2 ਬੱਚਿਆਂ ਦੀ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ, ਘਰ ''ਚ ਵਿੱਛ ਗਏ ਸੱਥਰ

Tuesday, Mar 14, 2023 - 12:06 AM (IST)

2 ਬੱਚਿਆਂ ਦੀ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ, ਘਰ ''ਚ ਵਿੱਛ ਗਏ ਸੱਥਰ

ਲੁਧਿਆਣਾ (ਰਾਜ) : ਜੱਸੀਆਂ ਰੋਡ ਇਲਾਕੇ ’ਚ ਇਕ ਔਰਤ ਨੇ ਸ਼ੱਕੀ ਹਾਲਾਤ ’ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦਾ ਨਾਂ ਦੀਪਿਕਾ (25) ਹੈ। ਸੂਚਨਾ ਤੋਂ ਬਾਅਦ ਚੌਕੀ ਜਗਤਪੁਰੀ ਦੇ ਇੰਚਾਰਜ ਸੁਖਵਿੰਦਰ ਸਿੰਘ ਮੌਕੇ ’ਤੇ ਪੁੱਜੇ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ : 2 NRI ਭਰਾਵਾਂ ਦੇ ਘਰ ’ਤੇ ਗੋਲ਼ੀਆਂ ਚਲਾ ਕੇ ਮੰਗੀ ਫਿਰੌਤੀ, ਜਾਂਚ 'ਚ ਜੁਟੀ ਪੁਲਸ

ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਔਰਤ ਨੇ ਫਾਹਾ ਲੈ ਲਿਆ ਹੈ। ਉਹ ਪੁਲਸ ਪਾਰਟੀ ਨਾਲ ਮੌਕੇ ’ਤੇ ਪੁੱਜੇ ਤੇ ਲਾਸ਼ ਨੂੰ ਕਬਜ਼ੇ ’ਚ ਲਿਆ। ਪੁਲਸ ਨੂੰ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ, ਜਿਸ ਤੋਂ ਪਤਾ ਲੱਗ ਸਕੇ ਕਿ ਔਰਤ ਵਲੋਂ ਖ਼ੁਦਕੁਸ਼ੀ ਕਰਨ ਦਾ ਕੀ ਕਾਰਨ ਹੈ। ਔਰਤ ਦੇ 2 ਬੱਚੇ ਹਨ। ਜਦੋਂ ਔਰਤ ਨੇ ਖੁਦਕੁਸ਼ੀ ਕੀਤੀ ਤਾਂ ਉਹ ਬੱਚਿਆਂ ਨਾਲ ਘਰ ’ਚ ਇਕੱਲੀ ਸੀ। ਉਸ ਦਾ ਪਤੀ ਕੰਮ ’ਤੇ ਗਿਆ ਹੋਇਆ ਸੀ। ਪੁਲਸ ਦਾ ਕਹਿਣਾ ਹੈ ਕਿ ਉਸ ਦੇ ਪਤੀ ਦੇ ਬਿਆਨਾਂ ’ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।


author

Mandeep Singh

Content Editor

Related News