ਪਤੀ ਦਾ ਕਤਲ ਕਰ ਚੁੱਪ-ਚੁਪੀਤੇ ਸਸਕਾਰ ਕਰ ਰਹੀ ਸੀ ਪਤਨੀ, ਪੁਲਸ ਨੇ ਸਸਕਾਰ ਰੋਕ ਕਬਜ਼ੇ ''ਚ ਲਈ ਲਾਸ਼

05/07/2024 6:32:51 PM

ਦਸੂਹਾ (ਝਾਵਰ) : ਪਿੰਡ ਕੋਲੀਆਂ ਵਿਖੇ ਇਕ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐੱਸ.ਪੀ. ਦਸੂਹਾ ਜਗਦੀਸ਼ ਰਾਜ ਅੱਤਰੀ ਅਤੇ ਐੱਸ.ਐੱਚ. ਓ. ਦਸੂਹਾ ਹਰਪ੍ਰੇਮ ਸਿੰਘ, ਚੌਂਕੀ ਇੰਚਾਰਜ ਸੰਸਾਰਪੁਰ ਏਐੱਸਆਈ ਬਲਵੰਤ ਸਿੰਘ ਪੁਲਸ ਪਾਰਟੀ ਸਮੇਤ ਘਟਨਾ ਸਥਾਨ 'ਤੇ ਪਹੁੰਚੇ। ਡੀ.ਐੱਸ.ਪੀ. ਦਸੂਹਾ ਜਗਦੀਸ਼ ਰਾਜ ਅੱਤਰੀ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਕੋਲੀਆਂ ਵਿਖੇ ਇਕ ਵਿਅਕਤੀ ਬੂਟੀ ਰਾਮ ਦਾ ਕਤਲ ਕਰਨ ਤੋਂ ਬਾਅਦ ਉਸ ਦਾ ਸਸਕਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੌਕੇ 'ਤੇ ਪੁਲਸ ਪਾਰਟੀ ਨੇ ਪਹੁੰਚ ਕੇ ਮ੍ਰਿਤਕ ਬੂਟੀ ਰਾਮ ਦੇ ਅੰਤਿਮ ਸੰਸਕਾਰ ਨੂੰ ਰੋਕ ਕੇ ਉਸਦੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ। 

ਇਹ ਵੀ ਪੜ੍ਹੋ : ਲੋਕਾਂ ਲਈ ਬੇਹੱਦ ਅਹਿਮ ਖ਼ਬਰ, ਚੰਡੀਗੜ੍ਹ ਪੀ. ਜੀ. ਆਈ. ਤੇ ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ

ਉਨ੍ਹਾਂ ਦੱਸਿਆ ਕਿ ਮੌਕੇ 'ਤੇ ਰਿਸ਼ਤੇਦਾਰਾਂ ਅਤੇ ਹੋਰ ਲੋਕਾਂ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਉਸ ਦਾ ਜ਼ਬਰਦਸਤੀ ਸਸਕਾਰ ਕਰਨਾ ਚਾਹੁੰਦੀ ਸੀ। ਡੀ.ਐੱਸ.ਪੀ ਨੇ ਦੱਸਿਆ ਕਿ ਮ੍ਰਿਤਕ ਦਾ ਕਤਲ ਕਰਨ ਉਪਰੰਤ ਉਸ ਦੀ ਲਾਸ਼ ਨੂੰ ਅਤੇ ਬਰਾਂਡੇ ਵਿਚ ਖੂਨ ਨੂੰ ਸਾਫ ਕੀਤਾ ਗਿਆ ਸੀ ਤਾਂ ਜੋ ਉਸ ਦੇ ਕਤਲ ਸਬੰਧੀ ਕਿਸੇ ਨੂੰ ਸ਼ੱਕ ਨਾ ਹੋਵੇ। ਡੀਐੱਸਪੀ ਨੇ ਕਿਹਾ ਕਿ ਪੁਲਸ ਵੱਲੋਂ ਇਸ ਕਤਲ ਸਬੰਧੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਜਲੰਧਰ 'ਚ ਵੱਡਾ ਹਾਦਸਾ, ਚਾਰ ਲੋਕਾਂ ਦੀ ਮੌਤ

ਉਨ੍ਹਾਂ ਦੱਸਿਆ ਕਿ ਜਲਦੀ ਹੀ ਇਸ ਕੇਸ ਨੂੰ ਹੱਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਵੱਖ-ਵੱਖ ਥਿਊਰੀਆਂ 'ਤੇ ਕੰਮ ਕੀਤਾ ਜਾ ਰਿਹਾ ਹੈ। ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਮੋਰਚਰੀ ਵਿਚ ਰੱਖ ਦਿੱਤਾ ਗਿਆ ਹੈ। ਪੁਲਸ ਨੇ ਮ੍ਰਿਤਕ ਦੀ ਪਤਨੀ ਨੂੰ ਹਿਰਾਸਤ ਵਿਚ ਲੈ ਲਿਆ ਹੈ ਅਤੇ ਜਾਂਚ ਜਾਰੀ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਘਟਨਾ, ਨੈਸ਼ਨਲ ਹਾਕੀ ਖਿਡਾਰਣ ਨੇ ਕੀਤੀ ਖ਼ੁਦਕੁਸ਼ੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News