ਨੌਜਵਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕਸ਼ੀ

Friday, Feb 23, 2018 - 06:29 AM (IST)

ਨੌਜਵਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕਸ਼ੀ

ਭਗਤਾ ਭਾਈ, (ਪਰਵੀਨ)- ਸ਼ਹਿਰ ਦੇ ਇਕ ਨੌਜਵਾਨ ਵੱਲੋਂ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮ-ਹੱਤਿਆ ਕਰ ਲੈਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਪੀਤ ਸਿੰਘ ਆਸ-ਪਾਸ ਦੇ ਪਿੰਡਾਂ 'ਚ ਇਲੈਕਟਰੀਸ਼ਨ ਦਾ ਕੰਮ ਕਰਦਾ ਸੀ। ਘਰ ਦੀ ਮੰਦੀ ਆਰਥਕ ਹਾਲਤ ਤੋਂ ਪ੍ਰੇਸ਼ਾਨ ਸੀ। ਉਸ ਨੇ ਬੀਤੀ ਰਾਤ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ-ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ। ਹਾਲਤ ਵਿਗੜਣ 'ਤੇ ਉਸ ਨੂੰ ਆਦੇਸ਼ ਹਸਪਤਾਲ ਲਿਜਾਇਆ ਗਿਆ ਪਰ ਉਸ ਨੇ ਦਮ ਤੋੜ ਦਿੱਤਾ। ਪੁਲਸ ਨੇ ਮ੍ਰਿਤਕ ਦੀ ਪਤਨੀ ਕਮਲਜੀਤ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 174 ਤਹਿਤ ਕਾਰਵਾਈ ਕਰ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।


Related News