ਪੰਜਾਬ ''ਚ ਬਦਲਿਆ ਮੌਸਮ ਨੇ ਮਿਜਾਜ਼, ਹੋ ਗਈ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ
Saturday, Feb 15, 2025 - 05:22 PM (IST)

ਜਲੰਧਰ- ਪੰਜਾਬ ਵਿਚ ਇਕਦਮ ਮੌਸਮ ਨੇ ਆਪਣਾ ਮਿਜਾਜ਼ ਬਦਲ ਲਿਆ ਹੈ। ਚੰਡੀਗੜ੍ਹ, ਹਰਿਆਣਾ ਸਮੇਤ ਪੰਜਾਬ ਵਿਚ ਅੱਜ ਇਕਦਮ ਬੱਦਲ ਛਾ ਗਏ ਹਨ। ਕਈ ਥਾਵਾਂ 'ਤੇ ਬਾਰਿਸ਼ ਵੀ ਹੋ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਹ ਸਿਲਸਲਾ ਅਗਲੇ ਕੁਝ ਦਿਨ ਜਾਰੀ ਰਹਿ ਸਕਦਾ ਹੈ। ਮੌਸਮ ਵਿਭਾਗ ਨੇ ਵੱਡੀ ਭਵਿੱਖਬਾਣੀ ਕਰਦੇ ਹੋਏ ਕਿਹਾ ਕਿ ਸੂਬੇ ਵਿੱਚ ਜਲਦੀ ਹੀ ਤੇਜ਼ ਮੀਂਹ ਦਾ ਦੌਰ ਸ਼ੁਰੂ ਹੋਵੇਗਾ। ਇਹ ਮੀਂਹ ਕਣਕ ਦੀ ਫ਼ਸਲ ਲਈ ਬਹੁਤ ਲਾਹੇਵੰਦ ਸਾਬਤ ਹੋ ਸਕਦਾ ਹੈ। ਇਸ ਦਾ ਕਾਰਨ ਇਹ ਹੈ ਕਿ ਕਣਕ ਨਿਸਾਰ ਦੀ ਫ਼ਸਲ 'ਤੇ ਹੈ ਅਤੇ ਅਜਿਹੀ ਸਥਿਤੀ ਵਿੱਚ ਹਲਕੀ ਜਾਂ ਦਰਮਿਆਨੀ ਬਾਰਿਸ਼ ਨਾਲ ਕਣਕ ਵਿੱਚ ਚੰਗੇ ਦਾਣੇ ਆਉਣਗੇ, ਜਿਸ ਨਾਲ ਉਤਪਾਦਨ ਵਧੇਗਾ ਅਤੇ ਕਿਸਾਨਾਂ ਨੂੰ ਚੰਗੀ ਆਮਦਨ ਹੋਵੇਗੀ।
ਇਹ ਵੀ ਪੜ੍ਹੋ : ਅਮਰੀਕਾ ਤੋਂ ਡਿਪੋਰਟ ਹੋਏ 67 ਪੰਜਾਬੀ, ਕਪੂਰਥਲਾ ਦੇ 10 ਨੌਜਵਾਨਾਂ 'ਚੋਂ 7 ਭੁਲੱਥ ਹਲਕੇ ਦੇ
ਮੌਸਮ ਵਿਭਾਗ ਦੇ ਅਨੁਸਾਰ 17 ਫਰਵਰੀ ਤੋਂ ਇਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਦਾ ਪ੍ਰਭਾਵ ਹਿਮਾਚਲ ਪ੍ਰਦੇਸ਼ ਵਿੱਚ ਵਿਖਾਈ ਦੇਵੇਗਾ। ਇਸ ਦਾ ਪ੍ਰਭਾਵ 19 ਫਰਵਰੀ ਤੋਂ ਪੰਜਾਬ ਵਿੱਚ ਵੀ ਮਹਿਸੂਸ ਹੋਣ ਦੀ ਉਮੀਦ ਹੈ। 19-20 ਫਰਵਰੀ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਹੁਣ ਤੱਕ ਘੱਟ ਪਿਆ ਮੀਂਹ
ਉਥੇ ਹੀ ਜੇਕਰ ਇਸ ਸਾਲ ਸਰਦੀਆਂ ਵਿੱਚ ਹੋਈ ਬਾਰਿਸ਼ ਦੀ ਗੱਲ ਕਰੀਏ ਤਾਂ ਹੁਣ ਤੱਕ ਆਮ ਨਾਲੋਂ ਲਗਭਗ 73 ਫ਼ੀਸਦੀ ਘੱਟ ਬਾਰਿਸ਼ ਹੋਈ ਹੈ। ਮੀਂਹ ਵਿੱਚ ਕਮੀ ਦਾ ਸਿੱਧਾ ਅਸਰ ਤਾਪਮਾਨ 'ਤੇ ਪੈ ਰਿਹਾ ਹੈ, ਜੋਕਿ ਆਮ ਨਾਲੋਂ ਵੱਧ ਰਹਿੰਦਾ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਤਾਪਮਾਨ ਵਿੱਚ 1.2 ਡਿਗਰੀ ਦਾ ਵਾਧਾ ਹੋਇਆ ਹੈ ਜਦਕਿ ਇਹ ਵਾਧਾ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ। ਅਜਿਹੀ ਸਥਿਤੀ ਵਿੱਚ ਜੇਕਰ 19-20 ਫਰਵਰੀ ਦੀ ਭਵਿੱਖਬਾਣੀ ਅਨੁਸਾਰ ਮੀਂਹ ਪੈਂਦਾ ਹੈ ਤਾਂ ਸੋਕੇ ਦਾ ਸਾਹਮਣਾ ਕਰ ਰਹੇ ਪੰਜਾਬ ਨੂੰ ਕੁਝ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ 1 ਜਨਵਰੀ 2025 ਤੋਂ ਲੈ ਕੇ ਕੱਲ੍ਹ ਤੱਕ ਪੰਜਾਬ ਵਿੱਚ 73 ਫ਼ੀਸਦੀ ਘੱਟ ਮੀਂਹ ਪਿਆ ਹੈ।
ਇਹ ਵੀ ਪੜ੍ਹੋ : ਸੁਫ਼ਨੇ ਹੋਏ ਚੂਰਾ-ਚੂਰ, ਅਮਰੀਕਾ ਤੋਂ ਡਿਪੋਰਟ ਹੋਏ 67 ਪੰਜਾਬੀਆਂ 'ਚ ਹੁਸ਼ਿਆਰਪੁਰ ਦੇ 10 ਸ਼ਾਮਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e