ਪੰਜਾਬ 'ਚ ਆਉਂਦੀਆਂ ਤਾਰੀਖ਼ਾਂ ਨੂੰ ਖ਼ਰਾਬ ਰਹੇਗਾ ਮੌਸਮ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ
Tuesday, Mar 26, 2024 - 10:47 AM (IST)
ਚੰਡੀਗੜ੍ਹ : ਪੰਜਾਬ ਦੇ ਮੌਸਮ 'ਚ ਇਕ ਵਾਰ ਫਿਰ ਬਦਲਾਅ ਆਇਆ ਹੈ। ਐਤਵਾਰ ਨੂੰ ਵੀ ਪੰਜਾਬ ਦੇ ਕਈ ਹਿੱਸਿਆਂ 'ਚ ਗਰਜ਼-ਤੂਫ਼ਾਨ ਦੇ ਨਾਲ ਹਲਕਾ ਮੀਂਹ ਪਿਆ। ਮੌਸਮ ਵਿਭਾਗ ਵਲੋਂ ਫਿਲਹਾਲ 28 ਮਾਰਚ ਤੱਕ ਗਰਜ਼-ਤੂਫ਼ਾਨ ਦੇ ਨਾਲ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : PSEB ਨੇ ਨਵੇਂ ਸੈਸ਼ਨ ਲਈ ਸਕੂਲਾਂ ਨੂੰ ਜਾਰੀ ਕੀਤੇ ਹੁਕਮ, ਪੜ੍ਹੋ ਕੀ ਹੈ ਪੂਰੀ ਖ਼ਬਰ
ਇਸ ਦੌਰਾਨ ਹਲਕਾ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਇਸ ਦੌਰਾਨ ਅੰਸ਼ਕ ਬੱਦਲ ਛਾਏ ਰਹਿਣਗੇ। ਇਨ੍ਹਾਂ ਦਿਨਾਂ ਦੌਰਾਨ ਪੰਜਾਬ ਦੇ ਨਾਲ ਲੱਗਦੇ ਮੈਦਾਨੀ ਇਲਾਕਿਆਂ 'ਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਰਿਸ਼ਤੇਦਾਰਾਂ ਨਾਲ ਗਲੀ 'ਚ ਹੋਲੀ ਖੇਡ ਰਹੀ ਸੀ 16 ਸਾਲਾ ਕੁੜੀ, ਅਚਾਨਕ ਪੈ ਗਈਆਂ ਭਾਜੜਾਂ
ਇਨ੍ਹਾਂ 'ਚ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਸ਼ਾਮਲ ਹਨ। ਮੌਸਮ ਵਿਭਾਗ ਨੇ ਕਿਹਾ ਹੈ ਕਿ 28 ਅਤੇ 29 ਮਾਰਚ ਨੂੰ ਖ਼ਰਾਬ ਮੌਸਮ ਆਪਣੇ ਸਿਖ਼ਰ 'ਤੇ ਹੋਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8