ਪਤਨੀ ਨੇ ਪਤੀ ’ਤੇ ਲਾਏ ਸਨ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼, ਅਦਾਲਤ ਨੇ ਕੀਤਾ ਬਰੀ
Saturday, Mar 30, 2024 - 02:51 AM (IST)
ਮੋਗਾ (ਸੰਦੀਪ ਸ਼ਰਮਾ)– ਜ਼ਿਲਾ ਅਦਾਲਤ ਨੇ ਪਤਨੀ ਵਲੋਂ ਆਪਣੇ ਪਤੀ ਤੇ ਸਹੁਰੇ ਪਰਿਵਾਰ ’ਤੇ ਦਾਜ ਦੀ ਮੰਗ ਕਰਨ ਦੇ ਮਾਮਲੇ ’ਚ ਨਾਮਜ਼ਦ ਕੀਤੇ ਗਏ ਪਤੀ ਨੂੰ ਸਬੂਤਾਂ ਦੀ ਘਾਟ ਦੇ ਚੱਲਦਿਆਂ ਬਰੀ ਕਰ ਦਿੱਤਾ ਹੈ। ਇਸ ਮਾਮਲੇ ’ਚ ਮੁਲਜ਼ਮ ਧਿਰ ਦੇ ਵਕੀਲ ਐਡਵੋਕੇਟ ਗਗਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਡਿੰਪਲ ਕੌਰ ਵਾਸੀ ਕਸਬਾ ਬਾਘਾ ਪੁਰਾਣਾ ਵਲੋਂ ਜ਼ਿਲਾ ਪੁਲਸ ਮੁਖੀ ਨੂੰ ਦਿੱਤੀ ਸ਼ਿਕਾਇਤ ’ਚ ਕਿਹਾ ਗਿਆ ਸੀ ਕਿ ਉਸ ਦਾ ਵਿਆਹ ਵਰਿੰਦਰਪਾਲ ਸਿੰਘ ਨਿਵਾਸੀ ਪਿੰਡ ਮੰਗੇਵਾਲਾ ਨਾਲ 15 ਜਨਵਰੀ, 2020 ਨੂੰ ਹੋਇਆ ਸੀ ਤੇ ਵਿਆਹ ਤੋਂ ਬਾਅਦ ਹੀ ਉਸ ਦਾ ਪਤੀ ਉਸ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਦਾ ਸੀ।
ਉਸ ਨੇ ਦਾਜ ’ਚ 9 ਲੱਖ ਰੁਪਏ ਦੀ ਮੰਗ ਕੀਤੀ ਸੀ, ਜਦੋਂ ਉਸ ਨੇ ਇਹ ਮੰਗ ਪੂਰੀ ਨਹੀਂ ਕੀਤੀ ਤਾਂ ਉਸ ਨੇ ਉਸ ਦੀ ਕੁੱਟ-ਮਾਰ ਕਰਨੀ ਸ਼ੁਰੂ ਕਰ ਦਿੱਤੀ ਤੇ ਉਸ ਨੂੰ ਘਰੋਂ ਕੱਢ ਦਿੱਤਾ, ਜਿਸ ’ਤੇ ਇਸ ਮਾਮਲੇ ਦੀ ਜਾਂਚ ਡੀ. ਐੱਸ. ਪੀ. ਬਾਘਾ ਪੁਰਾਣਾ ਨੂੰ ਸੌਂਪੀ ਗਈ ਸੀ ਤੇ ਇਸ ਜਾਂਚ ਦੌਰਾਨ 22 ਅਕਤੂਬਰ, 2020 ਨੂੰ ਪੁਲਸ ਵਲੋਂ ਵਰਿੰਦਰ ਪਾਲ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ : ਵਿਦੇਸ਼ੋਂ ਆਈ ਮੰਦਭਾਗੀ ਖ਼ਬਰ, ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਮੁਲਜ਼ਮ ਧਿਰ ਦੇ ਵਕੀਲ ਐਡਵੋਕੇਟ ਗਗਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਵਰਿੰਦਰਪਾਲ ਸਿੰਘ ਤੇ ਉਸ ਦੀ ਪਤਨੀ ਡਿੰਪਲ ਕੌਰ ਦੇ ਵਿਆਹ ਤੋਂ ਪਹਿਲਾਂ ਹੀ ਪ੍ਰੇਮ ਸਬੰਧ ਸਨ ਪਰ ਵਰਿੰਦਰ ਪਾਲ ਨੇ ਵਿਆਹ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ’ਤੇ ਡਿੰਪਲ ਨੇ ਉਸ ’ਤੇ ਜਬਰ-ਜ਼ਨਾਹ ਦਾ ਮਾਮਲਾ ਦਰਜ ਕਰਨ ਦੀ ਧਮਕੀ ਦਿੱਤੀ ਸੀ ਤੇ ਵਰਿੰਦਰਪਾਲ ਨੂੰ ਡਿੰਪਲ ਨਾਲ ਵਿਆਹ ਕਰਵਾਉਣ ਲਈ ਮਜਬੂਰ ਕੀਤਾ ਗਿਆ ਸੀ, ਜਦਕਿ ਡਿੰਪਲ ਨੇ ਆਈਲੈਟਸ ਟੈਸਟ ਪਾਸ ਨਹੀਂ ਕੀਤਾ ਸੀ।
ਵਰਿੰਦਰ ਪਾਲ ਨੇ ਆਈਲੈਟਸ ਟੈਸਟ ਪਾਸ ਕਰ ਲਿਆ ਸੀ ਤੇ ਵਿਦੇਸ਼ ਜਾਣ ਲਈ ਆਪਣੇ ਸਹੁਰੇ ਤੋਂ 5 ਲੱਖ ਰੁਪਏ ਵੀ ਲਏ ਸਨ ਤੇ ਬਾਅਦ ’ਚ ਕੈਨੇਡਾ ਜਾਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਕਾਰਨ ਉਸ ਦੀ ਪਤਨੀ ਡਿੰਪਲ ਨੇ ਗੁੱਸੇ ’ਚ ਆ ਕੇ ਉਸ ਖ਼ਿਲਾਫ਼ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦਾ ਕੇਸ ਦਰਜ ਕਰਵਾ ਦਿੱਤਾ। ਇਸ ਮਾਮਲੇ ’ਚ ਮਾਣਯੋਗ ਅਦਾਲਤ ਨੇ ਸੁਣਵਾਈ ਦੌਰਾਨ ਪੇਸ਼ ਕੀਤੇ ਸਬੂਤਾਂ ਤੇ ਗਵਾਹਾਂ ਦੇ ਆਧਾਰ ’ਤੇ ਵਰਿੰਦਰਪਾਲ ਨੂੰ ਬਰੀ ਕਰ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।