ਸੁਨਾਮ ਵਿਖੇ ਗਰਭਪਾਤ ਕਰਵਾਉਣ ਆਈ ਔਰਤ ਨਾਲ ਵਾਪਰੀ ਅਣਹੋਣੀ, ਮੌਕੇ ਤੋਂ ਫ਼ਰਾਰ ਹੋਈ ਨਰਸ

Monday, Sep 11, 2023 - 06:28 PM (IST)

ਸੁਨਾਮ ਵਿਖੇ ਗਰਭਪਾਤ ਕਰਵਾਉਣ ਆਈ ਔਰਤ ਨਾਲ ਵਾਪਰੀ ਅਣਹੋਣੀ, ਮੌਕੇ ਤੋਂ ਫ਼ਰਾਰ ਹੋਈ ਨਰਸ

ਸੁਨਾਮ ਉਧਮ ਸਿੰਘ ਵਾਲਾ (ਬਾਂਸਲ)- ਸਥਾਨਕ ਇੰਦਰਾਸਤੀ ਵਿਖੇ ਇਕ ਪ੍ਰਾਈਵੇਟ ਨਰਸ ਕੋਲ ਆਈ ਘੋੜੇਨਾਬ ਪਿੰਡ ਦੀ ਇੱਕ ਔਰਤ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਔਰਤ ਆਪਣਾ ਗਰਭਪਾਤ ਕਰਵਾਉਣ ਆਈ ਸੀ, ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ ਅਤੇ ਨਰਸ ਮੌਕੇ ਤੋਂ ਫ਼ਰਾਰ ਹੋ ਗਈ। ਇਸ ਸਬੰਧੀ ਪੁਲਸ ਵੱਲੋਂ ਔਰਤ 'ਤੇ ਮਾਮਲਾ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬ ਦੇ ਗੱਭਰੂ ਦੀ ਹੋਈ ਮੌਤ, ਦੋ ਬੱਚਿਆਂ ਦਾ ਪਿਓ ਸੀ ਮ੍ਰਿਤਕ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਵੀਂ ਅਨਾਜ ਮੰਡੀ ਚੌਂਕੀ ਇੰਚਾਰਜ ਸਰਦਾਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਕਰਮਜੀਤ ਕੌਰ ਜੋ ਘੋੜੇਨਾਬ ਪਿੰਡ ਦੀ ਸੀ ਉਸ ਦੇ ਘਰ ਵਾਲੇ ਨੇ ਬਿਆਨ ਦਿੱਤਾ ਕਿ ਊਸ਼ਾ ਰਾਣੀ ਇੰਦਰਾਸਤੀ ਵਿਖੇ ਇਕ ਪ੍ਰਾਈਵੇਟ ਤੌਰ 'ਤੇ ਨਰਸ ਦਾ ਕੰਮ ਕਰਦੀ ਹੈ, ਕਮਲਜੀਤ ਕੌਰ ਉਸ ਕੋਲ ਗਰਭਪਾਤ ਕਰਵਾਉਣ ਲਈ ਆਈ ਸੀ ਅਤੇ ਨਰਸ ਵੱਲੋਂ ਉਸ ਦਾ ਗਰਭਪਾਤ ਕੀਤਾ ਗਿਆ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਜਿਸ ਨੂੰ ਲੈ ਕੇ ਉਨ੍ਹਾਂ ਵੱਲੋਂ ਨਰਸ ਊਸ਼ਾ ਰਾਣੀ 'ਤੇ ਮਾਮਲਾ ਦਰਜ ਕਰ ਬਣਦੀ ਕਾਰਵਾਈ ਕੀਤੀ ਗਈ। ਉਨ੍ਹਾਂ ਦੱਸਿਆ ਕਿ ਫ਼ਿਲਹਾਲ ਊਸ਼ਾ ਰਾਣੀ ਗ੍ਰਿਫ਼ਤ ਤੋਂ ਬਾਹਰ ਹੈ।

ਇਹ ਵੀ ਪੜ੍ਹੋ- ਫਿਰੋਜ਼ਪੁਰ ’ਚ ਪੁਰਾਣੀ ਰੰਜਿਸ਼ ਕਾਰਨ ਸ਼ਰੇਆਮ ਚੱਲੀਆਂ ਗੋਲੀਆਂ, ਨੌਜਵਾਨ ਅਮਿਤ ਦੀ ਹੋਈ ਮੌਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News