ਪੰਜਾਬ ''ਚ ਸਨਸਨੀਖੇਜ਼ ਘਟਨਾ, ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਵੱਢੀ ਪਤਨੀ ਤੇ ਬੱਚਾ, ਫਿਰ ਕਰ ਲਿਆ ਆਤਮਦਾਹ

Friday, Aug 09, 2024 - 06:39 PM (IST)

ਪੰਜਾਬ ''ਚ ਸਨਸਨੀਖੇਜ਼ ਘਟਨਾ, ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਵੱਢੀ ਪਤਨੀ ਤੇ ਬੱਚਾ, ਫਿਰ ਕਰ ਲਿਆ ਆਤਮਦਾਹ

ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ 'ਚ ਅੱਜ ਦਿਨ ਦਿਹਾੜੇ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਵਿਅਕਤੀ ਵੱਲੋਂ ਆਪਣੀ ਪਤਨੀ ਤੇ ਬੱਚੇ ਨੂੰ ਮੌਤ ਦੇ ਘਾਟ ਉਤਾਰਨ ਦੀ ਕੋਸ਼ਿਸ਼ ਕੀਤੀ ਗਈ। ਜਾਣਕਾਰੀ ਮੁਤਾਬਕ ਵਿਅਕਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਪਹਿਲਾਂ ਆਪਣੀ ਪਤਨੀ ਅਤੇ ਬੱਚੇ 'ਤੇ ਵਾਰ ਕੀਤੇ ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਏ ਅਤੇ ਬਾਅਦ 'ਚ ਬੇਹੋਸ਼ ਹੋ ਗਏ। ਜਦੋਂ ਵਿਅਕਤੀ ਨੇ ਆਪਣੀ ਪਤਨੀ ਅਤੇ ਬੱਚੇ ਨੂੰ ਮਰਿਆ ਹੋਇਆ ਸਮਝਿਆ ਤਾਂ ਉਸ ਨੇ ਵੀ ਆਪਣੇ ਆਪ ਨੂੰ ਕਮਰੇ 'ਚ ਬੰਦ ਕਰ ਕੇ ਅੱਗ ਲਗਾ ਕੇ ਖੁਦਕੁਸ਼ੀ ਕਰ ਲਈ।  

ਇਹ ਵੀ ਪੜ੍ਹੋ- ਸਰਪੰਚਾ ਦਾੜ੍ਹੀ ਨਾ ਪੁੱਟਵਾ ਲਈ, ਜਲੂਸ ਕੱਢੂ ਮੈਂ ਤੇਰਾ, ਚੌਕੀ ਇੰਚਾਰਜ ਨੇ ਦਿੱਤੀ ਧਮਕੀ ! ਵੀਡੀਓ ਵਾਇਰਲ

ਦੱਸ ਦੇਈਏ ਇਹ ਮਾਮਲਾ ਅੰਮ੍ਰਿਤਸਰ ਦੇ ਬਟਾਲਾ ਰੋਡ ਦਾ ਹੈ ਜਿੱਥੇ ਇੱਕ ਨੌਜਵਾਨ ਕਿਰਾਏ ਦੇ ਮਕਾਨ 'ਚ ਰਹਿ ਰਿਹਾ ਸੀ ਤੇ ਦਿਮਾਗੀ ਸੰਤੁਲਨ ਤੋਂ ਬਿਮਾਰ ਚੱਲਦਾ ਆ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਦਾ ਨਾਂ ਅਨਿਲ ਕੁਮਾਰ ਹੈ ਤੇ ਨਸ਼ੇ ਦਾ ਸੇਵਨ ਵੀ ਕਰਦਾ ਸੀ। ਅਨਿਲ ਕੁਮਾਰ ਦਾ ਦਿਮਾਗੀ ਸੰਤੁਲਨ ਵੀ ਠੀਕ ਨਹੀਂ ਸੀ ਤੇ ਅੱਜ ਦਿਨ ਦੇ ਸਮੇਂ ਇਸ ਦਾ ਘਰ 'ਚ ਕਲੇਸ਼ ਹੋਇਆ ਜਿਸ ਕਾਰਨ ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਪਹਿਲੇ ਆਪਣੀ ਪਤਨੀ 'ਤੇ ਕਈ ਵਾਰ ਕੀਤੇ ਤੇ ਉਸ ਤੋਂ ਬਾਅਦ ਆਪਣੇ ਬੱਚੇ 'ਤੇ ਵੀ ਹਮਲਾ ਕੀਤਾ। ਜਿਸ ਦੇ ਚਲਦੇ ਉਹ ਗੰਭੀਰ ਰੂਪ 'ਚ ਜ਼ਖ਼ਮੀ ਤੇ ਬੇਹੋਸ਼ ਹੋ ਗਏ।

PunjabKesari

ਇਹ ਵੀ ਪੜ੍ਹੋ- ਨਸ਼ੇ ਲਈ ਬਦਨਾਮ ਪਿੰਡ ਡੀਡਾ ਸਾਸੀਆਂ 'ਚ ਨਹਿਰੀ ਵਿਭਾਗ ਦੀ ਵੱਡੀ ਕਾਰਵਾਈ, 71 ਲੋਕਾਂ ਨੂੰ ਘਰ ਖਾਲੀ ਕਰਨ ਦੇ ਨੋਟਿਸ

ਜਦੋਂ ਨੌਜਵਾਨ ਨੇ ਦੋਵਾਂ ਨੂੰ ਮਰਿਆ ਹੋਇਆ ਸਮਝਿਆ ਗਿਆ ਤਾਂ ਉਸ ਨੇ ਵੀ ਆਪਣੇ ਆਪ ਨੂੰ ਕਮਰੇ 'ਚ ਬੰਦ ਕਰਕੇ ਅੱਗ ਲਗਾ ਲਈ। ਉੱਥੇ ਹੀ ਜਦੋਂ ਇਸਦੀ ਸੂਚਨਾ ਇਲਾਕੇ ਦੇ ਲੋਕਾਂ ਨੂੰ ਮਿਲੀ ਤਾਂ ਲੋਕ ਮੌਕੇ 'ਤੇ ਪੁੱਜੇ ਤਾਂ ਪਤਨੀ ਤੇ ਉਸ ਦੇ ਬੱਚੇ ਨੂੰ ਇਲਾਜ ਲਈ ਹਸਪਤਾਲ ਵੀ ਦਾਖ਼ਲ ਕਰਵਾਇਆ ਜਿੱਥੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਲੱਗੇ ਨਿਸ਼ਾਨ ਸਾਹਿਬ ਦੇ ਬਦਲੇ ਗਏ ਪੁਸ਼ਾਕੇ, ਦੇਖੋ ਅਲੌਕਿਕ ਤਸਵੀਰਾਂ

ਇਸਦੀ ਸੂਚਨਾ ਪੁਲਸ ਅਧਿਕਾਰੀਆਂ ਨੂੰ ਵੀ ਦਿੱਤੀ ਅਤੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ  ਅਤੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦੇ ਆਧਾਰ ਦੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News