ਅੱਤ ਦੀ ਗਰਮੀ ਦੌਰਾਨ ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
Thursday, Jun 20, 2024 - 06:41 PM (IST)
ਚੰਡੀਗੜ੍ਹ : ਪੰਜਾਬ ਵਿਚ ਮੌਸਮ ਦਾ ਮਿਜ਼ਾਜ ਬਦਲਣ ਨਾਲ ਲੋਕਾਂ ਨੂੰ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਮਾਮੂਲੀ ਰਾਹਤ ਮਿਲੀ ਹੈ। ਪੱਛਮੀ ਗੜਬੜੀ ਦੇ ਚੱਲਦਿਆਂ ਬੁੱਧਵਾਰ ਸ਼ਾਮ ਨੂੰ ਪੰਜਾਬ ਦੇ ਮਾਝੇ ਅਤੇ ਦੋਆਬੇ ’ਚ ਹਨੇਰੀ ਚੱਲੀ ਅਤੇ ਉਸ ਤੋਂ ਬਾਅਦ ਕੁਝ ਇਲਾਕਿਆਂ ਵਿਚ ਹਲਕਾ ਮੀਂਹ ਵੀ ਪਿਆ। ਇਸ ਦਾ ਅਸਰ ਮਾਲਵੇ ਵਿਚ ਵੀ ਦੇਖਣ ਨੂੰ ਮਿਲਿਆ ਹੈ। ਦੂਜੇ ਪਾਸੇ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਂਦੇ ਕੁਝ ਦਿਨਾਂ ਤੱਕ ਮੌਸਮ ਇਸੇ ਤਰ੍ਹਾਂ ਬਣਿਆ ਰਹੇਗਾ ਜਦਕਿ ਮਾਨਸੂਨ ਪੰਜਾਬ ਵਿਚ ਆਪਣੇ ਤੈਅ ਸਮੇਂ ਅਨੁਸਾਰ 27-28 ਜੂਨ ਦੇ ਨਜ਼ਦੀਕ ਦਸਤਕ ਦੇ ਸਕਦਾ ਹੈ। ਪੱਛਮੀ ਗੜਬੜੀ ਦੇ ਚੱਲਦਿਆਂ ਮਾਨਸੂਨ ਤੋਂ ਪਹਿਲਾਂ ਪਏ ਮੀਂਹ ਕਰਕੇ ਲੋਕਾਂ ਨੂੰ 20-21 ਜੂਨ ਤੱਕ ਮੌਸਮ ਖੁਸ਼ਗਵਾਰ ਰਹਿਣ ਨਾਲ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ਭਰ ਵਿਚ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ
ਬੁੱਧਵਾਰ ਸ਼ਾਮ ਨੂੰ ਮਾਝੇ ਤੇ ਦੋਆਬੇ ’ਚ ਚੱਲੀ ਹਨੇਰੀ ਅਤੇ ਉਸ ਤੋਂ ਬਾਅਦ ਪਏ ਹਲਕੇ ਮੀਂਹ ਨਾਲ ਲੋਕਾਂ ਨੇ ਕੁਝ ਰਾਹਤ ਜ਼ਰੂਰ ਮਹਿਸੂਸ ਕੀਤੀ ਹੈ। ਇਸ ਦਾ ਅਸਰ ਮਾਲਵੇ ਵਿਚ ਵੀ ਦੇਖਣ ਨੂੰ ਮਿਲਿਆ ਹੈ। ਅੰਮ੍ਰਿਤਸਰ ਦੇ ਕੁਝ ਇਲਾਕਿਆਂ ’ਚ ਮੀਂਹ ਦੇ ਨਾਲ ਗੜੇਮਾਰੀ ਵੀ ਹੋਈ ਹੈ। ਜਲੰਧਰ, ਹੁਸ਼ਿਆਰਪੁਰ, ਪਠਾਨਕੋਟ, ਰੋਪੜ, ਆਨੰਦਪੁਰ ਸਾਹਿਬ, ਲੁਧਿਆਣਾ, ਮੋਹਾਲੀ ਤੇ ਪਟਿਆਲਾ ਦੇ ਕੁਝ ਇਲਾਕਿਆਂ ’ਚ ਹਨੇਰੀ ਤੋਂ ਬਾਅਦ ਮੀਂਹ ਪੈਣ ਕਾਰਨ ਤਾਪਮਾਨ ’ਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅਗਲੇ 24 ਤੋਂ 48 ਘੰਟਿਆਂ ਦੌਰਾਨ ਪੰਜਾਬ ’ਚ ਕਈ ਥਾਵਾਂ ’ਤੇ ਹਨੇਰੀ ਚੱਲਣ ਤੋਂ ਇਲਾਵਾ ਹਲਕਾ ਮੀਂਹ ਪੈ ਸਕਦਾ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣੀ ਸੁਭਾਵਕ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਪੈ ਰਹੀ ਗਰਮੀ ਨੇ ਤੋੜੇ ਰਿਕਾਰਡ, ਲੋਕਾਂ ਲਈ ਜਾਰੀ ਹੋਈ ਵਿਸ਼ੇਸ਼ ਐਡਵਾਇਜ਼ਰੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8