ਅੰਬਾਲਾ ਤੋਂ ਦੌੜਦਾ ਹੋਇਆ ਸ੍ਰੀ ਦਰਬਾਰ ਸਾਹਿਬ ਪਹੁੰਚਿਆ ਅਮਨਪ੍ਰੀਤ ਸਿੰਘ
Saturday, Sep 28, 2024 - 06:26 PM (IST)
ਅੰਮ੍ਰਿਤਸਰ (ਗੁਰਪ੍ਰੀਤ)- ਸ਼ੌਂਕ ਦਾ ਕੋਈ ਮੁੱਲ ਨਹੀਂ ਆਪਣੇ ਪਿਤਾ ਸੁਖਵੰਤ ਸਿੰਘ ਜੋ ਕਿ ਹਾਕੀ ਦੇ ਹਰਿਆਣਾ ਸਟੇਟ ਖਿਡਾਰੀ ਹਨ, ਉਨ੍ਹਾਂ ਦੇ ਨਕਸ਼ੇ ਕਦਮ 'ਤੇ ਚਲਦਿਆਂ ਅਮਰਪ੍ਰੀਤ ਸਿੰਘ ਨਾਮਕ ਨੌਜਵਾਨ ਅੰਬਾਲਾ ਤੋਂ ਰੋਜ਼ਾਨਾ 20 ਕਿਲੋਮੀਟਰ ਦੌੜਨ ਤੋਂ ਬਾਅਦ ਅੰਮ੍ਰਿਤਸਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚਿਆ ਹੈ। ਇਸ ਦੌਰਾਨ ਅਮਰਪ੍ਰੀਤ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਰਪ੍ਰੀਤ ਨੇ ਦੱਸਿਆ ਕਿ ਉਸਦਾ ਇਹ ਸ਼ੌਂਕ 2015 ਤੋਂ ਸ਼ੁਰੂ ਹੋਇਆ ਸੀ ਅਤੇ ਪਿਤਾ ਦੀ ਮੌਤ ਤੋਂ ਬਾਅਦ ਘਰ ਦਾ ਗੁਜ਼ਾਰਾ ਦਾਦਾ ਜਿਹਦੀ ਬਿਜਲੀ ਬੋਰਡ ਦੀ ਪੈਨਸ਼ਨ ਤੋਂ ਹੁੰਦਾ ਸੀ। ਅਮਰਪ੍ਰੀਤ ਸਿੰਘ ਨੇ ਦੱਸਿਆ ਕਿ ਉਸਨੇ ਦੌੜ ਆਪਣੇ ਪਿੰਡ ਤੋਂ ਸ਼ੁਰੂ ਕੀਤੀ ਸੀ ਜਿਸ 'ਚ ਉਹ ਰੋਜ਼ਾਨਾ 20 ਕਿਲੋਮੀਟਰ ਦੌੜ ਲਗਾਉਂਦਾ ਸੀ ਅਤੇ ਅੱਜ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਕੇ ਆਪਣੀ ਦੌੜ ਖ਼ਤਮ ਕੀਤੀ ਹੈ ।
ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ
ਅਮਨਪ੍ਰੀਤ ਨੇ ਕਿਹਾ ਉਸ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਅਕਾਲ ਪੁਰਖ ਦਾ ਆਸ਼ੀਰਵਾਦ ਲਿਆ ਹੈ। 20 ਕਿਲੋਮੀਟਰ ਦੀ ਦੌੜ ਲਈ ਕਰੀਬ ਡੇਢ ਤੋਂ ਦੋ ਘੰਟੇ ਦਾ ਸਮਾਂ ਲੱਗਦਾ ਸੀ। ਜਦ ਉਸਨੂੰ ਪੁੱਛਿਆ ਗਿਆ ਕਿ ਇਹ ਦੌੜ ਕਿਉਂ ਲਗਾ ਰਹੇ ਹਨ ਤਾਂ ਉਸਨੇ ਦੱਸਿਆ ਕਿ ਉਹ ਆਪਣੇ ਧਰਮ ਨੂੰ ਪ੍ਰਫੁੱਲਿਤ ਕਰਨਾ ਚਾਹੁੰਦੇ ਹਨ ਅਤੇ ਜਨਤਾ ਨੂੰ ਦੱਸਣਾ ਚਾਹੁੰਦੇ ਹਨ ਕਿ ਸਿੱਖ ਕੌਮ ਇੱਕ ਵਿਲੱਖਣ ਕੌਮ ਹੈ। ਉਨ੍ਹਾਂ ਦੱਸਿਆ ਕਿ ਉਹ ਹਰਿਆਣਾ ਸਟੇਟ 'ਚ ਛੇ ਮੈਡਲ ਐਥਲੈਟਿਕਸ 'ਚ ਜਿੱਤ ਚੁੱਕਾ ਹੈ ਪਰ ਸਰਕਾਰ ਨੇ ਉਹਨਾਂ ਦੀ ਕੋਈ ਵੀ ਮਦਦ ਨਹੀਂ ਕੀਤੀ, ਜਿਸ ਕਰਕੇ ਉਹ ਆਪਣਾ ਇਹ ਹੁਨਰ ਲੋਕਾਂ ਦੀ ਕਚਹਿਰੀ ਵਿੱਚ ਖੁਦ ਲੈ ਕੇ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨੰਬਰਦਾਰ ਦਾ ਗੋਲੀਆਂ ਮਾਰ ਕੇ ਕਤਲ
ਨੌਜਵਾਨ ਦਾ ਕਹਿਣਾ ਹੈ ਕਿ ਉਹ ਇੱਕ ਖਿਡਾਰੀ ਹੈ ਅਤੇ ਉਹ ਆਪਣੇ ਖੇਡ ਦੇ ਜ਼ਰੀਏ ਆਪਣੀ ਸਿੱਖ ਕੌਮ ਦਾ ਪ੍ਰਚਾਰ ਕਰ ਰਿਹਾ ਹੈ। ਦੱਸ ਦੇਈਏ ਇਸ ਸਾਰੇ ਸਫ਼ਰ ਦੌਰਾਨ ਉਸਦਾ ਇੱਕ ਦੋਸਤ ਮੋਟਰਸਾਈਕਲ 'ਤੇ ਉਸ ਦੀ ਵੀਡੀਓ ਵੀ ਬਣਾਉਂਦਾ ਰਿਹਾ ਹੈ।
ਇਹ ਵੀ ਪੜ੍ਹੋ- ਪੱਥਰੀ ਦੇ ਇਲਾਜ ਦੌਰਾਨ ਨੌਜਵਾਨ ਦੀ ਮੌਤ ! ਡਾਕਟਰਾਂ ਨੇ ਕਿਹਾ ਜਿਊਂਦਾ ਹੈ ਮੁੰਡਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8