ਇੰਗਲੈਂਡ ਤੋਂ ਪਰਤੇ ਇਕਲੌਤੇ ਪੁੱਤ ਨੇ ਗਲ਼ ਲਾਈ ਮੌਤ, ਮਾਂ ਨੇ ਦੱਸਿਆ ਹੈਰਾਨੀਜਨਕ ਸੱਚ

Friday, Dec 01, 2023 - 11:09 AM (IST)

ਇੰਗਲੈਂਡ ਤੋਂ ਪਰਤੇ ਇਕਲੌਤੇ ਪੁੱਤ ਨੇ ਗਲ਼ ਲਾਈ ਮੌਤ, ਮਾਂ ਨੇ ਦੱਸਿਆ ਹੈਰਾਨੀਜਨਕ ਸੱਚ

ਭਗਤਾ ਭਾਈ (ਪਰਵੀਨ)- ਪਿੰਡ ਕੋਠਾ ਗੁਰੂ ਦੇ 32 ਸਾਲਾ ਇਕਲੌਤੇ ਮੁੰਡੇ ਵੱਲੋਂ ਸਹੁਰਿਆਂ ਤੋਂ ਤੰਗ ਆ ਕੇ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਮ੍ਰਿਤਕ ਦੀ ਮਾਤਾ ਪਰਮਜੀਤ ਕੌਰ ਨੇ ਦੱਸਿਆ ਕਿ ਉਸ ਦੇ ਇਕਲੌਤੇ ਪੁੱਤਰ ਲਵਜੀਤ ਸਿੰਘ ਦਾ ਵਿਆਹ ਕਿਰਨਜੀਤ ਕੌਰ ਨਾਲ ਹੋਇਆ ਸੀ।

ਇਹ ਵੀ ਪੜ੍ਹੋ-  ਭਾਈ ਰਾਜੋਆਣਾ ਵੱਲੋਂ ਭੁੱਖ ਹੜਤਾਲ ਦੇ ਵਿਚਾਰ 'ਤੇ ਸ਼੍ਰੋਮਣੀ ਕਮੇਟੀ ਦਾ ਬਿਆਨ ਆਇਆ ਸਾਹਮਣੇ

ਵਿਆਹ ਤੋਂ ਬਾਅਦ ਕਿਰਨਜੀਤ ਕੌਰ ਨੂੰ ਉਚੇਰੀ ਸਿੱਖਿਆ ਲਈ ਇੰਗਲੈਂਡ ਭੇਜ ਦਿੱਤਾ ਗਿਆ। ਪਰਮਜੀਤ ਕੌਰ ਨੇ ਦੱਸਿਆ ਕਿ ਕਿਰਨਜੀਤ ਕੌਰ ਨੂੰ ਵਿਦੇਸ਼ ਭੇਜਣ ਲਈ ਕਰੀਬ 30 ਲੱਖ ਰੁਪਏ ਖ਼ਰਚ ਹੋਏ ਸਨ। ਉਨ੍ਹਾਂ ਦੱਸਿਆ ਕਿ ਕਰੀਬ ਚਾਰ ਮਹੀਨੇ ਪਹਿਲਾਂ ਲਵਜੀਤ ਸਿੰਘ ਵੀ ਇੰਗਲੈਂਡ ਚਲਾ ਗਿਆ ਸੀ। ਇੰਗਲੈਂਡ ਜਾਣ ਤੋਂ ਬਾਅਦ ਕਿਰਨਜੀਤ ਕੌਰ ਅਤੇ ਲਵਜੀਤ ਸਿੰਘ ਦਾ ਆਪਸੀ ਕਲੇਸ਼ ਰਹਿਣ ਲੱਗ ਗਿਆ ਸੀ।

ਇਹ ਵੀ ਪੜ੍ਹੋ-  ਖ਼ਾਲਿਸਤਾਨੀ ਆਗੂ ਹਰਦੀਪ ਨਿੱਝਰ ਦਾ ਪੁਰਾਣਾ ਸਾਥੀ ਪੰਜਾਬ ਪੁਲਸ ਵੱਲੋਂ ਗ੍ਰਿਫ਼ਤਾਰ

ਇਸ ਤੋਂ ਬਾਅਦ ਲਵਜੀਤ ਸਿੰਘ ਇੰਗਲੈਂਡ ਤੋਂ ਵਾਪਸ ਆ ਗਿਆ ਤੇ ਉਸ ਨੇ ਬੀਤੇ 7 ਨਵੰਬਰ ਨੂੰ ਜ਼ਹਿਰੀਲੀ ਦਵਾਈ ਪੀ ਲਈ। ਇਸ ਉਪਰੰਤ ਇਲਾਜ ਦੌਰਾਨ ਬੀਤੇ ਦਿਨੀਂ ਉਸ ਦੀ ਮੌਤ ਹੋ ਗਈ। ਥਾਣਾ ਦਿਆਲਪੁਰਾ ਭਾਈਕਾ ਦੀ ਪੁਲਸ ਨੇ ਇਸ ਮਾਮਲੇ ਦੇ ਸਬੰਧ ’ਚ ਲਵਜੀਤ ਦੀ ਪਤਨੀ ਕਿਰਨਦੀਪ ਕੌਰ, ਸੱਸ ਵੀਰਪਾਲ ਕੌਰ ਅਤੇ ਸਹੁਰਾ ਗੁਰਮੀਤ ਸਿੰਘ ਵਾਸੀਆਨ ਖੋਖਰ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਮ੍ਰਿਤਕ ਲਵਜੀਤ ਸਿੰਘ ਦਾ ਪਿੰਡ ਕੋਠਾ ਗੁਰੂ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News