ਕਪੂਰਥਲਾ ਤੋਂ ਵੱਡੀ ਖ਼ਬਰ: ਹਵਸ 'ਚ ਅੰਨ੍ਹੇ ਨੌਜਵਾਨ ਨੇ 70 ਸਾਲਾ ਬਜ਼ੁਰਗ ਔਰਤ ਨਾਲ ਕੀਤਾ ਜਬਰ-ਜ਼ਿਨਾਹ

Saturday, May 27, 2023 - 07:21 PM (IST)

ਕਪੂਰਥਲਾ ਤੋਂ ਵੱਡੀ ਖ਼ਬਰ: ਹਵਸ 'ਚ ਅੰਨ੍ਹੇ ਨੌਜਵਾਨ ਨੇ 70 ਸਾਲਾ ਬਜ਼ੁਰਗ ਔਰਤ ਨਾਲ ਕੀਤਾ ਜਬਰ-ਜ਼ਿਨਾਹ

ਕਪੂਰਥਲਾ (ਓਬਰਾਏ)- ਕਪੂਰਥਲਾ ਵਿਚੋਂ ਸ਼ਰਮਨਾਕ ਘਟਨਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਇਕ ਪਿੰਡ ਵਿਚ 70 ਸਾਲਾ ਔਰਤ ਨਾਲ ਹਵਸ ਵਿਚ ਅੰਨ੍ਹੇ ਨੌਜਵਾਨ ਵੱਲੋਂ ਜਬਰ-ਜ਼ਿਨਾਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪੀੜਤ ਔਰਤ ਮਾਨਸਿਕ ਰੋਗੀ ਦੱਸੀ ਜਾ ਰਹੀ ਹੈ। ਉਥੇ ਹੀ ਮੁਲਜ਼ਮ ਇਕ ਟਰੱਕ ਦਾ ਸਹਿ ਚਾਲਕ ਦੱਸਿਆ ਜਾ ਰਿਹਾ ਹੈ। ਪੁਲਸ ਮੁਤਾਬਕ ਮੁਲਜ਼ਮ ਦੀ ਉਮਰ ਕਰੀਬ 33 ਸਾਲ ਦੱਸੀ ਜਾ ਰਹੀ ਹੈ। 

ਮਿਲੀ ਜਾਣਕਾਰੀ ਮੁਤਾਬਕ ਉਕਤ ਵਿਅਕਤੀ ਨੇ ਇਸ ਘਿਣੌਨੀ ਘਟਨਾ ਨੂੰ ਅੰਜਾਮ ਪਿੰਡ ਦੇ ਪਸ਼ੂ ਹਸਪਤਾਲ ਵਿਚ ਜਾ ਕੇ ਦਿੱਤਾ। ਥਾਣਾ ਕੋਤਵਾਲੀ ਦੀ ਪੁਲਸ ਨੇ ਔਰਤ ਦਾ ਮੈਡੀਕਲ ਕਰਵਾ ਕੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪਿੰਡ ਵਿਚ ਹੋਈ ਇਸ ਘਟਨਾ ਦੇ ਚਲਦਿਆਂ ਨਮੋਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। 

ਇਹ ਵੀ ਪੜ੍ਹੋ - 18 ਲੱਖ ਖ਼ਰਚ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਖੁੱਲ੍ਹਿਆ ਭੇਤ ਤਾਂ ਮੁੰਡੇ ਦੇ ਪੈਰਾਂ ਹੇਠਾਂ ਖਿਸਕੀ ਜ਼ਮੀਨ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

shivani attri

Content Editor

Related News