ਦਵਾਈ ਦੇਣ ਤੋਂ ਇਨਕਾਰ ਕਰਨ 'ਤੇ ਪਤਨੀ ਨੇ ਪਤੀ ਦਾ ਕਰ 'ਤਾ ਕਤਲ

Tuesday, Jan 23, 2024 - 04:44 PM (IST)

ਦਵਾਈ ਦੇਣ ਤੋਂ ਇਨਕਾਰ ਕਰਨ 'ਤੇ ਪਤਨੀ ਨੇ ਪਤੀ ਦਾ ਕਰ 'ਤਾ ਕਤਲ

ਲੁਧਿਆਣਾ (ਗੌਤਮ)- ਨੂਰ ਵਾਲਾ ਰੋਡ 'ਤੇ ਸਥਿਤ ਇਲਾਕੇ 'ਚ ਇਕ ਔਰਤ ਨੇ ਬਲੇਡ ਨਾਲ ਆਪਣੇ ਪਤੀ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ। ਸੂਚਨਾ ਮਿਲਦੇ ਹੀ ਥਾਣਾ ਬਸਤੀ ਜੋਧੇਵਾਲ ਦੀ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਵਿਅਕਤੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। 

ਇਹ ਵੀ ਪੜ੍ਹੋ : ਇਨਸਾਨੀਅਤ ਦੀ ਮਿਸਾਲ: ਅਮਰੀਕਾ ਦੇ ਜੋੜੇ ਨੇ ਜਲੰਧਰ ਤੋਂ 3 ਸਾਲਾ ਦਿਵਿਆਂਗ ਬੱਚੀ ਨੂੰ ਲਿਆ ਗੋਦ

ਇਸ ਦੌਰਾਨ ਪੁਲਸ ਨੇ ਮ੍ਰਿਤਕ ਦੀ ਪਤਨੀ ਪੂਨਮ ਨੂੰ ਕਾਬੂ ਕਰ ਉਸ 'ਤੇ  ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਦੀ ਪਛਾਣ ਗੌਰਵ ਵਜੋਂ ਹੋਈ ਹੈ।  ਜਾਣਕਾਰੀ ਮੁਤਾਬਕ ਗੌਰਵ ਕਢਾਈ ਦਾ ਕੰਮ ਕਰਦਾ ਸੀ। ਇੰਸਪੈਕਟਰ ਪਰਮਦੀਪ ਸਿੰਘ ਨੇ ਦੱਸਿਆ ਕਿ ਦੋਵਾਂ ਵਿਚਕਾਰ ਘਰੇਲੂ ਝਗੜਾ ਚੱਲ ਰਿਹਾ ਸੀ। ਬੀਤੀ ਰਾਤ ਸੁੱਤੀ ਪਈ ਔਰਤ ਨੇ ਆਪਣੇ ਪਤੀ ਨੂੰ ਦਵਾਈ ਦੇਣ ਲਈ ਕਿਹਾ, ਜਿਸ 'ਤੇ ਉਸ ਨੇ ਮਨ੍ਹਾ ਕਰ ਦਿੱਤਾ ਤਾਂ ਇਸ ਗੱਲ ਨੂੰ ਲੈ ਕੇ ਦੋਵਾਂ ਦਾ ਝਗੜਾ ਹੋ ਗਿਆ। ਔਰਤ ਨੇ ਬਲੇਡ ਦੀ ਵਰਤੋਂ ਕਰਕੇ ਪਤੀ ਦੇ ਗਲੇ 'ਤੇ ਹਮਲਾ ਕਰ ਦਿੱਤਾ ਅਤੇ ਜ਼ਿਆਦਾ ਖੂਨ ਵਹਿਣ ਕਾਰਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਬਟਾਲਾ 'ਚ ਵੱਡੀ ਵਾਰਦਾਤ, 20 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News