ਅਚਾਨਕ ਪਿਓ ਦਾ ਹੱਥ ਛੁਡਾ ਸ਼ਮਸ਼ਾਨਘਾਟ ਵੱਲ ਦੌੜਿਆ ਜਵਾਨ ਮੁੰਡਾ, ਬਲਦੀ ਚਿਤਾ 'ਤੇ ਮਾਰ 'ਤੀ ਛਾਲ

Monday, Apr 29, 2024 - 11:39 AM (IST)

ਅਚਾਨਕ ਪਿਓ ਦਾ ਹੱਥ ਛੁਡਾ ਸ਼ਮਸ਼ਾਨਘਾਟ ਵੱਲ ਦੌੜਿਆ ਜਵਾਨ ਮੁੰਡਾ, ਬਲਦੀ ਚਿਤਾ 'ਤੇ ਮਾਰ 'ਤੀ ਛਾਲ

ਲੁਧਿਆਣਾ (ਅਨਿਲ) : ਥਾਣਾ ਸਲੇਮ ਟਾਬਰੀ ਦੇ ਆਉਂਦੀ ਗਗਨਦੀਪ ਕਾਲੋਨੀ ਭੱਟੀਆਂ ਬੇਟ ’ਚ ਇਕ ਨੌਜਵਾਨ ਵੱਲੋਂ ਬਲਦੀ ਚਿਤਾ ’ਤੇ ਛਾਲ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਚੌਂਕੀ ਇੰਚਾਰਜ ਅਜੀਤਪਾਲ ਸਿੰਘ ਨੇ ਦੱਸਿਆ ਕਿ ਗਗਨਦੀਪ ਕਾਲੋਨੀ ਦੇ ਰਹਿਣ ਵਾਲੇ ਮਦਨ ਲਾਲ ਨੇ ਦੱਸਿਆ ਕਿ ਉਹ 26 ਅਪ੍ਰੈਲ ਨੂੰ ਆਪਣੇ 25 ਸਾਲ ਪੁੱਤਰ ਰੋਹਿਤ ਕੁਮਾਰ ਦੇ ਨਾਲ ਥ੍ਰੀ-ਵ੍ਹੀਲਰ ’ਚ ਸਵਾਰ ਹੋ ਕੇ ਘਰ ਜਾ ਰਿਹਾ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਰੂਹ ਕੰਬਾਊ ਹਾਦਸਾ, ਪੂਰੇ ਪਰਿਵਾਰ ਸਣੇ ਨਹਿਰ 'ਚ ਡਿੱਗੀ ਕਾਰ, ਦੇਖੋ ਮੌਕੇ ਦੀ ਵੀਡੀਓ

ਜਦ ਉਹ ਆਪਣੇ ਘਰ ਕੋਲ ਬਣੇ ਸ਼ਮਸ਼ਾਨਘਾਟ ਕੋਲ ਪੁੱਜਿਆ ਤਾਂ ਉੱਥੇ ਉਨ੍ਹਾਂ ਦਾ ਥ੍ਰੀ-ਵ੍ਹੀਲਰ ਰੁਕਿਆ। ਇਸ ’ਚ ਉਹ ਆਪਣੇ ਪੁੱਤਰ ਰੋਹਿਤ ਦੇ ਨਾਲ ਉਤਰਿਆ ਅਤੇ ਉਸ ਦੌਰਾਨ ਸ਼ਮਸ਼ਾਨਘਾਟ ’ਚ ਇਕ ਔਰਤ ਦਾ ਅੰਤਿਮ ਸੰਸਕਾਰ ਹੋ ਰਿਹਾ ਸੀ। ਇਸ ਦੌਰਾਨ ਦਿਮਾਗੀ ਤੌਰ ’ਤੇ ਪਰੇਸ਼ਾਨ ਉਸ ਦੇ ਪੁੱਤਰ ਰੋਹਿਤ ਨੇ ਉਸ ਦਾ ਹੱਥ ਛੁਡਾਇਆ ਅਤੇ ਉਹ ਸ਼ਮਸ਼ਾਨਘਾਟ ਦੇ ਅੰਦਰ ਬਲਦੀ ਚਿਤਾ ਕੋਲ ਪੁੱਜ ਗਿਆ। ਉਸ ਨੇ ਚਿਤਾ ’ਤੇ ਛਾਲ ਮਾਰ ਦਿੱਤੀ, ਜਿਸ ਤੋਂ ਬਾਅਦ ਉੱਥੇ ਖੜ੍ਹੇ ਲੋਕਾਂ ਨੇ ਉਸ ਨੂੰ ਚਿਤਾ ’ਚੋਂ ਕੱਢਿਆ ਅਤੇ ਉਸ ਦੇ ਬਾਅਦ ਨੌਜਵਾਨ ਨੇ ਫਿਰ ਛਾਲ ਮਾਰ ਦਿੱਤੀ।

ਇਹ ਵੀ ਪੜ੍ਹੋ : ਪੰਜਾਬ 'ਚ ਛਾਈਆਂ ਕਾਲੀਆਂ ਘਟਾਵਾਂ, ਮੀਂਹ-ਤੂਫ਼ਾਨ ਦਾ ਅਲਰਟ, ਅੱਜ ਸੋਚ-ਸਮਝ ਕੇ ਨਿਕਲੋ ਘਰੋਂ

ਲੋਕਾਂ ਵੱਲੋਂ ਉਸ ਨੂੰ ਚਿਤਾ ਤੋਂ ਉਤਾਰ ਕੇ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਪਰ ਨੌਜਵਾਨ 70 ਫ਼ੀਸਦੀ ਤੋਂ ਜ਼ਿਆਦਾ ਸੜ ਜਾਣ ਕਾਰਨ ਉਸ ਨੂੰ ਚੰਡੀਗੜ੍ਹ ਦੇ ਪੀ. ਜੀ. ਆਈ. ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਇੱਥੇ ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


author

Babita

Content Editor

Related News