ਔਰਤ ਨੇ ਨਹਿਰ ’ਚ ਮਾਰੀ ਛਾਲ, ਸਹਾਰਾ ਟੀਮ ਨੇ ਬਚਾਈ ਜਾਨ

Monday, Jun 29, 2026 - 11:03 AM (IST)

ਔਰਤ ਨੇ ਨਹਿਰ ’ਚ ਮਾਰੀ ਛਾਲ, ਸਹਾਰਾ ਟੀਮ ਨੇ ਬਚਾਈ ਜਾਨ

ਬਠਿੰਡਾ (ਸੁਖਵਿੰਦਰ) : ਸਥਾਨਕ ਬਠਿੰਡਾ ਨਹਿਰ ਦੀ ਝਾਲ ਨੇੜੇ ਇਕ ਔਰਤ ਨੇ ਕਥਿਤ ਤੌਰ ’ਤੇ ਨਹਿਰ ’ਚ ਛਾਲ ਮਾਰ ਕੇ ਆਪਣੀ ਜਾਨ ਦੇਣ ਦੀ ਕੋਸ਼ਿਸ਼ ਕੀਤੀ। ਮੌਕੇ ’ਤੇ ਮੌਜੂਦ ਕੁੱਝ ਨੌਜਵਾਨਾਂ ਅਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਦੇ ਮੈਂਬਰ ਰਾਜਿੰਦਰ ਕੁਮਾਰ ਦੀ ਤੁਰੰਤ ਸੂਝ-ਬੂਝ ਅਤੇ ਮੁਸਤੈਦੀ ਨਾਲ ਔਰਤ ਨੂੰ ਸੁਰੱਖਿਅਤ ਨਹਿਰ ਵਿਚੋਂ ਬਾਹਰ ਕੱਢ ਲਿਆ ਗਿਆ।

ਇਸ ਤੋਂ ਬਾਅਦ ਸਹਾਰਾ ਟੀਮ ਨੇ ਔਰਤ ਨੂੰ ਤੁਰੰਤ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਦੀ ਨਿਗਰਾਨੀ ਹੇਠ ਉਸ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਮੁਤਾਬਕ ਔਰਤ ਦੀ ਹਾਲਤ ਗੰਭੀਰ ਬਣੀ ਹੋਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਔਰਤ ਲਾਲ ਸਿੰਘ ਬਸਤੀ ਦੀ ਰਹਿਣ ਵਾਲੀ ਹੈ। ਸਹਾਰਾ ਜਨ ਸੇਵਾ ਦੀ ਟੀਮ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ ਜਾ ਸਕੇ।
 


author

Babita

Content Editor

Related News