ਨੌਜਵਾਨ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਵੀਡੀਓ ਕੀਤੀ ਵਾਇਰਲ, ਕਿਹਾ ਮੈਂ ਆਪਣੀ ਮੌਤ ਦਾ ਖੁਦ ਜ਼ਿੰਮੇਵਾਰ

Friday, Jun 25, 2021 - 03:44 AM (IST)

ਨੌਜਵਾਨ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਵੀਡੀਓ ਕੀਤੀ ਵਾਇਰਲ, ਕਿਹਾ ਮੈਂ ਆਪਣੀ ਮੌਤ ਦਾ ਖੁਦ ਜ਼ਿੰਮੇਵਾਰ

ਜਲੰਧਰ (ਮਹੇਸ਼)– ਪਰਾਗਪੁਰ ਕਾਲੋਨੀ ਵਿਚ ਕਿਰਾਏ ਦੇ ਮਕਾਨ ਵਿਚ ਰਹਿੰਦੇ 24 ਸਾਲਾ ਇਕ ਨੌਜਵਾਨ ਨੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਮਨਿੰਦਰ ਸਿੰਘ ਪੁੱਤਰ ਅਮਰਜੀਤ ਸਿੰਘ ਪਿੰਡ ਤਾਜਪੁਰ, ਥਾਣਾ ਲਾਂਬੜਾ ਜ਼ਿਲ੍ਹਾ, ਜਲੰਧਰ ਵਜੋਂ ਹੋਈ ਹੈ। ਮੌਕੇ ’ਤੇ ਪੁੱਜੇ ਦਕੋਹਾ (ਨੰਗਲਸ਼ਾਮਾ) ਪੁਲਸ ਚੌਕੀ ਦੇ ਇੰਚਾਰਜ ਸੁਰਿੰਦਰਪਾਲ ਸਿੰਘ ਸੰਧੂ ਨੇ ਮ੍ਰਿਤਕ ਮਨਿੰਦਰ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ- ਇਰਾਕ 'ਚ ਫਸੀਆਂ ਪੰਜਾਬ ਦੀਆਂ ਧੀਆਂ ਦੇ ਅਜਿਹੇ ਮਾੜੇ ਹਾਲਾਤ ਦੇਖ ਕੇ ਮੰਨ ਬਹੁਤ ਦੁੱਖੀ ਹੋਇਆ : ਮਾਨ

ਜਾਂਚ ਵਿਚ ਪਤਾ ਲੱਗਾ ਕਿ ਮਨਿੰਦਰ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਆਪਣੇ ਮੋਬਾਇਲ ’ਤੇ ਬਣਾਈ ਵੀਡੀਓ ਵਾਇਰਲ ਕੀਤੀ ਸੀ, ਜਿਸ ਵਿਚ ਉਹ ਕਹਿ ਰਿਹਾ ਹੈ ਕਿ ਉਸਦਾ ਕਿਸੇ ਨਾਲ ਕੋਈ ਵੈਰ ਨਹੀਂ ਸੀ, ਉਹ ਆਪਣੀ ਮੌਤ ਲਈ ਖੁਦ ਜ਼ਿੰਮੇਵਾਰ ਹੈ। ਉਸਨੇ ਕਿਹਾ ਕਿ ਉਹ ਵਧੀਆ ਬੇਟਾ, ਭਰਾ ਅਤੇ ਪਿਤਾ ਨਹੀਂ ਬਣ ਸਕਿਆ, ਜਿਸ ਦਾ ਉਸਨੂੰ ਬਹੁਤ ਅਫਸੋਸ ਹੈ।

ਇਹ ਵੀ ਪੜ੍ਹੋ- ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੰਤਰੀਆਂ ਦੀ ਨਿਗਰਾਨ ਕਮੇਟੀ ਦਾ ਗਠਨ

ਚੌਕੀ ਇੰਚਾਰਜ ਨੇ ਕਿਹਾ ਕਿ ਪੁਲਸ ਨੇ ਮ੍ਰਿਤਕ ਮਨਿੰਦਰ ਦੇ ਪਿਤਾ ਅਮਰਜੀਤ ਸਿੰਘ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰਦਿਆਂ ਸਿਵਲ ਹਸਪਤਾਲ ਤੋਂ ਉਸਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।


author

Bharat Thapa

Content Editor

Related News