ਅੱਧੀ ਰਾਤ ਨੂੰ ਪਤਨੀ ਨੂੰ ਪ੍ਰੇਮੀ ਨਾਲ ਦੇਖ ਪਤੀ ਦੇ ਉੱਡੇ ਹੋਸ਼, ਫਿਰ ਜੋ ਹੋਇਆ ਸੁਣ ਖੜ੍ਹੇ ਹੋਣਗੇ ਰੌਂਗਟੇ

Tuesday, Oct 31, 2023 - 06:28 PM (IST)

ਅੱਧੀ ਰਾਤ ਨੂੰ ਪਤਨੀ ਨੂੰ ਪ੍ਰੇਮੀ ਨਾਲ ਦੇਖ ਪਤੀ ਦੇ ਉੱਡੇ ਹੋਸ਼, ਫਿਰ ਜੋ ਹੋਇਆ ਸੁਣ ਖੜ੍ਹੇ ਹੋਣਗੇ ਰੌਂਗਟੇ

ਸਿੱਧਵਾਂ ਬੇਟ (ਚਾਹਲ) : ਸਤਲੁਜ ਦਰਿਆ ਨੇੜਲੇ ਪਿੰਡ ਮੱਧੇਪੁਰ ਵਿਖੇ ਬੀਤੀ ਰਾਤ ਪਤਨੀ ਵਲੋਂ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤੇ ਜਾਣ ਦਾ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ। ਇਕੱਤਰ ਜਾਣਕਾਰੀ ਅਨੁਸਾਰ ਬਲਜੀਤ ਕੌਰ ਜੋ ਤਿੰਨ ਬੱਚਿਆਂ ਦੀ ਮਾਂ ਦੱਸੀ ਜਾ ਰਹੀ ਹੈ ਦੇ ਪਿੰਡ ਬਾਂਘੀਵਾਲ ਥਾਣਾ ਸ਼ਾਹਕੋਟ ਦੇ ਰਹਿਣ ਵਾਲੇ ਚਰਨਜੀਤ ਸਿੰਘ ਨਾਲ ਨਾਜਾਇਜ਼ ਸਬੰਧ ਸਨ ਜੋ ਅਕਸਰ ਬਲਜੀਤ ਕੌਰ ਨੂੰ ਮਿਲਣ ਲਈ ਪਿੰਡ ਮੱਧੇਪੁਰ ਆਉਂਦਾ ਰਹਿੰਦਾ ਸੀ, ਜਿਸ ’ਤੇ ਉਸ ਦਾ ਪਤੀ ਗੁਰਦੀਪ ਸਿੰਘ (35) ਤੇ ਆਂਢ-ਗੁਆਂਢ ਇਤਰਾਜ਼ ਕਰਦਾ ਸੀ। 

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਸਕੂਲਾਂ ਨੂੰ ਲੈ ਕੇ ਜਾਰੀ ਕੀਤੇ ਇਹ ਹੁਕਮ

ਬੀਤੀ ਰਾਤ ਵੀ ਚਰਨਜੀਤ ਸਿੰਘ ਪਿੰਡ ਮੱਧੇਪੁਰ ਵਿਖੇ ਬਲਜੀਤ ਕੌਰ ਨੂੰ ਮਿਲਣ ਆਇਆ ਹੋਇਆ ਸੀ। ਜਿਸ ਬਾਰੇ ਪਤਾ ਲੱਗਣ ’ਤੇ ਗੁਰਦੀਪ ਸਿੰਘ ਨੇ ਇਸ ਦਾ ਵਿਰੋਧ ਕੀਤਾ ਤਾਂ ਗੁੱਸੇ ਵਿਚ ਆ ਕੇ ਪ੍ਰੇਮੀ-ਪ੍ਰੇਮਿਕਾ ਨੇ ਗਲਾ ਘੁੱਟ ਕੇ ਗੁਰਦੀਪ ਸਿੰਘ ਦਾ ਕਤਲ ਕਰ ਦਿੱਤਾ। ਘਟਨਾ ਬਾਰੇ ਪਤਾ ਲੱਗਣ ਤੇ ਡੀ. ਐੱਸ. ਪੀ. ਸਤਵਿੰਦਰ ਸਿੰਘ ਵਿਰਕ ਅਤੇ ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਇੰਸਪੈਕਟਰ ਕੁਲਵਿੰਦਰ ਸਿੰਘ ਮੌਕੇ ’ਤੇ ਪੁੱਜੇ ਤੇ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਪੰਜਾਬ ’ਚ ਵੱਡੀ ਵਾਰਦਾਤ, ਘਰ ’ਚ ਦਾਖਲ ਹੋ ਕੇ ਕਾਂਗਰਸੀ ਆਗੂ ਦੇ ਪਤੀ ਤੇ ਉਸ ਦੀ ਭਾਬੀ ਦਾ ਕਤਲ

ਸੂਤਰਾਂ ਅਨੁਸਾਰ ਪੁਲਸ ਨੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ ਪਰ ਕਿਸੇ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਦੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਆਸ਼ਕ ਨਾਲ ਡੇਢ ਸਾਲ ਬਿਤਾ ਕੇ ਆਈ ਪਤਨੀ ਨੇ ਅੱਧੀ ਰਾਤ ਨੂੰ ਕੀਤਾ ਖੂਨੀ ਕਾਂਡ, ਵੱਢ ਸੁੱਟੀ ਪਤੀ ਦੀ ਧੌਣ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News