ਪੰਜਾਬ ’ਚ ਪੈ ਰਹੀ ਕੜਾਕੇ ਦੀ ਠੰਡ ਦੌਰਾਨ ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਜਾਰੀ ਕੀਤਾ ਅਲਰਟ

12/18/2023 1:01:17 AM

ਚੰਡੀਗੜ੍ਹ : ਪੰਜਾਬ ’ਚ ਹੁਣ ਕੜਾਕੇ ਦੀ ਠੰਢ ਨੇ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਕਈ ਥਾਵਾਂ ’ਤੇ ਪੈ ਰਹੀ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਰਹੀ ਹੈ। ਸੂਬੇ ’ਚ ਕੁਝ ਥਾਵਾਂ ’ਤੇ ਬੂੰਦਾਬਾਂਦੀ ਵੀ ਹੋਈ। ਸ਼ਨੀਵਾਰ ਨੂੰ ਲੁਧਿਆਣਾ, ਅੰਮ੍ਰਿਤਸਰ ਤੇ ਫ਼ਤਹਿਗੜ੍ਹ ਸਾਹਿਬ ਪੰਜਾਬ ਦੇ ਸਭ ਤੋਂ ਠੰਢੇ ਇਲਾਕੇ ਰਹੇ। ਇਨ੍ਹਾਂ ਸ਼ਹਿਰਾਂ ਦਾ ਤਾਪਮਾਨ 4.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦਕਿ ਫ਼ਰੀਦਕੋਟ ’ਚ 4.2, ਗੁਰਦਾਸਪੁਰ ’ਚ 4.3, ਮੋਗੇ ’ਚ 4.9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਦੀ ਪੇਸ਼ੀਨਗੋਈ ਅਨੁਸਾਰ ਅਗਲੇ ਪੰਜ ਦਿਨਾਂ ਤਕ ਪੰਜਾਬ ’ਚ ਸੰਘਣੀ ਧੁੰਦ ਪਵੇਗੀ। ਸੋਮਵਾਰ ਨੂੰ ਤਾਪਮਾਨ ਦੋ ਤੋਂ ਤਿੰਨ ਡਿਗਰੀ ਹੋਰ ਡਿੱਗ ਸਕਦਾ ਹੈ। ਹਾਲਾਂਕਿ ਬਾਰਿਸ਼ ਦੀ ਅਜੇ ਸੰਭਾਵਨਾ ਨਹੀਂ ਹੈ। ਜਦਕਿ ਹਿਮਾਚਲ ਦੇ ਨਾਲ ਲੱਗਦੇ ਪੰਜਾਬ ਦੇ ਕੁੱਝ ਇਲਾਕਿਆਂ ’ਚ ਬੱਦਲਵਾਈ ਦੇ ਨਾਲ ਨਾਲ ਬੂੰਦਾਬਾਂਦੀ ਜ਼ਰੂਰ ਹੋ ਸਕਦੀ ਹੈ। ਇਸ ਦੇ ਨਾਲ ਮੌਸਮ ਵਿਭਾਗ ਨੇ ਧੁੰਦ ਦਰਮਿਆਨ ਵਾਹਨਾਂ ਚਾਲਕਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। 

ਇਹ ਵੀ ਪੜ੍ਹੋ : ਮੋਹਾਲੀ, ਪਟਿਆਲਾ ਤੋਂ ਬਾਅਦ ਹੁਣ ਮੋਗਾ ’ਚ ਪੁਲਸ ਵੱਲੋਂ ਤਿੰਨ ਗੈਂਗਸਟਰਾਂ ਦਾ ਐਨਕਾਊਂਟਰ

ਇਸ ਤੋਂ ਇਲਾਵਾ ਦੇਸ਼ ਦੇ ਕਈ ਹਿੱਸਿਆਂ ’ਚ ਠੰਢ ਅਤੇ ਧੁੰਦ ਨੇ ਪੱਕੇ ਡੇਰੇ ਲਾਏ ਹੋਏ ਹਨ। ਠੰਢੀਆਂ ਹਵਾਵਾਂ ਨੇ ਲੋਕਾਂ ਨੂੰ ਠਾਰ ਕੇ ਰੱਖ ਦਿੱਤਾ ਹੈ। ਭਾਰਤੀ ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਅਗਲੇ ਪੰਜ ਦਿਨਾਂ ਦੌਰਾਨ ਉੱਤਰੀ ਪੰਜਾਬ ਅਤੇ ਉੱਤਰੀ ਹਰਿਆਣਾ ਦੇ ਕੁਝ ਖੇਤਰਾਂ ਵਿਚ ਸਵੇਰੇ ਸੰਘਣੀ ਧੁੰਦ ਛਾਈ ਰਹੇਗੀ। ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਠੰਢ ਹੋਰ ਵੱਧ ਸਕਦੀ ਹੈ। ਮੌਸਮ ਵਿਗਿਆਨੀਆਂ ਮੁਤਾਬਕ 17 ਅਤੇ 18 ਦਸੰਬਰ ਨੂੰ ਅਸਾਮ, ਮੇਘਾਲਿਆ ਅਤੇ ਤ੍ਰਿਪੁਰਾ ਵਿਚ ਸੰਘਣੀ ਧੁੰਦ ਦੀ ਭਵਿੱਖਬਾਣੀ ਕੀਤੀ ਹੈ। ਆਈ. ਐੱਮ. ਡੀ. ਨੇ ਅਗਲੇ ਦੋ ਦਿਨਾਂ ਵਿਚ ਭਾਰਤੀ ਪ੍ਰਾਇਦੀਪ ਦੇ ਸਭ ਤੋਂ ਦੱਖਣੀ ਸਿਰੇ ’ਤੇ ਬਾਰਿਸ਼ ਦੀ ਗਤੀਵਿਧੀ ਦੀ ਭਵਿੱਖਬਾਣੀ ਕੀਤੀ ਹੈ।

ਇਹ ਵੀ ਪੜ੍ਹੋ : ਪੰਜ ਸਿੰਘ ਸਾਹਿਬਾਨ ਨੇ ਜਾਰੀ ਕੀਤਾ ਗੁਰਮਤਾ, ਲਾਵਾਂ-ਫੇਰਿਆਂ ਮੌਕੇ ਲੜਕੀ ਦੇ ਲਹਿੰਗਾ ਪਹਿਨਣ ’ਤੇ ਲਗਾਈ ਰੋਕ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Gurminder Singh

Content Editor

Related News