ਨੌਜਵਾਨਾਂ ਦੀ ਮਿਹਨਤ ਨੇ ਪੇਸ਼ ਕੀਤੀ ਮਿਸਾਲ, 3 ਦਿਨਾਂ ''ਚ ਮੁਕੰਮਲ ਹੋਇਆ 300 ਫੁੱਟ ਪਾੜ ਨੂੰ ਭਰਨ ਦਾ ਕੰਮ

Monday, Aug 21, 2023 - 06:31 PM (IST)

ਨੌਜਵਾਨਾਂ ਦੀ ਮਿਹਨਤ ਨੇ ਪੇਸ਼ ਕੀਤੀ ਮਿਸਾਲ, 3 ਦਿਨਾਂ ''ਚ ਮੁਕੰਮਲ ਹੋਇਆ 300 ਫੁੱਟ ਪਾੜ ਨੂੰ ਭਰਨ ਦਾ ਕੰਮ

ਗੁਰਦਾਸਪੁਰ (ਹਰਮਨ, ਵਿਨੋਦ)- ਬਿਆਸ ਦਰਿਆ ’ਤੇ ਜਗਤਪੁਰ ਟਾਂਡਾ ਨੇੜੇ ਧੁੱਸੀ ਬੰਨ੍ਹ ’ਚ ਪਏ ਕਰੀਬ 300 ਫੁੱਟ ਚੌੜੇ ਪਾੜ ਨੂੰ ਭਰਨ ਦਾ ਕੰਮ ਬੀਤੇ ਸ਼ਾਮ ਵੇਲੇ ਮੁਕੰਮਲ ਹੋ ਗਿਆ ਹੈ, ਜਿਸ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਪਿਡਾਂ ਤੋਂ ਪਹੁੰਚੇ ਹਜ਼ਾਰਾਂ ਨੌਜਵਾਨਾਂ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ. ਐੱਸ. ਪੀ. ਹਰੀਸ਼ ਦਾਯਮਾ, ‘ਆਪ’ ਆਗੂ ਸ਼ਮਸ਼ੇਰ ਸਿੰਘ ਦੀ ਮੌਜੂਦਗੀ ’ਚ ਜੈਕਾਰੇ ਲਗਾ ਕੇ ਬੰਨ੍ਹ ਭਰਨ ਦਾ ਕੰਮ ਮੁਕੰਮਲ ਕੀਤਾ। ਇਸ ਬੰਨ੍ਹ ਨੂੰ ਭਰਨ ਲਈ ਦਿਨ-ਰਾਤ ਇਕ ਕਰ ਰਹੇ ਨੌਜਵਾਨ ਆਗੂ ਕੰਵਲਪ੍ਰੀਤ ਸਿੰਘ ਕਾਕੀ ਅਤੇ ਇੰਦਰਪਾਲ ਸਿੰਘ ਬੈਂਸ ਸਮੇਤ ਉਨ੍ਹਾਂ ਦੇ ਸਮਰਥਕਾਂ ਨੇ ਪੂਰੇ ਉਤਸ਼ਾਹ ਨਾਲ ਬੰਨ੍ਹ ਨੂੰ ਭਰਨ ਦਾ ਕੰਮ ਮੁਕੰਮਲ ਕੀਤਾ ਅਤੇ ਵੱਖ-ਵੱਖ ਪਿੰਡਾਂ ਤੋਂ ਆਏ ਨੌਜਵਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਲਾਕੇ ਦੀਆਂ ਸੰਗਤਾਂ ਦੇ ਭਰਪੂਰ ਸਹਿਯੋਗ ਅਤੇ ਹਿੰਮਤ ਦੀ ਬਦੌਲਤ ਹੀ ਇਹ ਅਸੰਭਵ ਕੰਮ ਸੰਭਵ ਹੋ ਸਕਿਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ 65 ਸਾਲਾ ਬਜ਼ੁਰਗ ਦਾ ਦਰਦ, 4 ਸਾਲਾਂ 'ਚ 3 ਪੁੱਤਰ ਦਿੱਤੇ ਗੁਆ, ਵਜ੍ਹਾ ਜਾਣ ਹੋਵੋਗੇ ਹੈਰਾਨ

PunjabKesari

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਦੋਂ ਇਸ ਧੁੱਸੀ ’ਚ ਪਾੜ ਪਿਆ ਸੀ ਤਾਂ ਉਨ੍ਹਾਂ ਨੂੰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਮੁੱਢਲੀ ਰਿਪੋਰਟ ’ਚ ਇਹ ਦੱਸਿਆ ਗਿਆ ਸੀ ਕਿ ਇਸ ਬੰਨ੍ਹ ਨੂੰ ਭਰਨ ’ਚ ਘੱਟੋ-ਘੱਟ 15 ਤੋਂ 20 ਦਿਨ ਦਾ ਸਮਾਂ ਲੱਗੇਗਾ ਕਿਉਂਕਿ ਪਾਣੀ ਦਾ ਬਹਾਅ ਕਾਫ਼ੀ ਤੇਜ਼ ਸੀ ਅਤੇ ਡੂੰਘਾਈ ਵੀ ਕਾਫ਼ੀ ਜ਼ਿਆਦਾ ਸੀ ਪਰ ਮੁਲਾਜ਼ਮਾਂ ਅਤੇ ਇਸ ਖ਼ੇਤਰ ਦੇ ਨੌਜਵਾਨਾਂ ਦੀ ਹਿੰਮਤ ਸਦਕਾ ਸਿਰਫ਼ ਤਿੰਨ ਦਿਨਾਂ ’ਚ ਹੀ ਇਸ ਪਾੜ ਨੂੰ ਭਰ ਦਿੱਤਾ ਗਿਆ ਹੈ। ਉਨ੍ਹਾਂ ਪਾੜ ਨੂੰ ਭਰਨ ’ਚ ਦਿਨ-ਰਾਤ ਕੰਮ ਕਰ ਰਹੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਨੌਜਵਾਨਾਂ ਸਮੇਤ ਇਲਾਕੇ ਦੀ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ਇਤਿਹਾਸ ’ਚ ਅਜਿਹਾ ਪਹਿਲੀ ਵਾਰੀ ਹੋਇਆ ਹੈ ਕਿ ਇਨੇ ਵੱਡੇ ਅਤੇ ਡੂੰਘੇ ਪਾੜ ਨੂੰ ਇਨੇ ਘੱਟ ਸਮੇਂ ’ਚ ਭਰ ਕੇ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕੀਤੀ ਗਈ ਹੈ।

ਇਹ ਵੀ ਪੜ੍ਹੋ- ਕੈਨੇਡਾ ਵਿਖੇ ਮੌਤ ਦੇ ਮੂੰਹ 'ਚ ਗਏ ਦਲਜੀਤ ਦੀ ਲਾਸ਼ ਪਹੁੰਚੀ ਅੰਮ੍ਰਿਤਸਰ ਏਅਰਪੋਰਟ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਾਣੀ ਦਾ ਵਹਾਅ ਹੁਣ ਧੁੱਸੀ ਦੇ ਦੂਸਰੇ ਪਾਸੇ ਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਜਿੱਥੇ ਨੁਕਸਾਨ ਦੇ ਅੰਦਾਜ਼ਾ ਲਗਾਉਣ ਲਈ ਸਬੰਧਤ ਵਿਭਾਗਾਂ ਦੀਆਂ ਟੀਮਾਂ ਸਰਵੇ ਕਰ ਰਹੀਆਂ ਹਨ, ਨਾਲ ਹੀ ਲੋਕਾਂ ਦੀ ਸਿਹਤ ਸਹੂਲਤ ਲਈ ਮੈਡੀਕਲ ਟੀਮਾਂ ਵੀ ਨਿਰੰਤਰ ਕੈਂਪ ਲਗਾ ਰਹੀਆਂ ਹਨ। ਪਸ਼ੂਆਂ ਦੀ ਸਾਂਭ-ਸੰਭਾਲ ਅਤੇ ਇਲਾਜ ਲਈ ਪਸ਼ੂ ਪਾਲਨ ਵਿਭਾਗ ਦੇ ਅਧਿਕਾਰੀ ਨਿਰੰਤਰ ਪਿੰਡਾਂ ’ਚ ਸਰਗਰਮ ਹਨ ਅਤੇ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵਲੋਂ ਵੀ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਅਨੁਮਾਨ ਲਗਾਉਣ ਸਮੇਤ ਕਿਸਾਨਾਂ ਦੀ ਹੈਲਪ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ‘ਆਪ’ ਆਗੂ ਸ਼ਮਸ਼ੇਰ ਸਿੰਘ ਨੇ ਵੀ ਇਸ ਵੱਡੇ ਅਤੇ ਔਖੇ ਕੰਮ ਨੂੰ ਨੇਪਰੇ ਚਾੜ੍ਹਨ ’ਚ ਸਹਿਯੋਗ ਦੇਣ ਵਾਲਿਆਂ ਦਾ ਧੰਨਵਾਦ ਕੀਤਾ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News