ਪੰਡਿਤ ਦੇ ਚੱਕਰ ''ਚ ਔਰਤ ਨੇ ਆਪਣੇ ਹੱਥੀਂ ਉਜਾੜਿਆ ਘਰ, ਪਤੀ ਅਤੇ ਸੱਸ ਨੂੰ ਦਿੱਤੀ ਦਰਦਨਾਕ ਮੌਤ
Tuesday, Oct 08, 2024 - 06:44 PM (IST)
ਅੰਮ੍ਰਿਤਸਰ- ਜਿੱਥੇ ਇੱਕ ਪਾਸੇ ਪਤੀ ਅਤੇ ਪਤਨੀ ਦਾ ਸੱਤ ਜਨਮਾਂ ਦਾ ਰਿਸ਼ਤਾ ਦੱਸਿਆ ਜਾਂਦਾ ਹੈ ਉਥੇ ਹੀ ਕਈ ਅਜਿਹੀਆਂ ਪਤਨੀਆਂ ਹੁੰਦੀਆਂ ਹਨ ਜੋ ਰਿਸ਼ਤਿਆਂ ਨੂੰ ਦਾਗ ਲਾਉਣ ਵਾਸਤੇ ਬੈਠੀਆਂ ਹੋਈਆਂ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦਾ ਜਿੱਥੇ ਕਿ ਇੱਕ ਔਰਤ ਵੱਲੋਂ ਆਪਣੇ ਪਤੀ ਅਤੇ ਆਪਣੀ ਸੱਸ ਨੂੰ ਮਧੱਮ ਜ਼ਹਿਰ ਦੇ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਪੁਲਸ ਦਾ ਦਾਅਵਾ ਸੀ ਕਿ ਇਸਲਾਮਾਬਾਦ ਇਲਾਕੇ 'ਚ ਇੱਕ ਔਰਤ ਵੱਲੋਂ ਪੰਡਿਤ ਦੇ ਚੱਕਰ 'ਚ ਆ ਕੇ ਆਪਣੇ ਘਰਵਾਲੇ ਅਤੇ ਸੱਸ ਨੂੰ ਸਲੋ ਪੋਜਨਿੰਗ ਦੇ ਕੇ ਮੌਤ ਦੇ ਘਾਟ ਉਤਾਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਦੇ ਤਹਿਤ ਉਨ੍ਹਾਂ ਦੀ ਚੰਡੀਗੜ੍ਹ ਪੀ. ਜੀ. ਆਈ. ਦਾਖਲ ਹੋਣ ਤੋਂ ਬਾਅਦ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ।
ਇਹ ਵੀ ਪੜ੍ਹੋ- ਹਵਸ 'ਚ ਅੰਨ੍ਹੇ ਵਿਅਕਤੀ ਨੇ 6 ਸਾਲਾ ਬੱਚੀ ਨੂੰ ਬਣਾਇਆ ਸ਼ਿਕਾਰ, ਖੂਨ 'ਚ ਲੱਥਪੱਥ ਵੇਖ ਪਰਿਵਾਰ ਦੇ ਉੱਡੇ ਹੋਸ਼
ਪੁਲਸ ਨੇ ਹੁਣ ਪਤਨੀ ਦੇ ਖ਼ਿਲਾਫ਼ ਧਾਰਾ 302 ਦੇ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਪੁਲਸ ਅਧਿਕਾਰੀ ਦੇ ਮੁਤਾਬਕ ਹੁਣ ਜਲਦ ਹੀ ਪੰਡਿਤ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ ਤਾਂ ਜੋ ਹੋਰ ਵੀ ਖੁਲਾਸੇ ਹੋ ਸਕਣ ਅਤੇ ਦੋਸ਼ੀਆਂ ਨੂੰ ਸਲਾਖਾ ਪਿੱਛੇ ਭੇਜਿਆ ਜਾ ਸਕੇ ।
ਇਹ ਵੀ ਪੜ੍ਹੋ- ਅਣਖ ਖਾਤਰ ਕੀਤੀ ਵੱਡੀ ਵਾਰਦਾਤ, ਭਰਾ ਨੇ ਭੈਣ ਤੇ ਪ੍ਰੇਮੀ ਦਾ ਕਰ 'ਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8