ਆਈਲੈਟਸ ਕਰਵਾ ਕੈਨੇਡਾ ਭੇਜੀ ਪਤਨੀ ਨੇ ਵਿਦੇਸ਼ ਪਹੁੰਚ ਦਿੱਤਾ ਵੱਡਾ ਧੋਖਾ, ਨਹੀਂ ਸੋਚਿਆ ਸੀ ਹੋਵੇਗਾ ਇਹ ਕੁੱਝ

Sunday, Sep 10, 2023 - 07:00 PM (IST)

ਆਈਲੈਟਸ ਕਰਵਾ ਕੈਨੇਡਾ ਭੇਜੀ ਪਤਨੀ ਨੇ ਵਿਦੇਸ਼ ਪਹੁੰਚ ਦਿੱਤਾ ਵੱਡਾ ਧੋਖਾ, ਨਹੀਂ ਸੋਚਿਆ ਸੀ ਹੋਵੇਗਾ ਇਹ ਕੁੱਝ

ਮੋਗਾ (ਅਜ਼ਾਦ) : ਕੈਨੇਡਾ ਲੈ ਕੇ ਜਾਣ ਦੇ ਬਹਾਨੇ ਪਿੰਡ ਰੇੜਵਾਂ ਹਾਲ ਵਾਸੀ ਮਨਦੀਪ ਕੌਰ ਵੱਲੋਂ ਮੋਗਾ ਜ਼ਿਲ੍ਹੇ ਦੇ ਪਿੰਡ ਡਾਲਾ ਦੇ ਰਹਿਣ ਵਾਲੇ ਸੁਖਦੀਪ ਸਿੰਘ ਤੋਂ 16 ਲੱਖ ਰੁਪਏ ਦੇ ਗਬਨ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੇ ਦੱਸਿਆ ਕਿ ਪੀੜਤ ਨੌਜਵਾਨ ਨੇ ਜ਼ਿਲ੍ਹਾ ਪੁਲਸ ਮੁਖੀ ਮੋਗਾ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਕਿਹਾ ਹੈ ਕਿ ਉਸ ਦੀ ਕਥਿਤ ਦੋਸ਼ੀ ਮਨਦੀਪ ਕੌਰ ਨਾਲ ਸੋਸ਼ਲ ਮੀਡੀਆ ਰਾਹੀਂ ਗੱਲਬਾਤ ਹੋਈ ਸੀ। ਇਸ ਤੋਂ ਬਾਅਦ ਮੈਂ ਮਨਦੀਪ ਕੌਰ ਨੂੰ ਆਪਣੇ ਖਰਚੇ ’ਤੇ ਆਈਲੈਟਸ ਕਰਵਾਇਆ ਅਤੇ ਕੈਨੇਡਾ ਜਾਣ ਤੋਂ ਬਾਅਦ ਉਸ ਦੀ ਕਾਲਜ ਦੀ ਫੀਸ ਭਰੀ।

ਇਹ ਵੀ ਪੜ੍ਹੋ : ਲੁਧਿਆਣਾ ਦੇ ਮਸ਼ਹੂਰ ਹੋਟਲ ’ਚ ਵਿਦੇਸ਼ੀ ਕੁੜੀਆਂ ਦੀ ਵੀਡੀਓ ਹੋਈ ਵਾਇਰਲ, ਅਮੀਰਜ਼ਾਦਿਆਂ ਦੀ ਕਰਤੂਤ ਵੀ ਹੋਈ ਕੈਦ

ਇਸ ਦੌਰਾਨ ਜਦੋਂ ਮਨਦੀਪ ਕੌਰ ਭਾਰਤ ਵਾਪਸ ਆਈ ਤਾਂ ਮੈਂ ਉਸ ਨਾਲ ਵਿਆਹ ਕਰਵਾ ਲਿਆ। ਮਨਦੀਪ ਕੌਰ ਨੇ ਮੈਨੂੰ ਭਰੋਸਾ ਦਿਵਾਇਆ ਸੀ ਕਿ ਉਹ ਜਲਦੀ ਹੀ ਉਸ ਨੂੰ ਕੈਨੇਡਾ ਬੁਲਾ ਲਵੇਗੀ। ਉਹ ਵਿਆਹ ਤੋਂ ਬਾਅਦ ਵਾਪਸ ਚਲੀ ਗਈ ਤੇ ਜਦੋਂ ਮੈਂ ਉਸ ਨੂੰ ਕੈਨੇਡਾ ਬੁਲਾਉਣ ਲਈ ਕਿਹਾ ਤਾਂ ਉਸ ਨੇ ਮੈਨੂੰ ਕਿਹਾ ਕਿ 35 ਲੱਖ ਰੁਪਏ ਦੇ ਦਿਓ, ਉਸ ਤੋਂ ਬਾਅਦ ਹੀ ਉਹ ਕੈਨੇਡਾ ਬੁਲਾਏਗੀ ਅਤੇ ਉਸ ਨੇ ਮੇਰੀ ਫਾਈਲ ਨੱਥੀ ਕਰਨ ਤੋਂ ਵੀ ਇਨਕਾਰ ਕਰ ਦਿੱਤਾ। ਇਸ ਤਰ੍ਹਾਂ ਮੇਰੀ ਪਤਨੀ ਨੇ ਮੇਰੇ ਨਾਲ ਧੋਖਾ ਕੀਤਾ ਹੈ। ਦੂਜੇ ਪਾਸੇ ਪੁਲਸ ਵਲੋਂ ਸ਼ਿਕਾਇਤਕਰਤਾ ਦੇ ਦੋਸ਼ ਸਹੀ ਪਾਏ ਜਾਣ ’ਤੇ ਕਥਿਤ ਦੋਸ਼ੀ ਔਰਤ ਖ਼ਿਲਾਫ ਮਾਮਲਾ ਦਰਜ ਕਰ ਲਿਆ ਗਿਆ।

ਇਹ ਵੀ ਪੜ੍ਹੋ : ਪੰਜਾਬ ’ਚ ਇਕ ਹੋਰ ਦੇਹ ਵਪਾਰ ਦਾ ਅੱਡਾ ਬੇਨਕਾਬ, 12 ਔਰਤਾਂ ਸਣੇ 20 ਜਣੇ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News