20 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਪਤੀ ਦੇ ਸੁਫ਼ਨੇ ਕਰ ''ਤੇ ਚਕਨਾਚੂਰ

Thursday, Nov 14, 2024 - 06:24 PM (IST)

20 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਪਤੀ ਦੇ ਸੁਫ਼ਨੇ ਕਰ ''ਤੇ ਚਕਨਾਚੂਰ

ਫ਼ਰੀਦਕੋਟ (ਰਾਜਨ)- ਫਰੀਦਕੋਟ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਇਕ ਪਤਨੀ ਨੇ ਕੈਨੇਡਾ ਪਹੁੰਚ ਕੇ ਪਤੀ ਨਾਲ ਧੋਖਾ ਕੀਤਾ। ਦੱਸ ਦੇਈਏ ਨੌਜਵਾਨ ਨੇ ਆਪਣੇ ਕੈਨੇਡਾ ਜਾਣ ਦੇ ਸੁਫ਼ਨੇ ਨੂੰ ਪੂਰਾ ਕਰਨ ਲਈ ਪਤਨੀ 'ਤੇ 20 ਲੱਖ ਲਾ ਕੇ ਕੈਨੇਡਾ ਭੇਜਿਆ ਸੀ, ਜਿਸ ਤੋਂ ਬਾਅਦ ਪਤਨੀ ਆਪਣੇ ਵਾਅਦਿਆਂ ਤੋਂ ਮੁਕਰ ਗਈ।

ਇਹ ਵੀ ਪੜ੍ਹੋ- ਸਾਬਕਾ SHO ਨੇ ਖ਼ੁਦ ਨੂੰ ਮਾਰ 'ਲੀ ਗੋਲੀ

ਪ੍ਰਾਪਤ ਜਾਣਕਾਰੀ ਅਨੁਸਾਰ ਮਨਿੰਦਰ ਸਿੰਘ ਪੁੱਤਰ ਤਰਲੋਚਨ ਸਿੰਘ ਵਾਸੀ ਕੱਬਰਵੱਛਾ ਨੇ ਜ਼ਿਲ੍ਹੇ ਦੇ ਸੀਨੀਅਰ ਪੁਲਸ ਕਪਤਾਨ ਨੂੰ ਸ਼ਿਕਾਇਤ ਕੀਤੀ ਸੀ ਕਿ ਉਸਦਾ ਵਿਆਹ ਮਨਵੀਰ ਕੌਰ ਵਾਸੀ ਪਿੰਡ ਗੋਲੇਵਾਲਾ (ਫ਼ਰੀਦਕੋਟ) ਨਾਲ ਸਾਲ 2021 ਵਿੱਚ ਹੋਇਆ ਸੀ ਅਤੇ ਸ਼ਿਕਾਇਤ ਕਰਤਾ ਕੈਨੇਡਾ ਜਾਣ ਦਾ ਚਾਹਵਾਨ ਸੀ। ਇਸ ਲਈ ਉਸਨੇ ਪਹਿਲਾਂ ਆਪਣੀ ਪਤਨੀ ਮਨਵੀਰ ਕੌਰ ਨੂੰ 20 ਲੱਖ 70 ਹਜ਼ਾਰ ਰੁਪਏ ਖਰਚ ਕਰਕੇ ਕੈਨੇਡਾ ਭੇਜ ਦਿੱਤਾ ਪਰ ਕੈਨੇਡਾ ਜਾਣ ਤੋਂ ਬਾਅਦ ਉਹ ਮੁਕਰ ਗਈ। ਪਤਨੀ ਮਨਵੀਰ ਕੌਰ ਕੈਨੇਡਾ ਜਾ ਕੇ ਨਾ ਤਾਂ ਪਤਨੀ ਨੂੰ ਕੈਨੇਡਾ ਬੁਲਾਇਆ ਅਤੇ ਨਾ ਹੀ ਖਰਚ ਕੀਤੀ ਰਕਮ ਵਾਪਸ ਕੀਤੀ।

ਇਹ ਵੀ ਪੜ੍ਹੋ- 'ਮੁੱਖ ਮੰਤਰੀ ਧਮਕ ਬੇਸ ਆਲਾ' ਚੁੱਕ ਲਿਆ ਪੁਲਸ ਨੇ, ਦੇਖੋ ਹੈਰਾਨ ਕਰ ਦੇਣ ਵਾਲੀ ਵੀਡੀਓ

ਜ਼ਿਲ੍ਹਾ ਪੁਲਸ ਮੁਖੀ ਵੱਲੋਂ ਇਸ ਸ਼ਿਕਾਇਤ ਦੀ ਪੜਤਾਲ ਕਰਵਾਉਣ ਉਪਰੰਤ ਦਿੱਤੇ ਗਏ ਦਿਸ਼ਾ-ਨਿਰਦੇਸ਼ ’ਤੇ ਸਥਾਨਕ ਥਾਣਾ ਸਦਰ ਵਿਖੇ ਸ਼ਿਕਾਇਤ ਕਰਤਾ ਦੀ ਪਤਨੀ ਮਨਵੀਰ ਕੌਰ ਪੁੱਤਰ ਸਤਪਾਲ ਸਿੰਘ, ਸਤਪਾਲ ਸਿੰਘ ਪੁੱਤਰ ਜਗਸੀਰ ਸਿੰਘ, ਪਰਮਜੀਤ ਕੌਰ ਪਤਨੀ ਸਤਪਾਲ ਸਾਰੇ ਵਾਸੀ ਗੋਲੇਵਾਲਾ (ਫ਼ਰੀਦਕੋਟ) ਅਤੇ ਕੁਲਵੰਤ ਕੌਰ ਅਤੇ ਇਸਦੇ ਪਤੀ ਬਲਦੇਵ ਸਿੰਘ ਵਾਸੀ ਸਿੱਖਾਂਵਾਲਾ ਰੋਡ ਕੋਟਕਪੂਰਾ ’ਤੇ ਮੁਕੱਦਮਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਵੱਡੀ ਵਾਰਦਾਤ: ਕੈਨੇਡਾ 'ਚ ਨੀਗਰੋ ਨੇ ਪੰਜਾਬੀ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News