ਨਾਬਾਲਿਗ ਕੁੜੀ ਨਾਲ ਹੱਦਾਂ ਟੱਪ ਰਿਹਾ ਸੀ ਹਵਸ ਦਾ ਭੁੱਖਾ, ਹਾਲਾਤ ਦੇਖ ਪਿਓ ਦੇ ਉੱਡੇ ਹੋਸ਼

Monday, Oct 02, 2023 - 06:22 PM (IST)

ਨਾਬਾਲਿਗ ਕੁੜੀ ਨਾਲ ਹੱਦਾਂ ਟੱਪ ਰਿਹਾ ਸੀ ਹਵਸ ਦਾ ਭੁੱਖਾ, ਹਾਲਾਤ ਦੇਖ ਪਿਓ ਦੇ ਉੱਡੇ ਹੋਸ਼

ਦੋਰਾਹਾ (ਵਿਨਾਇਕ) : ਦੋਰਾਹਾ ਥਾਣੇ ਦੀ ਹੱਦ ਨਾਲ ਲੱਗਦੇ ਇਕ ਪਿੰਡ 'ਚ ਪ੍ਰਵਾਸੀ ਨੌਜਵਾਨ ਵੱਲੋਂ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕੀਤੇ ਜਾਣ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਬਾਅਦ ’ਚ ਪੁਲਸ ਨੇ ਮੁਲਜ਼ਮ ਸੂਰਿਆਪਾਲ ਪੁੱਤਰ ਰਾਮ ਚੰਦਰ ਵਾਸੀ ਪਿੰਡ ਸੁਲਤਾਨਜੋਤ ਚਹਿਲਵਾ, ਮਕਾਨ ਨੰਬਰ 71, ਅਸਰਫ ਨਗਰ, ਥਾਣਾ ਮਾਲੀਪੁਰ, ਜ਼ਿਲ੍ਹਾ ਸਰਬਸਤੀ ਭੀਨਸਾ ਉੱਤਰ ਪ੍ਰਦੇਸ਼ ਖ਼ਿਲਾਫ਼ ਧਾਰਾ 376 ਅਤੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜੋ ਕਿ ਦੋਰਾਹਾ ਵਿਖੇ ਕਿਸੇ ਫੈਕਟਰੀ ਵਿਚ ਕੰਮ ਕਰਦਾ ਸੀ। 

ਇਹ ਵੀ ਪੜ੍ਹੋ : ਜਲੰਧਰ ’ਚ ਕਤਲ ਕੀਤੀਆਂ ਤਿੰਨ ਸਕੀਆਂ ਭੈਣਾਂ ਦੇ ਮਾਮਲੇ ’ਚ ਸਨਸਨੀਖੇਜ਼ ਖੁਲਾਸਾ, ਸਾਹਮਣੇ ਆਇਆ ਪੂਰਾ ਸੱਚ

ਇਸ ਮਾਮਲੇ ਵਿਚ ਕੁੜੀ ਦੇ ਪਿਤਾ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੀ ਪਤਨੀ ਫੈਕਟਰੀ ਵਿਚ ਕੰਮ ਕਰਨ ਲਈ ਸਵੇਰੇ ਘਰੋਂ ਨਿਕਲੀ ਸੀ, ਜਦੋਂਕਿ ਉਹ ਦਿਹਾੜੀਦਾਰ ਮਜ਼ਦੂਰ ਵਜੋਂ ਕੰਮ ਕਰਨ ਲਈ ਘਰੋਂ ਗਿਆ ਸੀ ਪਰ ਉਥੇ ਕੰਮ ਨਾ ਮਿਲਣ ਕਾਰਨ ਉਹ ਘਰ ਵਾਪਸ ਆ ਗਿਆ। ਉਸ ਨੇ ਦੇਖਿਆ ਕਿ ਉਕਤ ਮੁਲਜ਼ਮ ਉਸ ਦੀ ਨਾਬਾਲਿਗ ਧੀ ਨਾਲ ਜਬਰ-ਜ਼ਿਨਾਹ ਕਰ ਰਿਹਾ ਸੀ। ਸ਼ਿਕਾਇਤਕਰਤਾ ਵੱਲੋਂ ਰੌਲਾ ਪਾਉਣ ’ਤੇ ਮੁਲਜ਼ਮ ਉਸਦੀ ਲੜਕੀ ਨੂੰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਬਾਅਦ ਵਿਚ ਪੀੜਤ ਲੜਕੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਫਿਲਹਾਲ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਗੋਲਡੀ ਬਰਾੜ ਨੂੰ ਲੈ ਕੇ ਹੁਣ ਤਕ ਦਾ ਸਭ ਤੋਂ ਵੱਡਾ ਖ਼ੁਲਾਸਾ, ਇਸ ਦੇਸ਼ ’ਚ ਲੁਕੇ ਹੋਣ ਦੀ ਗੱਲ ਆਈ ਸਾਹਮਣੇ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News