ਅੰਮ੍ਰਿਤਸਰ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਕੀਤੇ ਵੱਡੇ ਖ਼ੁਲਾਸੇ

Sunday, Apr 16, 2023 - 02:33 PM (IST)

ਅੰਮ੍ਰਿਤਸਰ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਕੀਤੇ ਵੱਡੇ ਖ਼ੁਲਾਸੇ

ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ 'ਚ ਦੇਰ ਰਾਤ ਇਕ ਨੌਜਵਾਨ ਵੱਲੋਂ ਸੁਸਾਇਡ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ  ਮ੍ਰਿਤਕ ਨੌਜਵਾਨ ਦੀ ਪਛਾਣ ਮਨੀਸ਼ ਕੁਮਾਰ ਵੱਜੋਂ ਹੋਈ ਹੈ। ਨੌਜਵਾਨ ਬਾਬਾ ਰਾਮਦੇਵ ਦੀ ਕੰਪਨੀ ਮਹਾਕੋਸ਼ ਰੀਫ਼ਾਇੰਡ 'ਚ ਪਿਛਲੇ 15 ਸਾਲ ਤੋਂ ਕੰਮ ਕਰ ਰਿਹਾ ਸੀ। ਮਨੀਸ਼ ਕੁਮਾਰ ਡੀਪੂ ਦਾ ਇੰਚਾਰਜ ਸੀ ਅਤੇ ਉਸ ਕੋਲ ਦੋ ਕੰਪਨੀਆਂ ਜੀ. ਐੱਸ. ਚੱਠਾ ਰਾਈਸ ਮਿੱਲ ਤੇ ਗੁਰਬਖਸ਼ ਆਇਲ ਟਰੇਡਰ ਵੀ ਸਨ। ਇਨ੍ਹਾਂ ਦੋਵਾਂ ਕੰਪਨੀਆਂ ਕੋਲੋਂ ਮਨੀਸ਼ ਤੇ ਉਸ ਦੇ ਸਾਥੀ ਬੌਬੀ ਨੇ ਦੋ ਕਰੋੜ ਦੇ ਕਰੀਬ ਪੈਸੇ ਲੈਂਣੇ ਸੀ। ਜਿਸ ਦੇ ਚਲਦੇ ਦੋਵੇਂ ਫ਼ਰਮਾਂ ਦੇ ਮਾਲਕ ਜੀ. ਐੱਸ. ਚੱਠਾ ਰਾਈਸ ਮਿੱਲ ਤੇ ਗੁਰਬਖਸ਼ ਆਇਲ ਟਰੇਡਰ ਨੌਜਵਾਨਾਂ ਨੂੰ ਪ੍ਰੇਸ਼ਾਨ ਅਤੇ ਧਮਕੀਆਂ ਦਿੰਦੇ ਰਹਿੰਦੇ ਸੀ ਕਿ ਅਸੀਂ ਕੋਈ ਪੈਸੇ ਨਹੀਂ ਦੇਣੇ ਅਤੇ ਤੁਹਾਨੂੰ ਜਾਣੋ ਮਾਰ ਦੇਣਾ ਹੈ। 

ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਪਾਰਾ 40 ਡਿਗਰੀ ਤੋਂ ਪਾਰ, ਮੌਸਮ ਵਿਭਾਗ ਵੱਲੋਂ ਇਨ੍ਹਾਂ ਸ਼ਹਿਰਾਂ ਨੂੰ ‘ਹੀਟ ​​ਵੇਵ’ ਰੈੱਡ ਅਲਰਟ ਜਾਰੀ

ਇਹ ਸਭ ਤੋਂ ਬਾਅਦ ਮਨੀਸ਼ ਤੇ ਬੌਬੀ ਨੇ ਖੁਦਖੁਸ਼ੀ ਕਰਨ ਦਾ ਫ਼ੈਸਲਾ ਲਿਆ। ਖੁਦਖੁਸ਼ੀ ਕਰਨ ਤੋਂ ਪਹਿਲਾਂ ਦੋਵਾਂ ਨੇ ਇਕ ਵੀਡੀਓ ਰਾਹੀਂ ਸਾਰੀ ਗੱਲ ਦਾ ਖੁਲਾਸਾ ਕੀਤਾ ਸੀ ਅਤੇ ਜੀ. ਐੱਸ ਚੱਠਾ ਰਾਈਸ ਮਿੱਲ ਦੇ ਮਾਲਕ ਦੇ 'ਤੇ ਇਲਜ਼ਾਮ ਲਗਾਏ ਸਨ। ਇਸ ਤੋਂ ਬਾਅਦ ਮਨੀਸ਼ ਕੁਮਾਰ ਖੁਦਕੁਸ਼ੀ ਕਰ ਲੈਂਦਾ ਹੈ ਅਤੇ ਉਸ ਦਾ ਸਾਥੀ ਬੌਬੀ ਮੌਕੇ ਤੋਂ ਫ਼ਰਾਰ ਹੋ ਜਾਂਦਾ ਹੈ।

ਇਹ ਵੀ ਪੜ੍ਹੋ-  ਰੁਕਣ ਦਾ ਨਾਂ ਨਹੀਂ ਲੈ ਰਹੇ ਆਨਲਾਈਨ ਧੋਖਾਧੜੀ ਦੇ ਮਾਮਲੇ, ਹੁਣ ਹੈਕਰਾਂ ਨੇ ਲੱਭਿਆ ਨਵਾਂ ਤਰੀਕਾ

ਇਸ ਦੌਰਾਨ ਮੌਕੇ 'ਤੇ ਪਹੁੰਚੀ ਪੁਲਸ ਦੇ ਉੱਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਵੀਡੀਓ ਦੇ ਅਧਾਰ 'ਤੇ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News