ਕੋਰਟ ''ਚ ਤਰੀਕ ਭੁਗਤ ਕੇ ਆ ਰਹੀ ਔਰਤ ਦੀ ਅਣਪਛਾਤੇ ਹਮਲਾਵਰਾਂ ਨੇ ਕੀਤੀ ਕੁੱਟਮਾਰ
Thursday, Oct 05, 2017 - 07:29 AM (IST)
ਖੰਨਾ, (ਸੁਨੀਲ)– ਖੰਨਾ ਦੀ ਕਚਹਿਰੀ ਵਿਖੇ ਕਿਸੇ ਕੇਸ ਦੀ ਤਰੀਕ ਭੁਗਤ ਕੇ ਆ ਰਹੀ ਇਕ ਔਰਤ ਦੀ ਕੁਝ ਅਣਪਛਾਤੇ ਹਮਲਾਵਰਾਂ ਵਲੋਂ ਕੁੱਟਮਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਖਮੀ ਹਾਲਤ 'ਚ ਔਰਤ ਨੂੰ ਖੰਨਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਹਸਪਤਾਲ 'ਚ ਜ਼ੇਰੇ ਇਲਾਜ ਮਹਿੰਦਰ ਕੌਰ (60) ਪਤਨੀ ਮਲਕੀਤ ਸਿੰਘ ਵਾਸੀ ਪਿੰਡ ਲਲਹੇੜ੍ਹੀ ਨੇ ਦੱਸਿਆ ਕਿ ਅੱਜ ਜਦੋਂ ਉਹ ਆਪਣੇ ਕਿਸੇ ਕੇਸ ਦੀ ਤਰੀਕ ਭੁਗਤ ਕੇ ਕਚਹਿਰੀਆਂ 'ਚੋਂ ਬਾਹਰ ਆਈ ਤਾਂ ਉਥੇ ਪਹਿਲਾਂ ਤੋਂ ਖੜ੍ਹੇ ਕੁਝ ਅਣਪਛਾਤੇ ਹਮਲਾਵਰਾਂ ਨੇ ਉਸ 'ਤੇ ਹਮਲਾ ਕਰਕੇ ਉਸਦੀ ਕੁੱਟਮਾਰ ਕੀਤੀ ਤੇ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਗਏ। ਜ਼ਖਮੀ ਹਾਲਤ 'ਚ ਔਰਤ ਨੂੰ ਉਸਦੇ ਪੁੱਤਰ ਹਰਪਾਲ ਨੇ ਖੰਨਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾ ਕੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ।
