ਪੰਜਾਬ ''ਚ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

Monday, Sep 16, 2024 - 11:09 AM (IST)

ਪੰਜਾਬ ''ਚ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ ਵਿਚ ਮਾਨਸੂਨ ਸੁਸਤ ਹੋ ਗਿਆ ਹੈ। ਹਾਲਾਂਕਿ ਕੁਝ ਜ਼ਿਲ੍ਹਿਆਂ ਵਿਚ ਰੋਜ਼ਾਨਾ ਮੀਂਹ ਪੈ ਰਿਹਾ ਹੈ। ਅਗਲੇ ਚਾਰ ਦਿਨਾਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਵੀ ਮੀਂਹ ਦੀ ਸੰਭਾਵਨਾ ਹੈ ਜਦੋਂਕਿ ਅੱਜ ਪੰਜਾਬ ਦੇ ਪੰਜ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੁਹਾਲੀ ਅਤੇ ਫਤਿਹਗੜ੍ਹ ਸਾਹਿਬ ਵਿਚ ਮੀਂਹ ਦੀ ਸੰਭਾਵਨਾ ਹੈ, ਇਥੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਨੇੜੇ ਵਾਪਰੀ ਵੱਡੀ ਘਟਨਾ, ਮੰਜ਼ਰ ਦੇਖ ਹੈਰਾਨ ਰਹਿ ਗਏ ਲੋਕ

ਪੰਜਾਬ ਵਿਚ ਲਗਾਤਾਰ ਨਿਕਲ ਰਿਹੀ ਤਿੱਖੀ ਧੁੱਪ ਕਾਰਣ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿਚ 1.1 ਡਿਗਰੀ ਦਾ ਵਾਧਾ ਹੋਇਆ ਹੈ। ਹੁਣ ਇਹ ਲਗਭਗ ਆਮ ਦੇ ਬਰਾਬਰ ਹੋ ਗਿਆ ਹੈ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਚ 35.7 ਡਿਗਰੀ ਦਰਜ ਕੀਤਾ ਗਿਆ। ਪੰਜਾਬ ਅਤੇ ਚੰਡੀਗੜ੍ਹ ਵਿਚ ਹੁਣ ਨਾਂਹ ਦੇ ਬਰਾਬਰ ਬਾਰਿਸ਼ ਹੋ ਰਹੀ ਹੈ। ਇਸ ਦੇ ਨਾਲ ਹੀ ਸਤੰਬਰ ਮਹੀਨੇ ਵਿਚ ਵੀ ਦੋਵਾਂ ਥਾਵਾਂ 'ਤੇ ਔਸਤ ਤੋਂ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਪੰਜਾਬ ਵਿਚ 1 ਤੋਂ 15 ਸਤੰਬਰ ਦਰਮਿਆਨ 34.1 ਮਿਲੀਮੀਟਰ ਬਾਰਿਸ਼ ਹੋਈ ਹੈ। ਜੋ ਕਿ ਆਮ ਨਾਲੋਂ 32 ਫੀਸਦੀ ਘੱਟ ਹੈ। ਇਸ ਸੀਜ਼ਨ 'ਚ 49.1 ਮਿਲੀਮੀਟਰ ਬਾਰਿਸ਼ ਹੋਈ ਹੈ।

ਇਹ ਵੀ ਪੜ੍ਹੋ : ਨਵੀਂ ਵਿਆਹੀ ਲਾੜੀ ਚਾੜ੍ਹ ਗਈ ਚੰਨ, ਪੂਰੀ ਘਟਨਾ ਜਾਣ ਨਹੀਂ ਹੋਵੇਗਾ ਯਕੀਨ

ਇਸੇ ਤਰ੍ਹਾਂ ਚੰਡੀਗੜ੍ਹ ਵਿਚ 1 ਜੂਨ ਤੋਂ ਹੁਣ ਤੱਕ 703.9 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਜੋ ਕਿ ਆਮ ਵਰਖਾ ਤੋਂ -13.9 ਫੀਸਦੀ ਘੱਟ ਹੈ। ਪਿਛਲੇ 24 ਘੰਟਿਆਂ ਦੌਰਾਨ ਚੰਡੀਗੜ੍ਹ ਸ਼ਹਿਰ 'ਚ 12.8 ਮਿਲੀਮੀਟਰ, ਚੰਡੀਗੜ੍ਹ ਹਵਾਈ ਅੱਡੇ 'ਤੇ 29.2 ਮਿਲੀਮੀਟਰ, ਪਟਿਆਲਾ 'ਚ 1.2 ਮਿਲੀਮੀਟਰ, ਫਤਹਿਗੜ੍ਹ ਸਾਹਿਬ 'ਚ 55.0 ਮਿਲੀਮੀਟਰ ਅਤੇ ਰੂਪਨਗਰ 'ਚ 0.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਡਾਕਟਰਾਂ ਦੀ ਹੜਤਾਲ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News