ਫਿਰ ਗਰਮਾਇਆ 'ਕੁੱਲ੍ਹੜ ਪਿੱਜ਼ਾ' ਕੱਪਲ ਦਾ ਮਾਮਲਾ, ਮਹਿਲਾ ਨੇ DC ਦਫ਼ਤਰ ਦੇ ਬਾਹਰ ਦਿੱਤਾ ਧਰਨਾ

Thursday, Oct 05, 2023 - 06:34 PM (IST)

ਫਿਰ ਗਰਮਾਇਆ 'ਕੁੱਲ੍ਹੜ ਪਿੱਜ਼ਾ' ਕੱਪਲ ਦਾ ਮਾਮਲਾ, ਮਹਿਲਾ ਨੇ DC ਦਫ਼ਤਰ ਦੇ ਬਾਹਰ ਦਿੱਤਾ ਧਰਨਾ

ਜਲੰਧਰ- ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪਿੱਜ਼ਾ ਜੋੜੇ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਦਾ ਮਾਮਲਾ ਫਿਰ ਭੜਕ ਗਿਆ ਹੈ। ਦਰਅਸਲ ਅੱਜ ਫਿਰ ਮਹਿਲਾ ਵਿਨੀਤ ਕੌਰ ਵੱਲੋਂ ਮਸ਼ਹੂਰ ਜੋੜੇ ਅਤੇ ਖਾਂਬੜਾ ਚਰਚ ਦੇ ਪਾਦਰੀ ਅੰਕੁਰ ਨਰੂਲਾ ਖ਼ਿਲਾਫ਼ ਡੀ. ਸੀ. ਦਫ਼ਤਰ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ।

ਭੁੱਖ ਹੜਤਾਲ 'ਤੇ ਬੈਠੀ ਵਿਨੀਤ ਕੌਰ ਦਾ ਕਹਿਣਾ ਹੈ ਕਿ ਕੁੱਲ੍ਹੜ ਪਿੱਜ਼ਾ ਜੋੜਾ ਅਤੇ ਉਨ੍ਹਾਂ ਦੇ ਸਮਰਥਕ ਅੰਕੁਰ ਨਰੂਲਾ ਖ਼ਿਲਾਫ਼ ਅਸ਼ਲੀਲਤਾ ਫੈਲਾਉਣ ਦਾ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵਿਨੀਤ ਕੌਰ ਨੇ ਕੁੱਲ੍ਹੜ ਪਿੱਜ਼ਾ ਕੱਪਲ ਦੇ ਵਿਵਾਦ 'ਤੇ ਥਾਣਾ 4 ਦੇ ਬਾਹਰ ਹੰਗਾਮਾ ਕੀਤਾ ਸੀ।

ਇਹ ਵੀ ਪੜ੍ਹੋ: 5 ਸਾਲ ਦੇ ਪੁੱਤ ਦਾ ਸਿਰ ਵੱਢ ਕੇ ਖਾ ਗਈ ਮਾਂ, ਲਾਸ਼ ਦੇ ਕੀਤੇ ਕਈ ਟੁਕੜੇ, ਵਜ੍ਹਾ ਜਾਣ ਹੋਵੋਗੇ ਹੈਰਾਨ

PunjabKesari

ਵਿਨੀਤ ਕੌਰ ਨੇ ਦੋਸ਼ ਲਾਇਆ ਕਿ ਕੁੱਲ੍ਹੜ ਪਿੱਜ਼ਾ ਜੋੜੇ ਦੀ ਨਿੱਜੀ ਵੀਡੀਓ ਜਾਰੀ ਹੋਣ ਤੋਂ ਬਾਅਦ ਉਸ ਦੀ ਮਾਂ ਨੇ ਕਿਹਾ ਸੀ ਕਿ 70 ਫ਼ੀਸਦੀ ਔਰਤਾਂ ਅਜਿਹਾ ਕਰਦੀਆਂ ਹਨ। ਇਸ ਮਾਮਲੇ ਤੋਂ ਨਾਰਾਜ਼ ਵਿਨੀਤ ਕੌਰ ਨੇ ਕਿਹਾ ਸੀ ਕਿ ਪਤੀ-ਪਤਨੀ ਦੇ ਪਰਿਵਾਰਕ ਮੈਂਬਰਾਂ ਨੇ ਵੀ ਸ਼ਰਮ ਲਾਹ ਦਿੱਤੀ ਹੈ ਅਤੇ ਨੂੰਹਾਂ-ਧੀਆਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਪੁਲਸ ਨੂੰ 4 ਦਿਨ ਦਾ ਸਮਾਂ ਦਿੱਤਾ ਗਿਆ ਸੀ ਪਰ ਹੁਣ ਤੱਕ ਮਾਮਲਾ ਦਰਜ ਨਾ ਹੋਣ ਕਾਰਨ ਅੱਜ ਉਹ ਡੀ. ਸੀ. ਦਫ਼ਤਰ ਦੇ ਬਾਹਰ ਭੁੱਖ ਹੜਤਾਲ 'ਤੇ ਬੈਠ ਗਈ ਹੈ।

ਕੀ ਹੈ ਮਾਮਲਾ
ਤੁਹਾਨੂੰ ਦੱਸ ਦੇਈਏ ਕਿ ਉਕਤ ਕੁੱਲ੍ਹੜ ਪਿੱਜ਼ਾ ਜੋੜਾ ਆਪਣੀ ਇਤਰਾਜ਼ਯੋਗ ਵੀਡੀਓ ਕਾਰਨ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ ਹੈ। ਹਾਲ ਹੀ 'ਚ ਇਸ ਪੂਰੇ ਮਾਮਲੇ ਨੂੰ ਲੈ ਕੇ ਏ. ਸੀ. ਪੀ. ਦਾ ਬਿਆਨ ਸਾਹਮਣੇ ਆਇਆ ਸੀ, ਜਿਸ 'ਚ ਉਨ੍ਹਾਂ ਕਿਹਾ ਸੀ ਕਿ ਇਸ ਮਾਮਲੇ 'ਚ 2 ਕੁੜੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹਾਲਾਂਕਿ ਤਕਨੀਕੀ ਤੌਰ 'ਤੇ ਅਜੇ ਕੁਝ ਰਿਪਰੋਟਾਂ ਆਉਣੀਆਂ ਬਾਕੀ ਹੈ ਅਤੇ ਮਾਮਲੇ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: CM ਮਾਨ ਦਾ ਵਿਰੋਧੀਆਂ 'ਤੇ ਵਾਰ, ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਕਾਰਵਾਈ ਜਾਇਜ਼, ਸਾਡਾ ਕੋਈ ਵੱਟ ਦਾ ਰੌਲਾ ਨਹੀਂ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 


https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News