ਪਤਨੀ ਦੇ ਨਾਜਾਇਜ਼ ਸੰਬੰਧਾਂ ਨੇ ਤਬਾਹ ਕੀਤੀਆਂ ਘਰ ਦੀਆਂ ਖ਼ੁਸ਼ੀਆਂ, ਦੁਖੀ ਹੋਏ ਪਤੀ ਨੇ ਕੀਤੀ ਖ਼ੁਦਕੁਸ਼ੀ

Sunday, Apr 21, 2024 - 06:20 PM (IST)

ਪਤਨੀ ਦੇ ਨਾਜਾਇਜ਼ ਸੰਬੰਧਾਂ ਨੇ ਤਬਾਹ ਕੀਤੀਆਂ ਘਰ ਦੀਆਂ ਖ਼ੁਸ਼ੀਆਂ, ਦੁਖੀ ਹੋਏ ਪਤੀ ਨੇ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ (ਸੰਜੀਵ)-ਪਤਨੀ ਤੋਂ ਪ੍ਰੇਸ਼ਾਨ ਹੋ ਕੇ ਪਤੀ ਵੱਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੀ ਪੁਲਸ ਨੇ ਮ੍ਰਿਤਕ ਦੀ ਪਤਨੀ ਆਰਤੀ ਅਤੇ ਮਕਾਨ ਮਾਲਕ ਬਬਲੂ ਵਾਸੀ ਪੈਰਿਸ ਟਾਊਨ ਬਟਾਲਾ ਰੋਡ ਅਤੇ ਕੁਝ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਖੁਦਕੁਸ਼ੀ ਲਈ ਮਜ਼ਬੂਰ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਤੀ ਨੇ ਜ਼ਿਊਂਦੀ ਸਾੜ ਦਿੱਤੀ ਗਰਭਵਤੀ ਪਤਨੀ

ਮ੍ਰਿਤਕ  ਦੀ ਭੈਣ ਰਜਨੀ ਨੇ ਪੁਲਸ ਨੂੰ ਦੱਸਿਆ ਕਿ ਉਸਦੇ ਭਰਾ ਸੋਨੂੰ ਦਾ ਵਿਆਹ 2009 ’ਚ ਆਰਤੀ ਨਾਲ ਹੋਇਆ ਸੀ। ਦੋਵੇਂ ਪਤੀ-ਪਤਨੀ ਬਟਾਲਾ ਰੋਡ ’ਤੇ ਬਬਲੂ ਦੇ ਮਕਾਨ ਵਿਚ ਕਿਰਾਏ ’ਤੇ ਰਹਿੰਦੇ ਸਨ। ਉਸ ਦੀ ਭਰਜਾਈ ਦੇ ਕਿਸੇ ਵਿਅਕਤੀ ਨਾਜਾਇਜ਼ ਸਬੰਧ ਸਨ, ਜਿਸ ਕਾਰਨ ਦੋਵੇਂ ਪਤੀ-ਪਤਨੀ ਅਕਸਰ ਝਗੜਾ ਕਰਦੇ ਰਹਿੰਦੇ ਸਨ। 16 ਅਪ੍ਰੈਲ ਨੂੰ ਸਵੇਰੇ 4 ਵਜੇ ਉਸ ਦੀ ਮਾਂ ਸ਼ਾਂਤੀ ਨੇ ਫੋਨ ’ਤੇ ਦੱਸਿਆ ਕਿ ਸੋਨੂੰ ਨੇ ਖੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਹੈ।

ਇਹ ਵੀ ਪੜ੍ਹੋ- ਤੇਜ਼ ਹਨੇਰੀ ਕਾਰਨ ਦੁੱਬਈ ਕਾਰਨੀਵਾਲ 'ਚ ਨੌਜਵਾਨ 'ਤੇ ਡਿੱਗਾ ਆਈਫਿਲ ਟਾਵਰ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਜਦੋਂ ਉਹ ਸਵੇਰੇ 8 ਵਜੇ ਆਪਣੀ ਮਾਂ ਨਾਲ ਆਪਣੇ ਭਰਾ ਬਲਰਾਮ ਦੇ ਘਰ ਗਈ ਤਾਂ ਉਸ ਨੂੰ ਪਤਾ ਲੱਗਾ ਕਿ ਉਸ ਦੀ ਭਰਜਾਈ ਅਤੇ ਮਕਾਨ ਮਾਲਕ ਬਬਲੂ ਨੇ ਪੁਲਸ ਨੂੰ ਬਿਨਾਂ ਦੱਸੇ ਅੰਤਿਮ ਸੰਸਕਾਰ ਕਰ ਦਿੱਤਾ। ਉਹ ਦੁਰਗਿਆਣਾ ਮੰਦਰ ਸ਼ਮਸ਼ਾਨਘਾਟ ਪਹੁੰਚੇ, ਜਿੱਥੇ ਉਸਦੀ ਭਰਜਾਈ ਆਰਤੀ ਨਹੀਂ ਸੀ, ਜਿਸ ਤੋਂ ਬਾਅਦ ਉਹ ਬਾਬਾ ਸ਼ਹੀਦਾ ਸਾਹਿਬ ਸ਼ਮਸ਼ਾਨਘਾਟ ਗਏ, ਜਿੱਥੇ ਉਨ੍ਹਾਂ ਨੂੰ ਪਤਾ ਲੱਗਾ ਕਿ ਉਸ ਦੇ ਭਰਾ ਸੋਨੂੰ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਉਸ ਦੀ ਭਰਜਾਈ ਨੇ ਉਸ ਨੂੰ ਆਪਣੇ ਭਰਾ ਦੇ ਮੋਬਾਈਲ ਤੋਂ ਫੋਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਸ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਉਸ ਦੇ ਭਰਾ ਨੇ ਆਪਣੀ ਪਤਨੀ ਅਤੇ ਉਸਦੇ ਨਾਜਾਇਜ਼ ਸਬੰਧਾਂ ਤੋਂ ਪ੍ਰੇਸ਼ਾਨ ਹੋ ਕੇ ਆਤਮਹੱਤਿਆ ਕੀਤੀ ਹੈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਵੱਡੀ ਖ਼ਬਰ, ਪਤੀ ਦੀ ਪ੍ਰੇਮੀਕਾ ਨੂੰ ਦੇਖ ਗੁੱਸੇ ਨਾਲ ਲਾਲ ਹੋਈ ਪਤਨੀ, ਫਿਰ ਚਲਾ ਦਿੱਤੀਆਂ ਇੱਟਾਂ,ਵੀਡੀਓ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News