ਡੇਰੇ ’ਚ ਲੱਗੇ ਸਪੀਕਰਾਂ ਦੀ ਉੱਚੀ ਆਵਾਜ਼ ਤੋਂ ਅੱਕੇ ਨੌਜਵਾਨ ਨੇ ਉਹ ਕੀਤਾ ਜੋ ਸੁਫ਼ਨੇ ’ਚ ਵੀ ਨਾ ਸੋਚਿਆ ਸੀ

Friday, Mar 08, 2024 - 06:39 PM (IST)

ਡੇਰੇ ’ਚ ਲੱਗੇ ਸਪੀਕਰਾਂ ਦੀ ਉੱਚੀ ਆਵਾਜ਼ ਤੋਂ ਅੱਕੇ ਨੌਜਵਾਨ ਨੇ ਉਹ ਕੀਤਾ ਜੋ ਸੁਫ਼ਨੇ ’ਚ ਵੀ ਨਾ ਸੋਚਿਆ ਸੀ

ਮੋਗਾ (ਗੋਪੀ ਰਾਊਕੇ, ਕਸ਼ਿਸ਼ ਸਿੰਗਲਾ) : ਮੋਗਾ ਦੇ ਕਸਬਾ ਕੋਟ ਈਸੇ ਖਾਂ ਦੇ ਅਧੀਨ ਪੈਂਦੇ ਪਿੰਡ ਚੂੜਚੱਕ ਵਿਚ ਇਕ ਨੌਜਵਾਨ ਨੇ ਖਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਗੁਰਦੀਪ ਸਿੰਘ ਦੀ ਪਤਨੀ ਅਤੇ ਭਰਾ ਨੇ ਦੱਸਿਆ ਉਨ੍ਹਾਂ ਦੇ ਗੁਆਂਢ ਵਿਚ ਡੇਰੇ ’ਚ ਤੇਜ਼ ਆਵਾਜ਼ ਵਿਚ ਸਪੀਕਰ ਵੱਜ ਰਿਹਾ ਸੀ। ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਸ ਦਾ ਪਤੀ ਉਨ੍ਹਾਂ ਨੂੰ ਤੇਜ਼ ਆਵਾਜ਼ ਕਰਨ ਤੋਂ ਰੋਕਦਾ ਸੀ ਅਤੇ ਇਸ ਬਾਰੇ ਵਿਚ ਕਈ ਵਾਰ ਡੇਰਾ ਕਮੇਟੀ ਨੂੰ ਵੀ ਦੱਸ ਚੁੱਕੇ ਸਨ ਪਰ ਉਨ੍ਹਾਂ ਦੀ ਗੱਲ ਨਹੀਂ ਸੁਣੀ ਗਈ। ਪਤਨੀ ਮੁਤਾਬਕ ਉਸ ਦੇ ਪਤੀ ਨੇ ਤੇਜ਼ ਆਵਾਜ਼ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰ ਨਿਗਲ ਲਿਆ ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ : ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਨੂੰ ਲੈ ਕੇ ਅਹਿਮ ਖ਼ਬਰ, ਵੱਡਾ ਫ਼ੈਸਲਾ ਲੈਣ ਦੀ ਤਿਆਰੀ ਸਰਕਾਰ

ਮਾਮਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਏ. ਐੱਸ. ਆਈ. ਬੂਟਾ ਸਿੰਘ ਨੇ ਦੱਸਿਆ ਕਿ ਪਿੰਡ ਚੂੜਚੱਕ ਦੇ ਇਕ ਨੌਜਵਾਨ ਗੁਰਦੀਪ ਸਿੰਘ ਉਮਰ 36 ਸਾਲ ਨੇ ਜ਼ਹਿਰੀਲੀਆਂ ਗੋਲੀਆਂ ਖਾ ਕੇ ਆਪਣੀ ਜੀਵਨ ਸਮਾਪਤ ਕਰ ਲਈ ਹੈ। ਮ੍ਰਿਤਕ ਦੇ ਚਚੇਰੇ ਭਰਾ ਦੇ ਬਿਆਨਾਂ ਦੇ ਆਧਾਰ ’ਤੇ ਚਾਰ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਵੱਡੇ ਸੁਫ਼ਨੇ ਲੈ ਵਿਦੇਸ਼ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਕੁੱਝ ਦਿਨ ਬਾਅਦ ਵਿਆਹ ਕਰਵਾਉਣ ਆਉਣਾ ਸੀ ਪਿੰਡ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News