ਚੂੜੇ ਵਾਲੀ ਪ੍ਰੇਮਿਕਾ ਨਾਲ ਰੰਗਰਲੀਆਂ ਮਨਾਉਂਦੇ ਹੋਟਲ ''ਚੋਂ ਪਤਨੀ ਨੇ ਰੰਗੇ ਹੱਥੀਂ ਫੜਿਆ ਪਤੀ, ਵੀਡੀਓ ਹੋਈ ਵਾਇਰਲ

Friday, May 03, 2024 - 05:57 PM (IST)

ਚੂੜੇ ਵਾਲੀ ਪ੍ਰੇਮਿਕਾ ਨਾਲ ਰੰਗਰਲੀਆਂ ਮਨਾਉਂਦੇ ਹੋਟਲ ''ਚੋਂ ਪਤਨੀ ਨੇ ਰੰਗੇ ਹੱਥੀਂ ਫੜਿਆ ਪਤੀ, ਵੀਡੀਓ ਹੋਈ ਵਾਇਰਲ

ਜਲੰਧਰ (ਵੈੱਬ ਡੈਸਕ)- ਜਲੰਧਰ ਦੇ ਗੜਾ ਵਿਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਥੇ ਤਾਜ ਮਾਰਕਿਟ ਦੇ ਕੋਲ ਇਕ ਹੋਟਲ ਵਿਚੋਂ ਔਰਤ ਨੇ ਆਪਣੇ ਪਤੀ ਨੂੰ ਉਸ ਦੀ ਪ੍ਰੇਮਿਕਾ ਨਾਲ ਰੰਗਰਲੀਆਂ ਮਨਾਉਂਦੇ ਹੋਏ ਰੰਗੇ ਹੱਥੇ ਫੜ ਲਿਆ। ਹੰਗਾਮਾ ਹੁੰਦਾ ਵੇਖ ਪਤੀ ਅਤੇ ਉਸ ਦੀ ਪ੍ਰੇਮਿਕਾ ਤੁਰੰਤ ਮੌਕੇ ਤੋਂ ਵਾਹਨ ਲੈ ਤੇ ਫਰਾਰ ਹੋ ਗਏ। ਪੀੜਤ ਮਹਿਲਾ ਵੱਲੋਂ ਮਾਮਲੇ ਦੀ ਜਾਣਕਾਰੀ ਥਾਣਾ ਡਿਵੀਜ਼ਨ ਨੰਬਰ-7 ਦੀ ਪੁਲਸ ਨੂੰ ਦਿੱਤੀ ਗਈ ਹੈ। 

PunjabKesari

ਮਿਲੀ ਜਾਣਕਾਰੀ ਮੁਤਾਬਕ ਗੜਾ ਦੀ ਰਹਿਣ ਵਾਲੀ ਇਕ ਮਹਿਲਾ ਨੇ ਦੱਸਿਆ ਕਿ ਉਸ ਦੇ ਵਿਆਹ ਨੂੰ 7 ਸਾਲ ਹੋ ਗਏ ਹਨ। ਉਸ ਦਾ ਵਿਆਹ ਗੜਾ ਦੇ ਰਹਿਣ ਵਾਲੇ ਇਕ ਨੌਜਵਾਨ ਨਾਲ ਹੋਇਆ ਸੀ। ਉਸ ਦੀ 6 ਸਾਲ ਦੀ ਬੇਟੀ ਵੀ ਹੈ।  ਉਸ ਨੇ ਦੱਸਿਆ ਕਿ ਪਿਛਲੇ ਕਰੀਬ ਇਕ ਸਾਲ ਤੋਂ ਉਸ ਦਾ ਪਤੀ ਉਸ ਨਾਲ ਚੰਗਾ ਵਤੀਰਾ ਨਹੀਂ ਕਰ ਰਿਹਾ ਸੀ, ਜਿਸ ਦੇ ਚਲਦਿਆਂ ਉਸ ਦਾ ਪਤੀ ਨਾਲ ਕਈ ਵਾਰ ਝਗੜਾ ਵੀ ਹੋਇਆ।

PunjabKesari

ਇਸ ਦੌਰਾਨ ਉਸ ਨੂੰ ਪਤਾ ਲੱਗਾ ਕਿ ਉਸ ਦੇ ਪਤੀ ਦਾ ਕਿਸੇ ਹੋਰ ਕੁੜੀ ਨਾਲ ਪ੍ਰੇਮ ਸੰਬੰਧ ਚੱਲ ਰਹੇ ਹਨ। ਮਹਿਲਾ ਦਾ ਦੋਸ਼ ਹੈ ਕਿ ਜਦੋਂ ਉਸ ਨੇ ਆਪਣੇ ਪਤੀ ਨੂੰ ਉਕਤ ਕੁੜੀ ਨੂੰ ਛੱਡਣ ਦੀ ਗੱਲ ਕਹੀ ਤਾਂ ਉਸ ਨੇ ਤਲਾਕ ਲੈਣ ਦੀ ਗੱਲ ਕਰਨੀ ਸ਼ੁਰੂ ਕਰ ਦਿੱਤੀ। ਮਹਿਲਾ ਦਾ ਦੋਸ਼ ਹੈ ਕਿ ਬੇਟੀ ਦੇ ਭਵਿੱਖ ਨੂੰ ਵੇਖਦੇ ਹੋਏ ਉਸ ਨੇ ਤਲਾਕ ਲੈਣ ਤੋਂ ਮਨ੍ਹਾ ਕਰ ਦਿੱਤਾ ਅਤੇ ਮਾਮਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ ਪਰ ਪਤੀ ਨਹੀਂ ਸੁਧਰਿਆ। 

PunjabKesari

ਇਹ ਵੀ ਪੜ੍ਹੋ- ਹਾਦਸੇ ਨੇ ਉਜਾੜੀਆਂ ਹੱਸਦੇ-ਖੇਡਦੇ ਪਰਿਵਾਰ ਦੀਆਂ ਖ਼ੁਸ਼ੀਆਂ, 7 ਮਹੀਨੇ ਦੀ ਬੱਚੀ ਦੀ ਹੋਈ ਦਰਦਨਾਕ ਮੌਤ

ਮਹਿਲਾ ਨੇ ਦੱਸਿਆ ਕਿ ਉਸ ਨੂੰ ਪਤਾ ਲੱਗਾ ਸੀ ਕਿ ਉਸ ਦਾ ਪਤੀ ਗੜ੍ਹਾ ਵਿਚ ਤਾਜ ਮਾਰਕਿਟ ਦੇ ਇਕ ਹੋਟਲ ਵਿਚ ਆਪਣੀ ਪ੍ਰੇਮਿਕਾ ਦੇ ਨਾਲ ਆਇਆ ਹੋਇਆ ਹੈ। ਮਹਿਲਾ ਤੁਰੰਤ ਹੋਟਲ ਪਹੁੰਚੀ ਅਤੇ ਬਾਹਰ ਪਤਾ ਦਾ ਇੰਤਜ਼ਾਰ ਕਰਨ ਲੱਗੀ। ਜਦੋਂ ਉਸ ਦਾ ਪਤੀ ਪ੍ਰੇਮਿਕਾ ਨਾਲ ਹੋਟਲ ਵਿਚੋਂ ਬਾਹਰ ਨਿਕਲਿਆ ਤਾਂ ਉਸ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਪ੍ਰੇਮਿਕਾ ਨਾਲ ਪਤੀ ਨੂੰ ਵੇਖ ਮਹਿਲਾ ਬੋਲਦੀ ਰਹੀ ਕਿ ਇਸ ਨੇ ਮੇਰਾ ਘਰ ਖ਼ਰਾਬ ਕਰ ਦਿੱਤਾ, ਸ਼ਕਲ ਵਿਖਾ ਆਪਣੀ। ਮਹਿਲਾ ਦਾ ਦੋਸ਼ ਹੈ ਕਿ ਉਸ ਦੇ ਪਤੀ ਦੀ ਪ੍ਰੇਮਿਕਾ ਵਿਆਹੁਤਾ ਹੈ ਅਤੇ ਉਸ ਦੇ ਪਹਿਲਾਂ ਵੀ ਤਿੰਨ ਵਿਆਹ ਹੋ ਚੁੱਕੇ ਹਨ। 

PunjabKesari

 

ਇਹ ਵੀ ਪੜ੍ਹੋ- ਭਾਖੜਾ ਨਹਿਰ 'ਚ ਰੁੜੇ ਜੀਜੇ-ਸਾਲੇ 'ਚੋਂ ਇਕ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ 'ਚ ਮਚਿਆ ਚੀਕ-ਚਿਹਾੜਾ

 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News