ਬਾਰਿਸ਼ ਤੇ ਸੀਤ ਲਹਿਰ ਨੇ ਮੁੜ ਛੇੜੀ ਕੰਬਣੀ, ਮੌਸਮ ਵਿਭਾਗ ਵੱਲੋਂ ਅਜੇ ਵੀ ਸੰਘਣੀ ਧੁੰਦ ਪੈਣ ਦੇ ਆਸਾਰ

02/02/2024 6:32:41 PM

ਗੁਰਦਾਸਪੁਰ (ਹਰਮਨ)- ਪਿਛਲੇ 24 ਘੰਟਿਆਂ ਦੌਰਾਨ ਗੁਰਦਾਸਪੁਰ ’ਚ ਹੋਈ 40 ਐੱਮ. ਐੱਮ. ਬਾਰਿਸ਼ ਅਤੇ 7 ਕਿਲੋਮੀਟਰ ਰਫਤਾਰ ਨਾਲ ਚੱਲੀ ਸੀਤ ਲਹਿਰ ਨੇ ਲੋਕਾਂ ਨੂੰ ਮੁੜ ਕੰਬਣੀ ਛੇੜ ਦਿੱਤੀ ਹੈ। ਇਸ ਇਲਾਕੇ ਅੰਦਰ ਦਿਨ ਦਾ ਤਾਪਮਾਨ ਘੱਟ ਕੇ ਮੁੜ 15 ਡਿਗਰੀ ਸੈਂਟੀਗਰੇਡ ਰਹਿ ਗਿਆ ਹੈ ਜਦੋਂ ਕਿ ਰਾਤ ਦਾ ਘੱਟੋ-ਘੱਟ ਤਾਪਮਾਨ 5 ਡਿਗਰੀ ਦੇ ਕਰੀਬ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : ਜਨਵਰੀ ਦੇ ਆਖ਼ਰੀ ਦਿਨ ਹੋਈ ਬਾਰਿਸ਼ ਨੇ ਮੁੜ ਛੇੜੀ ਕੰਬਣੀ, ਜਾਣੋ ਆਉਣ ਵਾਲੇ ਦਿਨਾਂ 'ਚ ਮੌਸਮ ਦਾ ਹਾਲ

ਬੀਤੇ ਦਿਨ ਹੋਈ ਬਾਰਿਸ਼ ਨਾਲ ਕਈ ਜ਼ਿਲ੍ਹਿਆਂ ਵਿਚ ਗੜੇਮਾਰੀ ਵੀ ਹੋਣ ਕਾਰਨ ਫ਼ਸਲਾਂ ਪ੍ਰਭਾਵਿਤ ਹੋਈਆਂ ਹਨ ਪਰ ਗੁਰਦਾਸਪੁਰ ਜ਼ਿਲ੍ਹੇ ਅੰਦਰ ਹੋਈ ਦਰਮਿਆਨੀ ਬਾਰਿਸ਼ ਨੇ ਕਣਕ ਦੀ ਫ਼ਸਲ ਦਾ ਨੁਕਸਾਨ ਨਹੀਂ ਕੀਤਾ। ਹਾਲ ਦੀ ਘੜੀ ਇਹ ਮੰਨਿਆ ਜਾ ਰਿਹਾ ਹੈ ਕਿ ਦੋ ਮਹੀਨੇ ਮੌਸਮ ਖੁਸ਼ਕ ਰਹਿਣ ਕਾਰਨ ਫ਼ਸਲ ਨੂੰ ਨੁਕਸਾਨ ਹੋ ਰਿਹਾ ਸੀ। ਇਸ ਲਈ ਇਹ ਬਾਰਿਸ਼ ਫ਼ਸਲਾਂ ਲਈ ਲਾਹੇਵੰਦ ਰਹੇਗੀ। ਬਾਰਿਸ਼ ਤੋਂ ਬਾਅਦ ਚੱਲੀਆਂ ਤੇਜ਼ ਹਵਾਵਾਂ ਨੇ ਵੀ ਕਣਕ ਦੀ ਫ਼ਸਲ ਨੂੰ ਨੁਕਸਾਨ ਨਹੀਂ ਕੀਤਾ ਕਿਉਂਕਿ ਅਜੇ ਤੱਕ ਫ਼ਸਲ ਦੀ ਉਚਾਈ ਘੱਟ ਹੋਣ ਕਰਨ ਹਵਾ ਨਾਲ ਨੁਕਸਾਨ ਹੋਣ ਦੀ ਸੰਭਾਵਨਾ ਨਹੀਂ ਹੈ।

ਇਹ ਵੀ ਪੜ੍ਹੋ :  ਅੰਮ੍ਰਿਤਸਰ 'ਚ ਗੁੰਡਾਗਰਦੀ ਦਾ ਨੰਗਾ-ਨਾਚ, ਸ਼ਰੇਆਮ ਵਿਅਕਤੀ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿਚ ਅਜੇ ਵੀ ਸੰਘਣੀ ਧੁੰਦ ਪੈ ਸਕਦੀ ਹੈ ਅਤੇ ਐਤਵਾਰ ਨੂੰ ਵੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੱਜ ਸੀਤ ਲਹਿਰ ਨੇ ਠੰਢ ਵਿਚ ਕਾਫੀ ਵਾਧਾ ਕੀਤਾ ਹੈ। ਖਾਸ ਤੌਰ ’ਤੇ ਪਹਾੜੀ ਖੇਤਰਾਂ ਵਿਚ ਹੋਈ ਬਰਫਬਾਰੀ ਕਾਰਨ ਨੇੜਲੇ ਮੈਦਾਨੀ ਇਲਾਕਿਆਂ ਵਿਚ ਵੀ ਠੰਢ ਵਧੀ ਹੈ। ਅੱਜ ਦੁਪਹਿਰ ਤੱਕ ਤਾਂ ਬਾਰਿਸ਼ ਅਤੇ ਬੱਦਲ ਦਾ ਮਾਹੌਲ ਰਿਹਾ ਹੈ ਪਰ ਬਾਅਦ ਵਿਚ ਧੁੱਪ ਨਿਕਲਣ ਕਾਰਨ ਲੋਕਾਂ ਨੇ ਕੁਝ ਰਾਹਤ ਵੀ ਮਹਿਸੂਸ ਕੀਤੀ।

ਇਹ ਵੀ ਪੜ੍ਹੋ : ਅਕਾਲੀ ਦਲ ਵੱਲੋਂ 'ਪੰਜਾਬ ਬਚਾਓ ਯਾਤਰਾ' ਦੀ ਸ਼ੁਰੂਆਤ, ਸੁਖਬੀਰ ਬਾਦਲ ਨੇ ਕਹੀਆਂ ਵੱਡੀਆਂ ਗੱਲਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News