ਅਟਾਰੀ ਸਰਹੱਦ ’ਤੇ 418 ਫੁੱਟ ਉੱਚਾ ਝੰਡਾ ਲਹਿਰਾਉਣ ਦਾ ਕੰਮ ਸ਼ੁਰੂ, ਏਸ਼ੀਆ ਦਾ ਸਭ ਤੋਂ ਵੱਡਾ ਹੋਵੇਗਾ ਭਾਰਤੀ ਤਿਰੰਗਾ
Monday, Dec 26, 2022 - 11:37 AM (IST)
ਅੰਮ੍ਰਿਤਸਰ (ਨੀਰਜ)- ਐੱਨ. ਐੱਚ. ਏ. ਆਈ. ਵੱਲੋਂ ਜੇ. ਸੀ. ਪੀ. ਅਟਾਰੀ ਸਰਹੱਦ ਵਿਖੇ 418 ਫੁੱਟ ਉੱਚਾ ਤਿਰੰਗਾ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਤਿਰੰਗਾ ਲਗਾਉਣ ਤੋਂ ਬਾਅਦ 418 ਫੁੱਟ ਉੱਚਾ ਤਿਰੰਗਾ ਪੂਰੇ ਏਸ਼ੀਆ ’ਚ ਸਭ ਤੋਂ ਉੱਚਾ ਝੰਡਾ ਮੰਨਿਆ ਜਾਵੇਗਾ। ਹਾਲਾਂਕਿ ਇਸ ਤੋਂ ਬਾਅਦ ਪਾਕਿਸਤਾਨ ਵਲੋਂ ਵੀ ਫਲੈਗ ਮਾਰਚ ਕਰਨ ਦੀ ਪੂਰੀ ਸੰਭਾਵਨਾ ਹੈ, ਕਿਉਂਕਿ ਜਦੋਂ 2017 ਵਿਚ ਜੇ. ਸੀ. ਪੀ. ਅਟਾਰੀ ਬਾਰਡਰ ’ਤੇ 360 ਫੁੱਟ ਉੱਚਾ ਤਿਰੰਗਾ ਲਗਾਇਆ ਗਿਆ ਸੀ।
ਇਹ ਵੀ ਪੜ੍ਹੋ- ਪੁਲਸ ਨਾਲ ਮੁੱਠਭੇੜ ਦੌਰਾਨ ਫ਼ਰਾਰ ਹੋਇਆ ਗੈਂਗਸਟਰ ਅਜੇ ਬਾਊਂਸਰ ਗ੍ਰਿਫ਼ਤਾਰ
ਜਿਸ ਤੋਂ ਬਾਅਦ ਪਾਕਿਸਤਾਨ ਨੇ ਚੀਨ ਦੀ ਮਦਦ ਨਾਲ 400 ਫੁੱਟ ਉੱਚਾ ਝੰਡਾ ਲਗਾ ਦਿੱਤਾ ਸੀ, ਜਿਸ ਵਿਚ ਐਲੀਵੇਟਰ ਅਤੇ ਸੀ. ਸੀ. ਟੀ. ਵੀ. ਕੈਮਰੇ ਵੀ ਲਗਾਏ ਗਏ ਸਨ। ਇਸ ਨਾਲ ਭਾਰਤ ਸਰਕਾਰ ਅਤੇ ਤਿਰੰਗਾ ਲਗਾਉਣ ਵਾਲੀ ਨਗਰ ਸੁਧਾਰ ਟਰੱਸਟ ਦੀ ਭਾਰੀ ਕਿਰਕਿਰੀ ਹੋ ਰਹੀ ਸੀ। ਹੁਣ ਫਿਰ ਤੋਂ 418 ਫੁੱਟ ਉੱਚਾ ਤਿਰੰਗਾ ਲਗਾਇਆ ਜਾ ਰਿਹਾ ਹੈ ਅਤੇ ਪਾਕਿਸਤਾਨ ਨੂੰ ਜਵਾਬ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਧੁੰਦ ਕਾਰਨ ਵਾਪਰਿਆ ਹਾਦਸਾ, ਮੋਟਰਸਾਈਕਲਾਂ ਦੀ ਟੱਕਰ ’ਚ 3 ਨੌਜਵਾਨਾਂ ਦੀ ਮੌਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।