ਰੰਗਲਾ ਪੰਜਾਬ ਮੇਲੇ ’ਚ ਬਣਿਆ ਦੁਨੀਆ ਦਾ ਸਭ ਤੋਂ ਵੱਡਾ ਪਰੌਂਠਾ, ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ''ਚ ਹੋਇਆ ਦਰਜ

Thursday, Feb 29, 2024 - 06:32 PM (IST)

ਰੰਗਲਾ ਪੰਜਾਬ ਮੇਲੇ ’ਚ ਬਣਿਆ ਦੁਨੀਆ ਦਾ ਸਭ ਤੋਂ ਵੱਡਾ ਪਰੌਂਠਾ, ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ''ਚ ਹੋਇਆ ਦਰਜ

ਅੰਮ੍ਰਿਤਸਰ (ਨੀਰਜ)-ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਵਿਭਾਗ ਵੱਲੋਂ ਅੰਮ੍ਰਿਤਸਰ ਵਿਚ ਕਰਵਾਏ ਜਾ ਰਹੇ ਪਹਿਲੇ ‘ਰੰਗਲਾ ਪੰਜਾਬ’ ਮੇਲੇ ਦੌਰਾਨ ਦੁਨੀਆ ਦਾ ਸਭ ਤੋਂ ਵੱਡਾ ਪਰੌਂਠਾ ਤਿਆਰ ਕਰਵਾਇਆ ਗਿਆ, ਜੋ ਕਿ ‘ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ’ ਵਿਚ ਦਰਜ ਹੋ ਗਿਆ ਹੈ।

ਇਹ ਵੀ ਪੜ੍ਹੋ : ਪੇਪਰ ਦੇ ਕੇ ਘਰ ਪਰਤ ਰਹੇ ਵਿਦਿਆਰਥੀਆਂ ਨਾਲ ਵਾਪਰਿਆ ਹਾਦਸਾ, ਇਕ ਦੀ ਦਰਦਨਾਕ ਮੌਤ, 2 ਗੰਭੀਰ ਜ਼ਖ਼ਮੀ

ਵਿਭਾਗ ਦੇ ਐਕਸੀਐਨ ਬੀ. ਐੱਸ. ਚਾਨਾ ਨੇ ਦੱਸਿਆ ਕਿ 37.5 ਕਿੱਲੋ ਦਾ ਇਹ ਪਰੌਂਠਾ ਤਾਜ ਹੋਟਲ ਦੇ ਰਸੋਈਏ ਵੱਲੋਂ ਤਿਆਰ ਕੀਤਾ ਗਿਆ ਅਤੇ ਉਸ ਨੂੰ ‘ਰੰਗਲਾ ਪੰਜਾਬ’ ਮੇਲਾ ਵੇਖਣ ਆਏ ਸਰੋਤਿਆਂ ਵਿਚ ਵੰਡ ਕੇ ਖਾਧਾ ਗਿਆ।

PunjabKesari

ਇਹ ਵੀ ਪੜ੍ਹੋ : ਕੋਟਕਪੂਰਾ ਗੋਲੀਕਾਂਡ : ਸੁਖਬੀਰ ਬਾਦਲ ਤੇ ਸੈਣੀ ਨੇ ਸਿਆਸੀ ਲਾਹਾ ਲੈਣ ਲਈ ਰਚੀ ਸਾਜ਼ਿਸ਼, SIT ਨੇ ਕੀਤਾ ਦਾਅਵਾ

ਇਸ ਮੌਕੇ ‘ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ’ ਵੱਲੋਂ ਪਹੁੰਚੀ ਟੀਮ ਨੇ ‘ਰੰਗਲਾ ਪੰਜਾਬ’ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਣਸ਼ਾਮ ਥੋਰੀ, ਡਾਇਰੈਕਟਰ ਸੈਰ-ਸਪਾਟਾ ਵਿਭਾਗ ਨੀਰੂ ਕਤਿਆਲ ਗੁਪਤਾ ਅਤੇ ਵਿਭਾਗ ਦੇ ਨਿਗਰਾਨ ਇੰਜੀਨੀਅਰ ਭੁਪਿੰਦਰ ਸਿੰਘ ਚਾਨਾ ਨੂੰ ਉਕਤ ਸਰਟੀਫਿਕੇਟ ਦਿੱਤਾ।

ਇਹ ਵੀ ਪੜ੍ਹੋ :  ਸ਼ਰਾਰਤ ਨਾਲ ਗੁਪਤ ਅੰਗ ਰਾਹੀਂ ਢਿੱਡ ’ਚ ਭਰੀ ਹਵਾ, ਵਿਅਕਤੀ ਦੀ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News