ਚੜ੍ਹਦੀ ਜਵਾਨੀ ਪੁੱਤ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਜਦ ਕੰਮ ਤੋਂ ਪਰਤੇ ਮਾਪੇ ਤਾਂ ਅਜਿਹੀ ਹਾਲਤ ਵੇਖ...
Sunday, Jul 13, 2025 - 05:15 PM (IST)

ਜਲੰਧਰ (ਸ਼ੋਰੀ)–ਗੁਰਦੇਵ ਨਗਰ ਨੇੜੇ ਰਹਿਣ ਵਾਲੇ ਇਕ 16 ਸਾਲਾ ਨਾਬਾਲਗ ਨੇ ਆਪਣੀ ਮਾਂ ਦੀ ਚੁੰਨੀ ਨੂੰ ਫਾਹਾ ਬਣਾਇਆ ਅਤੇ ਪੱਖੇ ਦੀ ਕੁੰਡੀ ਨਾਲ ਲਟਕ ਗਿਆ। ਇਸ ਨਾਲ ਨਾਬਾਲਗ ਦੀ ਦਰਦਨਾਕ ਮੌਤ ਹੋ ਗਈ। ਜਿਉਂ ਹੀ ਉਸ ਦੇ ਮਾਪੇ ਘਰ ਪਹੁੰਚੇ ਤਾਂ ਦਰਵਾਜ਼ਾ ਅੰਦਰੋਂ ਬੰਦ ਸੀ। ਗੁਆਂਢੀ ਦੇ ਘਰ ਦੀ ਛੱਤ ਤੋਂ ਉਹ ਆਪਣੇ ਘਰ ਦੇ ਅੰਦਰ ਪਹੁੰਚੇ ਤਾਂ ਇਹ ਵੇਖ ਕੇ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਹੀ ਖਿਸਕ ਗਈ। ਉਨ੍ਹਾਂ ਵੇਖਿਆ ਕਿ ਉਨ੍ਹਾਂ ਦੇ ਬੇਟੇ ਦਾ ਸਰੀਰ ਪੱਖੇ ਦੀ ਕੁੰਡੀ ਸਹਾਰੇ ਲਟਕ ਰਿਹਾ ਹੈ। ਪਰਿਵਾਰਕ ਮੈਂਬਰਾਂ ਨੇ ਤੁਰੰਤ ਇਸ ਆਸ ਨਾਲ ਬੇਟੇ ਨੂੰ ਸਿਵਲ ਹਸਪਤਾਲ ਪਹੁੰਚਾਇਆ ਕਿ ਸ਼ਾਇਦ ਉਸ ਦੀ ਜਾਨ ਬਚ ਜਾਵੇ ਪਰ ਦੇਰੀ ਹੋਣ ਕਾਰਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਪੰਜਾਬ ਦੇ ਖਿਡਾਰੀਆਂ ਲਈ CM ਮਾਨ ਦਾ ਵੱਡਾ ਐਲਾਨ, ਨਸ਼ੇ ਦੇ ਮੁੱਦੇ 'ਤੇ ਵੀ ਦਿੱਤਾ ਅਹਿਮ ਬਿਆਨ
ਮ੍ਰਿਤਕ ਦੀ ਪਛਾਣ ਰੋਹਨ (16) ਪੁੱਤਰ ਵਿਕਾਸ ਨਿਵਾਸੀ ਗੁਰਦੇਵ ਨਗਰ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਵਿਕਾਸ ਵਿਸ਼ਵਕਰਮਾ ਨਿਵਾਸੀ ਵੈਸਟ ਬੰਗਾਲ, ਹਾਲ ਵਾਸੀ ਗੁਰਦੇਵ ਨਗਰ ਨੇ ਦੱਸਿਆ ਕਿ ਉਸ ਦੇ 2 ਬੇਟੇ ਹਨ। ਬੇਟਾ ਰੋਹਨ ਬਸਤੀ ਅੱਡਾ ਸਥਿਤ ਇਕ ਕੰਬਲਾਂ ਦੀ ਦੁਕਾਨ ਵਿਚ ਕੰਮ ਕਰਦਾ ਸੀ। ਕਾਫ਼ੀ ਦਿਨਾਂ ਤੋਂ ਉਹ ਡਿਪ੍ਰੈਸ਼ਨ ਵਿਚ ਸੀ। ਸਵੇਰੇ ਉਹ ਅਤੇ ਉਸ ਦੀ ਪਤਨੀ ਕੰਮ ’ਤੇ ਚਲੇ ਗਏ। ਦੁਪਹਿਰ ਲਗਭਗ 3.30 ਵਜੇ ਵਾਪਸ ਆ ਕੇ ਵੇਖਿਆ ਤਾਂ ਪਤਾ ਲੱਗਾ ਕਿ ਉਨ੍ਹਾਂ ਦੇ ਬੇਟੇ ਨੇ ਖ਼ੌਫ਼ਨਾਕ ਕਦਮ ਚੁੱਕਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 15,16,17 ਨੂੰ ਰਹੇਗੀ ਸਰਕਾਰੀ ਛੁੱਟੀ, 3 ਦਿਨ ਬੰਦ ਰਹਿਣਗੇ ਸਕੂਲ ਤੇ ਕਾਲਜ
ਹਾਲਾਂਕਿ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕੋਈ ਕਾਨੂੰਨੀ ਕਾਰਵਾਈ ਨਹੀਂ ਕਰਵਾਉਣੀ। ਉਥੇ ਹੀ ਐੱਸ. ਐੱਚ. ਓ. ਜਸਵਿੰਦਰ ਸਿੰਘ ਦਾ ਕਹਿਣਾ ਸੀ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਰੱਖਿਆ ਗਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਫਿਲਹਾਲ ਪੁਲਸ ਕਿਸੇ ਖ਼ਿਲਾਫ਼ ਕੇਸ ਦਰਜ ਨਹੀਂ ਕਰ ਰਹੀ। ਜੇਕਰ ਕੋਈ ਠੋਸ ਸਬੂਤ ਸਾਹਮਣੇ ਆਇਆ ਤਾਂ ਪੁਲਸ ਬਣਦੀ ਕਾਨੂੰਨੀ ਕਾਰਵਾਈ ਕਰੇਗੀ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਵੱਡੀ ਸਹੂਲਤ! ਹੁਣ ਹਫ਼ਤੇ ’ਚ 6 ਦਿਨ ਖੁੱਲ੍ਹੇਗਾ ਇਹ ਸੇਵਾ ਕੇਂਦਰ, ਨਹੀਂ ਪਵੇਗੀ ਛੁੱਟੀ ਲੈਣ ਦੀ ਲੋੜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e