ਡਿਲੀਵਰੀ ਮਗਰੋਂ ਮਹਿਲਾ ਦੀ ਹੋਈ ਮੌਤ, ਪਤੀ ਨੇ ਹਸਪਤਾਲ 'ਚ ਕੀਤਾ ਹੰਗਾਮਾ, ਲਾਏ ਗੰਭੀਰ ਦੋਸ਼

03/31/2024 6:40:18 PM

ਭਿੱਖੀਵਿੰਡ (ਭਾਟੀਆ, ਅਮਨ, ਸੁਖਚੈਨ)- ਕਸਬਾ ਭਿੱਖੀਵਿੰਡ ਦੇ ਇੱਕ ਨਿੱਜੀ ਹਸਪਤਾਲ ਵਿੱਚ ਗਰਭਵਤੀ ਔਰਤ ਦੀ ਡਿਲਿਵਰੀ ਉਪਰੰਤ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਿਸਦੀ ਮੌਤ ਲਈ ਪਰਿਵਾਰਕ ਮੈਂਬਰਾਂ ਨੇ ਡਾਕਟਰ ਅਤੇ ਉਸਦੇ ਸਟਾਫ ਦੀ ਅਣਗਿਹਲੀ ਨੂੰ ਜ਼ਿੰਮੇਵਾਰ ਦੱਸਿਆ ਹੈ ।  ਮ੍ਰਿਤਕ 32 ਸਾਲਾ ਸੰਦੀਪ ਕੌਰ  ਪਿੰਡ ਨਾਰਲੀ ਦੀ ਵਸਨੀਕ ਸੀ । ਮ੍ਰਿਤਕਾਂ ਦੇ ਪਤੀ ਹਰਪ੍ਰੀਤ ਸਿੰਘ ਸਿੰਘ ਉਰਫ ਹੰਸ ਪੁੱਤਰ ਪਰਮਜੀਤ ਸਿੰਘ ਹੰਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੇਰੀ ਪਤਨੀ ਸੰਦੀਪ ਕੋਰ ਗਰਭਵਤੀ ਸੀ । ਜਿਸਨੂੰ 28 ਮਾਰਚ ਨੂੰ ਡਿਲਿਵਰੀ ਲਈ ਭਿੱਖੀਵਿੰਡ ਦੇ ਇੱਕ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ । ਉਥੇ ਉਸਨੇ 29 ਮਾਰਚ ਨੂੰ ਇੱਕ ਬੱਚੀ ਨੂੰ ਜਨਮ ਦਿੱਤਾ ਸੀ । 

ਇਹ ਵੀ ਪੜ੍ਹੋ : 4 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਪਤਨੀ ਤੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ

ਡਿਲਿਵਰੀ ਉਪਰੰਤ ਪੇਟ ਅੰਦਰ ਤੇਜ਼ ਦਰਦ ਹੋਣ ਉਪਰੰਤ ਉਸਦੀ ਇੱਕਦਮ ਹਾਲਤ ਵਿਗੜ ਗਈ । ਜਿਸ ਨੂੰ ਬਾਅਦ ਵਿਚ ਅੰਮ੍ਰਿਤਸਰ ਦੇ ਇੱਕ ਹਸਪਤਾਲ ਲਿਜਾਇਆ ਗਿਆ । ਜਿਥੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ । ਇਸ ਦੌਰਾਨ ਪਤੀ ਨੇ ਇਲਜ਼ਾਮ ਲਗਾਇਆ ਕਿ ਮੇਰੀ ਪਤਨੀ ਦੀ ਮੌਤ ਡਾਕਟਰ ਅਤੇ ਹਸਪਤਾਲ ਦੀ ਅਣਗਿਹਲੀ ਕਾਰਨ ਹੋਈ ਹੈ । ਉਸਨੇ ਕਿਹਾ ਕਿ ਮੇਰੀ ਪਤਨੀ ਦਾ ਸਹੀ ਇਲਾਜ ਨਾ ਹੋਣ ਕਾਰਨ ਇਨਫੈਕਸ਼ਨ ਹੋਈ ਹੈ । ਜਿਸ ਲਈ ਭਿੱਖੀਵਿੰਡ ਹਸਪਤਾਲ ਦਾ ਡਾਕਟਰ ਅਤੇ ਸਟਾਫ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ । ਉਸਨੇ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਪੁਲਸ ਦੇ ਉੱਚ ਅਧਿਕਾਰੀਆਂ ਤੋਂ ਇਨਸਾਫ ਦੀ ਮੰਗ ਕਰਦਿਆਂ ਹਸਪਤਾਲ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ । ਇਸ ਸਬੰਧੀ ਜਦੋਂ ਹਸਪਤਾਲ ਦੇ ਡਾਕਟਰ ਨਾਲ ਉਹਨਾਂ ਦਾ ਪੱਖ ਜਾਨਣ ਲਈ ਫੋਨ 'ਤੇ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕੁਝ ਬੋਲਣ ਤੋਂ ਟਾਲਾ ਵੱਟਦਿਆਂ ਫੋਨ ਬੰਦ ਕਰ ਦਿੱਤਾ । 

ਇਹ ਵੀ ਪੜ੍ਹੋ : ਪਿਓ ਤੇ ਭਰਾ ਨੇ ਧੀ ਨਾਲ ਕੀਤਾ ਜਬਰ-ਜ਼ਿਨਾਹ, ਗਰਭਵਤੀ ਹੋਈ ਤਾਂ ਕਰ ਦਿੱਤਾ ਕਤਲ

ਕੀ ਕਹਿੰਦੇ ਹਨ ਥਾਣਾ ਭਿੱਖੀਵਿੰਡ ਦੇ ਇੰਸਪੈਕਟਰ ਮੋਹਿਤ ਕੁਮਾਰ 

 ਇਸ ਸਬੰਧੀ ਜਦੋਂ ਥਾਣਾ ਭਿੱਖੀਵਿੰਡ ਦੇ ਮੁਖੀ ਮੋਹਿਤ ਕੁਮਾਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਔਰਤ ਸੰਦੀਪ ਕੌਰ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਡੈਡ ਹਾਊਸ ਵਿੱਚ ਜਮ੍ਹਾ ਕਰਵਾ ਦਿੱਤਾ ਹੈ ਅਤੇ ਪਰਿਵਾਰ ਦੇ ਬਿਆਨ ਕਲਮ ਬੰਦ ਕਰਨ ਉਪਰੰਤ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।

ਇਹ ਵੀ ਪੜ੍ਹੋ : ਦਾਜ ਦੀ ਮੰਗ ਤੇ ਪਤੀ ਦੇ ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਔਰਤ ਦੀ ਸ਼ੱਕੀ ਹਾਲਾਤ ’ਚ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News