ਸ੍ਰੀ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਈ ਸੀ ਮਾਂ, ਘਰ ਆ ਕੇ ਪੁੱਤ ਨੂੰ ਮ੍ਰਿਤਕ ਵੇਖਿਆ ਤਾਂ ਉੱਡ ਗਏ ਹੋਸ਼
Saturday, Jul 20, 2024 - 06:47 PM (IST)
ਫਗਵਾੜਾ (ਸੋਨੂੰ)- ਫਗਵਾੜਾ ਦੇ ਮੁਹੱਲਾ ਗੁਰੂ ਨਾਨਕਪੁਰਾ ਦੇ ਇਕ ਨੌਜਵਾਨ ਨੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰੁਪਿੰਦਰ ਸਿੰਘ ਵਜੋਂ ਹੋਈ ਹੈ। ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲਸ ਮੌਕੇ 'ਤੇ ਪਹੁੰਚੀ ਅਤੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਇਸ ਸਬੰਧੀ ਇਲਾਕਾ ਨਿਵਾਸੀ ਨੇ ਦੱਸਿਆ ਕਿ ਜਦੋਂ ਲੜਕੇ ਦੀ ਮਾਤਾ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਘਰ ਵਾਪਸ ਆਈ ਤਾਂ ਉਸ ਨੇ ਵੇਖਿਆ ਕਿ ਉਸ ਦਾ ਲੜਕਾ ਪੱਖੇ ਨਾਲ ਲਟਕ ਰਿਹਾ ਸੀ, ਜਿਸ ਤੋਂ ਬਾਅਦ ਉਸ ਨੇ ਰੌਲਾ ਪਾਇਆ ਤਾਂ ਉਸ ਨੇ ਆ ਕੇ ਵੇਖਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਉਸ ਨੇ ਖ਼ੁਦਕੁਸ਼ੀ ਕਿਸ ਕਾਰਨ ਕੀਤੀ, ਇਸ ਬਾਰੇ ਫਿਲਹਾਲ ਕੁਝ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ- 4 ਦਿਨ ਪਹਿਲਾਂ ਚਾਵਾਂ ਨਾਲ ਇਕਲੌਤਾ ਪੁੱਤ ਭੇਜਿਆ ਸੀ ਕੈਨੇਡਾ, 5ਵੇਂ ਦਿਨ ਮਿਲੀ ਮੌਤ ਦੀ ਖ਼ਬਰ ਨੇ ਮਾਤਮ 'ਚ ਬਦਲੀਆਂ ਖ਼ੁਸ਼ੀਆਂ
ਮੌਕੇ 'ਤੇ ਪਹੁੰਚੇ ਡਿਊਟੀ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਗੁਰੂ ਨਾਨਕਪੁਰਾ ਇਲਾਕੇ 'ਚ ਅੱਜ ਕਿਸੇ ਨੇ ਖ਼ੁਦਕੁਸ਼ੀ ਕਰ ਲਈ ਹੈ। ਇਸ ਤੋਂ ਬਾਅਦ ਜਦੋਂ ਉਹ ਆਇਆ ਤਾਂ ਵੇਖਿਆ ਕਿ ਨੌਜਵਾਨ ਪੱਖੇ ਨਾਲ ਲਟਕ ਰਿਹਾ ਸੀ ਅਤੇ ਉਸ ਨੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਖ਼ੁਦਕੁਸ਼ੀ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਰੁਪਿੰਦਰ ਸਿੰਘ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਡਾਇਗਨੋਸਟਿਕ ਸੈਂਟਰ ’ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਸਕੈਨ ਮਸ਼ੀਨ ਵਾਲੇ ਕਮਰੇ 'ਚੋਂ ਮਿਲੀ ਲਾਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।