ਮੌਸਮ ਨੂੰ ਲੈ ਕੇ ਟੁੱਟਿਆ ਪਿਛਲੇ 16 ਸਾਲਾਂ ਦਾ ਰਿਕਾਰਡ, ਨਵੀਂ ਭਵਿੱਖਬਾਣੀ ''ਚ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ

Saturday, Jun 06, 2026 - 01:30 PM (IST)

ਮੌਸਮ ਨੂੰ ਲੈ ਕੇ ਟੁੱਟਿਆ ਪਿਛਲੇ 16 ਸਾਲਾਂ ਦਾ ਰਿਕਾਰਡ, ਨਵੀਂ ਭਵਿੱਖਬਾਣੀ ''ਚ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ

ਚੰਡੀਗੜ੍ਹ (ਸ਼ੀਨਾ) : ਜੂਨ ਮਹੀਨੇ ਦੀ ਸ਼ੁਰੂਆਤ ਇਸ ਵਾਰ ਰਿਕਾਰਡ ਤੌਰ ’ਤੇ ਠੰਡੀ ਰਹੀ ਹੈ। ਪਿਛਲੇ 16 ਸਾਲਾਂ ਦੌਰਾਨ ਪਹਿਲੀ ਵਾਰ ਜੂਨ ਦੇ ਪਹਿਲੇ ਹਫ਼ਤੇ ’ਚ ਤਾਪਮਾਨ ਆਮ ਨਾਲੋਂ 4 ਤੋਂ 5 ਡਿਗਰੀ ਸੈਲਸੀਅਸ ਤੱਕ ਘੱਟ ਦਰਜ ਕੀਤਾ ਗਿਆ ਹੈ। ਆਮ ਤੌਰ ’ਤੇ ਇਸ ਸਮੇਂ ਪਾਰਾ 44 ਤੋਂ 46 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਂਦਾ ਹੈ ਪਰ ਮੌਜੂਦਾ ਮੌਸਮੀ ਹਾਲਾਤਾਂ ਨੇ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਦਿੱਤੀ ਹੈ।

ਇਹ ਵੀ ਪੜ੍ਹੋ : ਸਕੂਲਾਂ 'ਚ ਫ਼ੀਸਾਂ ਨੂੰ ਲੈ ਕੇ ਮਾਪਿਆਂ ਨੂੰ ਵੱਡੀ ਰਾਹਤ, ਸਿੱਖਿਆ ਵਿਭਾਗ ਨੇ ਕੀਤਾ ਅਹਿਮ ਐਲਾਨ
ਮੌਸਮ ਵਿਭਾਗ ਨੇ ਸ਼ੁੱਕਰਵਾਰ ਲਈ ਯੈਲੋ ਅਲਰਟ ਜਾਰੀ ਕਰਦਿਆਂ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਧੂੜ ਭਰੀਆਂ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ। ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 36.5 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 20.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਕਾਫ਼ੀ ਘੱਟ ਰਿਹਾ। ਮੌਸਮ ਮਾਹਿਰਾਂ ਅਨੁਸਾਰ ਹਿਮਾਚਲ ਪ੍ਰਦੇਸ਼ ’ਤੇ ਸਰਗਰਮ ਪੱਛਮੀ ਗੜਬੜੀ ਦਾ ਪ੍ਰਭਾਵ ਟ੍ਰਾਈਸਿਟੀ ਖੇਤਰ ’ਚ ਸਪੱਸ਼ਟ ਤੌਰ ’ਤੇ ਵੇਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਕੇਵਲ ਸਿੰਘ ਢਿੱਲੋਂ ਨੇ ਦਿੱਲੀ CM ਰੇਖਾ ਗੁਪਤਾ ਨਾਲ ਕੀਤੀ ਮੁਲਾਕਾਤ, ਪੰਜਾਬ ਵਿਕਾਸ ਵਿਜ਼ਨ 'ਤੇ ਹੋਈ ਚਰਚਾ
ਵਿਭਾਗ ਨੇ ਲੋਕਾਂ ਨੂੰ ਗਰਜ-ਚਮਕ, ਤੇਜ਼ ਹਵਾਵਾਂ ਤੇ ਬਿਜਲੀ ਡਿੱਗਣ ਦੌਰਾਨ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਨਾਲ ਹੀ ਵਾਹਨ ਚਾਲਕਾਂ ਨੂੰ ਰੁੱਖਾਂ, ਕੱਚੇ ਢਾਂਚਿਆਂ ਅਤੇ ਵੱਡੇ ਹੋਰਡਿੰਗਾਂ ਹੇਠ ਵਾਹਨ ਖੜ੍ਹੇ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ। ਹਾਲਾਂਕਿ ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਅਗਲੇ ਕੁਝ ਦਿਨਾਂ ’ਚ ਪੱਛਮੀ ਗੜਬੜੀ ਦਾ ਅਸਰ ਘਟਣ ਨਾਲ ਗਰਮੀ ਮੁੜ ਜ਼ੋਰ ਫੜ੍ਹ ਸਕਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e



 


author

Babita

Content Editor

Related News