ਗੁਰਦਾਸਪੁਰ ’ਚ ਸ਼ਰਮਸਾਰ ਹੋਏ ਰਿਸ਼ਤੇ, ਪਤਨੀ ਨੇ ਆਸ਼ਕ ਨਾਲ ਮਿਲ ਪਤੀ ਨੂੰ ਦਿੱਤੀ ਰੂਹ ਕੰਬਾਊ ਮੌਤ
Wednesday, Nov 15, 2023 - 02:13 PM (IST)
ਗੁਰਦਾਸਪੁਰ (ਵਿਨੋਦ) : ਗੁਰਦਾਸਪੁਰ ’ਚ ਇਕ ਵਿਆਹੁਤਾ ਨੇ ਆਪਣੇ ਪ੍ਰੇਮੀ ਅਤੇ ਉਸ ਦੇ ਸਾਥੀਆਂ ਦੇ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰ ਦਿੱਤਾ। ਮਹਿਲਾ ਦੇ ਪ੍ਰੇਮੀ ਨੇ ਪਹਿਲਾਂ ਆਪਣੇ ਸਾਥੀਆਂ ਦੇ ਨਾਲ ਮਿਲ ਕੇ ਪ੍ਰੇਮਿਕਾ ਦੇ ਪਤੀ ਦੀ ਕੁੱਟਮਾਰ ਕੀਤੀ ਅਤੇ ਬਾਅਦ ਵਿਚ ਉਸ ’ਤੇ ਤੇਜ਼ ਰਫ਼ਤਾਰ ਨਾਲ ਗੱਡੀ ਚੜ੍ਹਾ ਦਿੱਤੀ। ਗੰਭੀਰ ਹਾਲਤ ’ਚ ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਸਬੰਧ ’ਚ ਪੁਰਾਣਾ ਸ਼ਾਲਾ ਪੁਲਸ ਨੇ ਮ੍ਰਿਤਕ ਦੀ ਪਤਨੀ ਅਤੇ ਉਸ ਦੇ ਪ੍ਰੇਮੀ ਸਮੇਤ ਕੁੱਲ 5 ਲੋਕਾਂ ਖ਼ਿਲਾਫ ਧਾਰਾ 302,149 ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਵਿੰਦਰਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਨਡਾਲਾ ਨੇ ਦੱਸਿਆ ਕਿ ਉਸ ਦੇ ਭਰਾ ਮਨਜੀਤ ਸਿੰਘ ਦਾ ਵਿਆਹ ਕਰੀਬ 12 ਸਾਲ ਪਹਿਲਾਂ ਮਨਦੀਪ ਕੌਰ ਪੁੱਤਰੀ ਗੁਰਮੇਜ ਸਿੰਘ ਵਾਸੀ ਪਵਾਗ ਥਾਣਾ ਮੁਕੇਰੀਆਂ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਹੋਇਆ ਸੀ ਪਰ ਉਸ ਦੇ ਭਰਾ ਦੀ ਪਤਨੀ ਮਨਦੀਪ ਕੌਰ ਦੇ ਪ੍ਰਭਜੋਤ ਸਿੰਘ ਪੁੱਤਰ ਵੀਰ ਸਿੰਘ ਵਾਸੀ ਖਿੱਚੀਆਂ ਨਾਲ ਨਾਜਾਇਜ਼ ਸਬੰਧ ਬਣ ਗਏ ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਨੂੰ ਇਕ ਹੋਰ ਤੋਹਫ਼ਾ, ਆਯੂਸ਼ਮਾਨ ਸਿਹਤ ਬੀਮਾ ਯੋਜਨਾ ਤਹਿਤ ਹੋਇਆ ਇਹ ਵੱਡਾ ਐਲਾਨ
ਪ੍ਰਭਜੋਤ ਅਤੇ ਮਨਦੀਪ ਕੌਰ ਨੇ ਨਵਾਂ ਸ਼ਾਲਾ ਵਿਖੇ ਕਮਰਾ ਕਿਰਾਏ ’ਤੇ ਲਿਆ ਹੋਇਆ ਸੀ ਅਤੇ ਇੱਥੇ ਰਹਿਣ ਲੱਗ ਪਏ। ਮਿਤੀ 30-10-23 ਨੂੰ ਉਸ ਦੇ ਪਰਿਵਾਰ ਨੇ ਨਵਾਂ ਸ਼ਾਲਾ ਵਿਖੇ ਜਾ ਕੇ ਇਨ੍ਹਾਂ ਦੋਵਾਂ ਨੂੰ ਕਾਫੀ ਸਮਝਾਇਆ ਸੀ ਪਰ ਦੋਸ਼ੀਆਂ ਨੇ ਕੋਈ ਗੱਲ ਨਹੀਂ ਅਤੇ ਸਾਡੇ ਪਰਿਵਾਰ ਨੂੰ ਧਮਕੀਆਂ ਦੇ ਕੇ ਭਜਾ ਦਿੱਤਾ। ਜਿਸ ’ਤੇ ਅਸੀ ਆਪਣੇ ਪਰਿਵਾਰ ਨਾਲ ਕਾਰ ’ਤੇ ਸਵਾਰ ਹੋ ਕੇ ਪੁੱਲ ਤਿੱਬੜੀ ਵਿਖੇ ਆ ਗਏ। ਇਸ ਦੌਰਾਨ ਇਕ ਸਵਿਫ਼ਟ ਡਿਜ਼ਾਇਰ ਕਾਰ ਆਈ, ਜਿਸ ਨੂੰ ਦੋਸ਼ੀ ਪ੍ਰਭਜੋਤ ਸਿੰਘ ਚਲਾ ਰਿਹਾ ਸੀ ਅਤੇ ਬਾਕੀ ਦੋਸ਼ੀ ਸਰਬਜੋਤ ਸਿੰਘ , ਵੀਰ ਸਿੰਘ, ਜਗੀਰ ਸਿੰਘ ਵਾਸੀਆਨ ਖਿੱਚੀਆਂ ਅਤੇ ਮਨਦੀਪ ਕੌਰ ਕਾਰ ’ਚ ਸਵਾਰ ਸਨ। ਜਿਨ੍ਹਾਂ ਨੇ ਮਨਜੀਤ ਸਿੰਘ ਨੂੰ ਘੇਰ ਕੇ ਘਸੁੰਨ ਮੁੱਕੀ ਕਰਨ ਲੱਗ ਪਏ ਅਤੇ ਦੋਸ਼ੀ ਪ੍ਰਭਜੋਤ ਸਿੰਘ ਨੇ ਆਪਣੀ ਗੱਡੀ ਦੀ ਇਕਦਮ ਰਫਤਾਰ ਵਧਾ ਕੇ ਮਾਰ ਦੇਣ ਦੀ ਨੀਅਤ ਨਾਲ ਕਾਰ ਮਨਜੀਤ ਸਿੰਘ ਤੇ ਚੜ੍ਹਾ ਦਿੱਤੀ। ਜਿਸ ਨਾਲ ਮਨਜੀਤ ਸਿੰਘ ਦੀ ਖੱਬੀ ਲੱਤ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖਲ ਕਰਵਾਇਆ। ਜਿਸ ਤੋਂ ਬਾਅਦ ਉਸ ਨੂੰ ਇਕ ਪ੍ਰਾਈਵੇਟ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਭਲਕੇ ਸੂਬੇ ਭਰ ਵਿਚ ਛੁੱਟੀ ਦਾ ਐਲਾਨ
ਦੂਜੇ ਪਾਸੇ ਇਸ ਸਬੰਧੀ ਜਦੋਂ ਪੁਰਾਣਾ ਸ਼ਾਲਾ ਪੁਲਸ ਸਟੇਸ਼ਨ ਦੀ ਇੰਚਾਰਜ ਮੈਡਮ ਕ੍ਰਿਸ਼ਮਾ ਦੇਵੀ ਨਾਲ ਗੱਲਬਾਤ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਗੁਰਵਿੰਦਰਜੀਤ ਸਿੰਘ ਦੇ ਬਿਆਨਾਂ ’ਤੇ ਦੋਸ਼ੀ ਪ੍ਰਭਜੋਤ ਸਿੰਘ, ਸਰਬਜੋਤ ਸਿੰਘ ਪੁੱਤਰਾਨ ਵੀਰ ਸਿੰਘ, ਵੀਰ ਸਿੰਘ, ਜਗੀਰ ਸਿੰਘ ਪੁੱਤਰਾਨ ਇਸਰ ਸਿੰਘ ਵਾਸੀਆ ਖਿੱਚੀਆ ਅਤੇ ਮਿ੍ਤਕ ਦੀ ਪਤਨੀ ਮਨਦੀਪ ਕੌਰ ਵਾਸੀ ਨਡਾਲਾ ਦੇ ਖਿਲਾਫ ਮਾਮਲਾ ਦਰਜ਼ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : 5994 ਅਧਿਆਪਕਾਂ ਦੀ ਭਰਤੀ ਨੂੰ ਲੈ ਕੇ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਕੀਤੀ ਇਹ ਅਪੀਲ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8