ਨੌਜਵਾਨ ਵੱਲੋਂ ਸਲਫ਼ਾਸ ਖਾ ਕੇ ਜੀਵਨ ਲੀਲਾ ਸਮਾਪਤ
Friday, Jul 07, 2017 - 04:08 AM (IST)
ਟਾਂਡਾ, (ਜਸਵਿੰਦਰ)- ਟਾਂਡਾ ਦੇ ਨਾਲ ਲੱਗਦੇ ਪਿੰਡ ਮੂਨਕ ਕਲਾਂ ਦੇ ਇਕ ਨੌਜਵਾਨ ਵੱਲੋਂ ਘਰ ਦੀ ਆਰਥਿਕ ਤੰਗੀ ਕਾਰਨ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਨਾਹਰ ਪੁੱਤਰ ਮਹਿੰਦਰ ਵਾਸੀ ਮੂਨਕ ਕਲਾਂ (24 ਸਾਲ) ਮਿਹਨਤ ਮਜ਼ਦੂਰੀ ਕਰ ਕੇ ਆਪਣਾ ਅਤੇ ਮਾਤਾ-ਪਿਤਾ, ਭੈਣ ਤੇ ਭਰਾ ਦਾ ਗੁਜ਼ਾਰਾ ਚਲਾਉਂਦਾ ਸੀ। ਘਰ ਦੀ ਗਰੀਬੀ ਕਾਰਨ ਉਕਤ ਨੌਜਵਾਨ ਵੱਲੋਂ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਗਈ, ਜਿਸ ਨੂੰ ਤੁਰੰਤ ਸਿਵਲ ਹਸਪਤਾਲ ਟਾਂਡਾ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਦੀ ਹਾਲਤ ਨਾਜ਼ੁਕ ਹੁੰਦੀ ਦੇਖਦਿਆਂ ਕਿਤੇ ਹੋਰ ਰੈਫ਼ਰ ਕਰ ਦਿੱਤਾ। ਜਲੰਧਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਉੁਸ ਦੀ ਮੌਤ ਹੋ ਗਈ। ਕੁਲਦੀਪ ਆਪਣੇ ਸਾਰੇ ਭੈਣ ਭਰਾਵਾਂ ਤੋਂ ਵੱਡਾ ਸੀ। ਪੁਲਸ ਨੇ ਇਸ ਸਬੰਧੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
