਇਨ੍ਹਾਂ ਪਿੰਡਾਂ ਦੇ ਲੋਕ ਘਰ ਖਾਲ੍ਹੀ ਕਰਕੇ ਆਪਣੇ ਪਰਿਵਾਰ ਦੇ ਨਾਲ ਜ਼ਰੂਰੀ ਘਰੇਲੂ ਸਮਾਨ ਅਤੇ ਦੁਧਾਰੂ ਪਸ਼ੂਆਂ ਨੂੰ ਲੈ ਕੇ ਪਿੰਡਾਂ ਤੋ ਬਾਹਰ ਜਾਨ ਲਈ ਮਜਬੂਰ ਹੋ ਗਏ ਹਨ। 

ਇਹ ਵੀ ਪੜ੍ਹੋ : ਪੰਚਾਇਤਾਂ ਭੰਗ ਕਰਨ ਤੋਂ ਬਾਅਦ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਜਾਰੀ ਕੀਤੇ ਸਖ਼ਤ ਹੁਕਮ

PunjabKesari

ਉਧਰ ਪੌਂਗ ਡੈਮ ਵਿਚ ਕਰੀਬ 1.50 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ। ਬੀ. ਬੀ. ਐੱਮ. ਬੀ ਦੇ ਸੂਤਰਾਂ ਮੁਤਾਬਕ ਪੌਂਗ ਡੈਮ ਵਿਚੋਂ ਅੱਜ ਕਰੀਬ 1.50 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ। ਅੱਜ ਪੌਂਗ ਡੈਮ ਵਿਚ ਪਾਣੀ ਦਾ ਪੱਧਰ 1400 ਫੁੱਟ ਨੂੰ ਪਾਰ ਕਰ ਗਿਆ ਹੈ। ਜਿਸ ਤੋਂ ਬਾਅਦ 1,14,785 ਕਿਊਸਿਕ ਪਾਣੀ ਛੱਡਿਆ ਗਿਆ ਹੈ। ਜਿਸ ਵਿਚ ਟਰਬਾਈਨ ਰਾਹੀਂ 17312 ਕਿਊਸਿਕ ਅਤੇ ਫਲੱਡ ਗੇਟ ਰਾਹੀਂ 1,25,473 ਕਿਊਸਿਕ ਪਾਣੀ ਛੱਡਿਆ ਗਿਆ ਹੈ।

ਇਹ ਵੀ ਪੜ੍ਹੋ : ਕਪੂਰਥਲਾ ’ਚ ਵਾਪਰਿਆ ਹਾਦਸਾ, ਸਵਾਰੀਆਂ ਨੂੰ ਲੈ ਕੇ ਜਾ ਰਹੀ ਪੀ. ਆਰ. ਟੀ. ਸੀ. ਦੀ ਬੱਸ ਪਲਟੀ

PunjabKesari

PunjabKesari

PunjabKesari

PunjabKesari

PunjabKesari

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News