ਡਾਇਗਨੋਸਟਿਕ ਸੈਂਟਰ ’ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਸਕੈਨ ਮਸ਼ੀਨ ਵਾਲੇ ਕਮਰੇ 'ਚੋਂ ਮਿਲੀ ਲਾਸ਼
Saturday, Jul 20, 2024 - 03:57 PM (IST)
ਰੂਪਨਗਰ (ਵਿਜੇ)-ਸਥਾਨਕ ਇਕ ਡਾਇਗਨੋਸਟਿਕ ਸੈਂਟਰ ਵਿਚ ਇਕ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਬੁਰੀ ਨਾਲ ਝੁਲਸੀ ਹੋਈ ਮਿਲੀ ਹੈ। ਮੌਤ ਅਤੇ ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ ਜਦਕਿ ਪੁਲਸ ਅਤੇ ਫੋਰੈਂਸਿਕ ਟੀਮਾਂ ਜਾਂਚ ਵਿਚ ਜੁਟੀਆਂ ਹੋਈਆਂ ਹਨ। ਮ੍ਰਿਤਕ ਦੀ ਪਛਾਣ 25 ਸਾਲਾ ਮਨੀਸ਼ ਪੁੱਤਰ ਮਦਨ ਲਾਲ ਵਾਸੀ ਰਾਜਸਥਾਨ ਵਜੋਂ ਹੋਈ ਹੈ ਅਤੇ ਮ੍ਰਿਤਕ ਇਸ ਸੈਂਟਰ ਵਿਚ ਪਿਛਲੇ ਇਕ ਸਾਲ ਤੋਂ ਕੰਮ ਕਰ ਰਿਹਾ ਸੀ।
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਹ ਨੌਜਵਾਨ ਇਥੇ ਲੋਕਾਂ ਦੇ ਟੈਸਟ ਕਰਦਾ ਸੀ ਅਤੇ ਰਾਤ ਦੇ ਸਮੇਂ ਇਸ ਦੀ ਸੀ. ਟੀ. ਸਕੈਨ ਮਸ਼ੀਨ ਵਾਲੇ ਕਮਰੇ ਵਿਚ ਮੌਤ ਹੋ ਗਈ। ਇਸ ਕਮਰੇ ਵਿਚ ਏ. ਸੀ. ਵੀ ਸੜੇ ਹੋਏ ਦੱਸੇ ਗਏ, ਜਿਸ ਤੋਂ ਇਹ ਘਟਨਾ ਕਥਿਤ ਰੂਪ ’ਚ ਸ਼ਾਰਟ ਸਰਕਿਟ ਕਾਰਨ ਹੋ ਸਕਦੀ ਹੈ ਪਰ ਸੈਂਟਰ ਦੇ ਇਸ ਕਮਰੇ ਤੋਂ ਇਲਾਵਾ ਸੈਂਟਰ ਵਿਚ ਹੋਰ ਕਿਧਰੇ ਵੀ ਕੋਈ ਨੁਕਸਾਨ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ- 4 ਦਿਨ ਪਹਿਲਾਂ ਚਾਵਾਂ ਨਾਲ ਇਕਲੌਤਾ ਪੁੱਤ ਭੇਜਿਆ ਸੀ ਕੈਨੇਡਾ, 5ਵੇਂ ਦਿਨ ਮਿਲੀ ਮੌਤ ਦੀ ਖ਼ਬਰ ਨੇ ਮਾਤਮ 'ਚ ਬਦਲੀਆਂ ਖ਼ੁਸ਼ੀਆਂ
ਇਸ ਦੇ ਚੱਲਦਿਆਂ ਪੁਲਸ ਜਾਂਚ ਕਰ ਰਹੀ ਹੈ ਕਿ ਇਹ ਮੌਤ ਕਿਸ ਤਰ੍ਹਾਂ ਹੋਈ ਹੈ। ਮ੍ਰਿਤਕ ਦੇ ਕੋਲ ਟੈਸਟ ਕਰਨ ਦਾ ਕੋਈ ਮਾਨਤਾ ਪ੍ਰਾਪਤ ਸਰਟੀਫਿਕੇਟ ਸੀ ਜਾਂ ਨਹੀਂ ਇਹ ਵੀ ਜਾਂਚ ਦਾ ਵਿਸ਼ਾ ਹੈ ਜਦਕਿ ਸੈਂਟਰ ਵਿਚ ਫਾਇਰ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਦੀ ਸਥਿਤੀ ’ਤੇ ਵੀ ਸਵਾਲ ਖੜ੍ਹੇ ਹੋ ਰਹੇ ਸਨ, ਜਿਸ ਲਈ ਪੁਲਸ ਨੇ ਜਾਂਚ ਕਰਨ ਦੀ ਗੱਲ ਆਖੀ ਹੈ। ਇਸ ਮੌਕੇ ਸਿਟੀ ਥਾਣਾ ਦੇ ਐੱਸ. ਐੱਚ. ਓ. ਪਵਨ ਕੁਮਾਰ ਨੇ ਦੱਸਿਆ ਕਿ ਘਟਨਾ ਦੀ ਪੁਲਸ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।
ਇਹ ਵੀ ਪੜ੍ਹੋ- ਪਾਸਪੋਰਟ ਅਪਲਾਈ ਕਰਨ ਵਾਲਿਆਂ ਲਈ ਅਹਿਮ ਖ਼ਬਰ, ਦਸਤਾਵੇਜ਼ਾਂ ਸਬੰਧੀ ਦਿੱਤੀ ਗਈ ਇਹ ਹਦਾਇਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।