ਪੰਜਾਬ 'ਚ ਬਦਲ ਗਿਆ ਮੌਸਮ ਦਾ ਮਿਜ਼ਾਜ ! ਪੈਣ ਲੱਗੇ ਗੜ੍ਹੇ ਤੇ ਮੀਂਹ, ਚੱਲ ਪਈ ਹਨ੍ਹੇਰੀ

Thursday, Jun 11, 2026 - 08:02 PM (IST)

ਪੰਜਾਬ 'ਚ ਬਦਲ ਗਿਆ ਮੌਸਮ ਦਾ ਮਿਜ਼ਾਜ ! ਪੈਣ ਲੱਗੇ ਗੜ੍ਹੇ ਤੇ ਮੀਂਹ, ਚੱਲ ਪਈ ਹਨ੍ਹੇਰੀ

ਵੈੱਬ ਡੈਸ : ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਅਤੇ ਹੁੰਮਸ ਤੋਂ ਪਰੇਸ਼ਾਨ ਲੋਕਾਂ ਲਈ ਅੱਜ ਰਾਹਤ ਦੀ ਖ਼ਬਰ ਆਈ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਅਚਾਨਕ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ। ਮੀਂਹ ਪੈਣ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਮੌਸਮ ਨੇ ਕਰਵਟ ਲੈ ਗਈ ਹੈ। ਕਈ ਥਾਈਂ ਬਾਰਿਸ਼ ਦੇ ਨਾਲ ਗੜ੍ਹੇਮਾਰੀ ਵੀ ਹੋ ਰਹੀ ਹੈ। ਜਲੰਧਰ 'ਚ ਵੀ ਸ਼ਾਮੀ 7.15 ਵਜੇ ਦੇ ਕਰੀਬ ਤੇਜ਼ ਹਨੇਰੀ ਚੱਲਣੀ ਸ਼ੁਰੂ ਹੋ ਗਈ, ਜਿਸ ਤੋਂ ਬਾਅਦ ਬਾਰਿਸ਼ ਸ਼ੁਰੂ ਹੋ ਗਈ।

ਅੰਮ੍ਰਿਤਸਰ, (ਰਮਨ): ਅੰਮ੍ਰਿਤਸਰ ਵਿੱਚ ਵੀਰਵਾਰ ਸ਼ਾਮ ਆਏ ਅਚਾਨਕ ਤੂਫ਼ਾਨ ਨੇ ਜਨ ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ। ਤੇਜ਼ ਹਵਾਵਾਂ ਕਾਰਨ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਦਰੱਖਤ ਜੜ੍ਹਾਂ ਸਮੇਤ ਉਖੜ ਗਏ ਅਤੇ ਸੜਕਾਂ 'ਤੇ ਡਿੱਗ ਪਏ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋਈ। ਤੂਫ਼ਾਨ ਦੀ ਤੀਬਰਤਾ ਕਾਰਨ ਕਈ ਥਾਵਾਂ 'ਤੇ ਬਿਜਲੀ ਦੀਆਂ ਤਾਰਾਂ ਅਤੇ ਖੰਭਿਆਂ ਨੂੰ ਵੀ ਨੁਕਸਾਨ ਪੁੱਜਣ ਦੀਆਂ ਸੂਚਨਾਵਾਂ ਮਿਲੀਆਂ, ਜਿਸ ਨਾਲ ਕੁਝ ਇਲਾਕਿਆਂ ਵਿੱਚ ਬਿਜਲੀ ਸਪਲਾਈ ਪ੍ਰਭਾਵਿਤ ਰਹੀ। ਅਚਾਨਕ ਬਦਲੇ ਮੌਸਮ ਕਾਰਨ ਲੋਕਾਂ ਨੂੰ ਸੁਰੱਖਿਅਤ ਥਾਵਾਂ ਦਾ ਰੁਖ ਕਰਨਾ ਪਿਆ। ਤੂਫ਼ਾਨ ਕਾਰਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਅਫ਼ਰਾ-ਤਫ਼ਰੀ ਦਾ ਮਾਹੌਲ ਬਣਿਆ ਰਿਹਾ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਖਰਾਬ ਮੌਸਮ ਦੌਰਾਨ ਸਾਵਧਾਨੀ ਵਰਤਣ ਅਤੇ ਦਰੱਖਤਾਂ ਜਾਂ ਬਿਜਲੀ ਦੀਆਂ ਤਾਰਾਂ ਦੇ ਨੇੜੇ ਖੜ੍ਹੇ ਹੋਣ ਤੋਂ ਗੁਰੇਜ਼ ਕਰਨ।

ਬਠਿੰਡਾ, (ਵਿਜੇ ਵਰਮਾ):ਪਿਛਲੇ ਤਿੰਨ ਦਿਨਾਂ ਤੋਂ ਭਿਆਨਕ ਗਰਮੀ ਅਤੇ ਲੂ ਦੀ ਮਾਰ ਝੱਲ ਰਹੇ ਲੋਕਾਂ ਨੂੰ ਵੀਰਵਾਰ ਸ਼ਾਮ ਵੱਡੀ ਰਾਹਤ ਮਿਲੀ, ਜਦੋਂ ਅਚਾਨਕ ਮੌਸਮ ਨੇ ਕਰਵਟ ਲੈਂਦਿਆਂ ਤੇਜ਼ ਆੰਧੀ, ਮੀਂਹ ਅਤੇ ਗੜ੍ਹੇਮਾਰੀ ਦਾ ਰੂਪ ਧਾਰ ਲਿਆ। ਸ਼ਾਮ ਕਰੀਬ 5:00 ਵਜੇ ਅਸਮਾਨ ਵਿੱਚ ਕਾਲੇ ਬੱਦਲ ਛਾ ਗਏ ਅਤੇ ਕੁਝ ਹੀ ਸਮੇਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਸ਼ੁਰੂ ਹੋ ਗਿਆ। ਕਈ ਇਲਾਕਿਆਂ ਵਿੱਚ ਗੜ੍ਹੇ ਵੀ ਪਏ, ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਅਤੇ ਮੌਸਮ ਸੁਹਾਵਣਾ ਹੋ ਗਿਆ।  ਇਸ ਤੋਂ ਇਲਾਵਾ ਲੁਧਿਆਣਾ 'ਚ ਮੌਸਮ ਸੁਹਾਵਣਾ ਹੋ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
 


author

Shubam Kumar

Content Editor

Related News