ਨਹਿਰ ''ਚੋਂ ਬਜ਼ੁਰਗ ਔਰਤ ਦੀ ਲਾਸ਼ ਮਿਲੀ

Monday, Feb 19, 2018 - 06:59 AM (IST)

ਨਹਿਰ ''ਚੋਂ ਬਜ਼ੁਰਗ ਔਰਤ ਦੀ ਲਾਸ਼ ਮਿਲੀ

ਬਠਿੰਡਾ, (ਪਰਮਿੰਦਰ)- ਸਰਹਿੰਦ ਨਹਿਰ ਦੀ ਤਿਉਣਾ ਬ੍ਰਾਂਚ 'ਚੋਂ ਇਕ ਬਜ਼ੁਰਗ ਔਰਤ ਦੀ ਲਾਸ਼ ਮਿਲੀ ਹੈ। ਮ੍ਰਿਤਕਾ ਦੀ ਸ਼ਨਾਖਤ ਅਜੇ ਨਹੀਂ ਹੋ ਸਕੀ। ਪੁਲਸ ਮਾਮਲੇ ਦੀ ਪੜਤਾਲ ਕਰ ਰਹੀ ਹੈ। ਜਾਣਕਾਰੀ ਅਨੁਸਾਰ ਤਿਉਣਾ ਬ੍ਰਾਂਚ ਦੇ ਤਿਉਣਾ ਕੋਠੀ ਦੇ ਨੇੜੇ ਨਹਿਰ ਵਿਚ ਇਕ ਬਜ਼ੁਰਗ ਔਰਤ ਦੀ ਲਾਸ਼ ਹੋਣ ਦੀ ਸੂਚਨਾ ਸਹਾਰਾ ਜਨ ਸੇਵਾ ਨੂੰ ਮਿਲੀ ਸੀ। 
ਸੂਚਨਾ ਮਿਲਣ 'ਤੇ ਸਹਾਰਾ ਵਰਕਰ ਰਾਜਿੰਦਰ ਕੁਮਾਰ, ਨਿਤਿਸ਼ ਸੈਨ, ਹਰੀ ਰਾਮ, ਟੇਕ ਚੰਦ ਆਦਿ ਮੌਕੇ 'ਤੇ ਪਹੁੰਚੇ। ਇਸ ਦੀ ਸੂਚਨਾ ਥਾਣਾ ਸਦਰ ਪੁਲਸ ਨੂੰ ਦਿੱਤੀ ਗਈ। ਸੂਚਨਾ ਮਿਲਣ 'ਤੇ ਹੀ ਪੁਲਸ ਨੇ ਵੀ ਮੌਕੇ 'ਤੇ ਪਹੁੰਚ ਕੇ ਪੜਤਾਲ ਸ਼ੁਰੂ ਕੀਤੀ। ਸੰਸਥਾ ਮੈਂਬਰਾਂ ਨੇ ਲਾਸ਼ ਨੂੰ ਨਹਿਰ 'ਚੋਂ ਕੱਢ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਮ੍ਰਿਤਕਾ ਦੀ ਉਮਰ ਕਰੀਬ 70 ਸਾਲ ਹੈ ਅਤੇ ਉਸ ਨੇ ਗੁਲਾਬੀ ਰੰਗ ਦਾ ਸੂਟ ਅਤੇ ਕੋਟੀ ਪਹਿਨੀ ਹੋਈ ਸੀ। ਲਾਸ਼ ਨੂੰ ਸ਼ਨਾਖਤ ਲਈ ਰੱਖਿਆ ਗਿਆ ਹੈ ਜਦਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। 


Related News