ਦਸੂਹਾ 'ਚ ਪੰਚਾਇਤੀ ਚੋਣਾਂ ਦਾ ਕੰਮ ਅਮਨ-ਅਮਾਨ ਨਾਲ ਜਾਰੀ, ਹੁਣ ਤੱਕ 46 ਫ਼ੀਸਦੀ ਹੋਈ ਵੋਟਿੰਗ

Tuesday, Oct 15, 2024 - 03:28 PM (IST)

ਦਸੂਹਾ (ਝਾਵਰ)- ਬਲਾਕ ਸੰਮਤੀ ਦਸੂਹਾ ਅਧੀਨ ਆਉਂਦੀਆਂ 155 ਪੰਚਾਇਤਾਂ ਲਈ ਵੋਟਿੰਗ ਦਾ ਕੰਮ ਲਗਾਤਾਰ ਜਾਰੀ ਹੈ। ਬਲਾਕ ਸੰਮਤੀ ਦਸੂਹਾ ਦੇ ਬੀ. ਡੀ. ਪੀ. ਓ. ਗੁਰਪ੍ਰੀਤ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਦਸੂਹਾ ਵਿਚ ਹੁਣ ਤੱਕ 46 ਫ਼ੀਸਦੀ ਪੋਲਿੰਗ ਹੋਈ। ਪੋਲਿੰਗ ਕਾਫ਼ੀ ਤੇਜ਼ ਰਫ਼ਤਾਰ ਨਾਲ ਚੱਲ ਰਹੀ ਹੈ। ਸਾਰੇ ਪੋਲਿਗਾਂ 'ਤੇ ਅਮਨ-ਅਮਾਨ ਦਾ ਮਾਹੌਲ ਹੈ ਅਤੇ ਲੋਕਾਂ ਵਿਚ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ। ਦਸੂਹਾ ਵਿਧਾਨ ਸਭਾ ਦੇ ਸਾਬਕਾ ਵਿਧਾਇਕ ਬੀਬੀ ਸੁਖਜੀਤ ਕੌਰ ਸ਼ਾਹੀ ਨੇ ਬਲਾਕ ਦਸੂਹਾ ਦੇ ਪਿੰਡ ਉਸਮਾਨ ਸ਼ਹੀਦ ਦੇ ਬੂਥ 'ਤੇ ਆਪਣੀ ਵੋਟ ਪਾਈ। ਬਲਾਕ ਦਸੂਹਾ ਦੇ ਪਿੰਡ ਛਾਂਗਲਾ ਵਿਖੇ ਬਜ਼ੁਰਗਾਂ ਨੂੰ ਵ੍ਹੀਲ ਚੇਅਰ 'ਤੇ ਲਿਆ ਕੇ ਵੋਟ ਪੁਆਈ ਗਈ। 

ਇਹ ਵੀ ਪੜ੍ਹੋ- ਪੰਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਾਈ ਵੋਟ, ਕੀਤੀ ਇਹ ਅਪੀਲ

ਇਨ੍ਹਾਂ 155 ਪੰਚਾਇਤਾਂ ਲਈ ਚੋਣ ਡਿਊਟੀ ਲਈ 750 ਤੋਂ ਵੱਧ ਮੁਲਾਜ਼ਮ ਨਿਯੁਕਤ ਕੀਤੇ ਗਏ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਜਤਿੰਦਰਪਾਲ ਸਿੰਘ ਅਤੇ ਥਾਣਾ ਮੁਖੀ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਵਿਚ ਚੋਣ ਅਮਲੇ ਸਮੇਤ 400 ਦੇ ਕਰੀਬ ਪੁਲਸ ਮੁਲਾਜ਼ਮ ਡਿਊਟੀ ’ਤੇ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਪੁਲਸ ਅਧਿਕਾਰੀਆਂ ਦੀਆਂ ਸੱਤ ਹੋਰ ਮੋਬਾਇਲ ਪਾਰਟੀਆਂ ਵੀ ਹਰ ਪੋਲਿੰਗ ਸਟੇਸ਼ਨ ’ਤੇ ਲਗਾਤਾਰ ਨਜ਼ਰ ਰੱਖ ਰਹੀਆਂ ਹਨ।

ਬਲਾਕ ਦਸੂਹਾ ਦੀਆਂ 155 ਪੰਚਾਇਤਾਂ ਵਿਚੋਂ 32 ਪੋਲਿੰਗ ਬੂਥਾਂ ਨੂੰ ਸੰਵੇਦਨਸੀਲ ਐਲਾਨਿਆ ਗਿਆ ਹੈ, ਜਿੱਥੇ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਸਮੂਹ ਲੋਕਾਂ ਨੂੰ ਇਨ੍ਹਾਂ ਚੋਣਾਂ ਦੌਰਾਨ ਸ਼ਾਂਤੀ ਅਤੇ ਸਦਭਾਵਨਾ ਦਾ ਮਾਹੌਲ ਬਣਾਈ ਰੱਖਣ ਦੀ ਅਪੀਲ ਕੀਤੀ ਤਾਂ ਜੋ ਆਪਸੀ ਸਦਭਾਵਨਾ ਦਾ ਮਾਹੌਲ ਬਣਿਆ ਰਹੇ।

ਇਹ ਵੀ ਪੜ੍ਹੋ- ਪੰਜਾਬ ਪੰਚਾਇਤੀ ਚੋਣਾਂ: ਚੋਣ ਡਿਊਟੀ ਦੌਰਾਨ ਟੀਚਰ ਦੀ ਮੌਤ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News