ਸੰਗਰੂਰ ਵਿਖੇ ਭਿਆਨਕ ਸੜਕ ਹਾਦਸੇ 'ਚ 3 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ, ਪਰਿਵਾਰ 'ਚ ਵਿਛੇ ਸੱਥਰ

03/12/2022 11:15:06 AM

ਸ਼ੇਰਪੁਰ (ਵਿਜੈ ਕੁਮਾਰ ਸਿੰਗਲਾ) : ਅੱਜ ਸੰਗਰੂਰ ਦੇ ਸ਼ੇਰਪੁਰ ਤੋਂ ਝਲੂਰ ਰੋਡ ’ਤੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਥਾਨ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਲਵਪ੍ਰੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਉੱਪਲੀ ਸ਼ੇਰਪੁਰ ਤੋਂ ਆਪਣੇ ਪਿੰਡ ਉੱਪਲੀ ਨੂੰ ਵਾਇਆ ਝਲੂਰ ਹੋ ਕੇ ਜਾ ਰਿਹਾ ਸੀ ਕਿ ਅਚਾਨਕ ਉਸ ਦਾ ਮੋਟਰਸਾਈਕਲ ਸੜਕ ਕਿਨਾਰੇ ਖੜ੍ਹੇ ਤੂਤ ਦੇ ਦਰੱਖਤ ਵਿੱਚ ਜਾ ਟਕਰਾਇਆ ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਹ ਦੁਖਦਾਈ ਖ਼ਬਰ ਸੁਣਦਿਆਂ ਹੀ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਡਿੱਗ ਗਿਆ।

ਇਹ ਵੀ ਪੜ੍ਹੋ : ‘ਆਪ’ ਤੇ ਅਕਾਲੀ ਦਲ ਨੂੰ ਲਪੇਟੇ ’ਚ ਲੈਂਦਿਆਂ ਖਹਿਰਾ ਨੇ ਕੀਤਾ ਭੁਲੱਥ ਦੇ ਲੋਕਾਂ ਦਾ ਧੰਨਵਾਦ

ਦੱਸ ਦੇਈਏ ਕਿ ਮ੍ਰਿਤਕ ਲਵਪ੍ਰੀਤ ਸਿੰਘ ਬਾਰ੍ਹਵੀਂ ਕਲਾਸ ਦਾ ਵਿਦਿਆਰਥੀ ਸੀ ਅਤੇ ਮਾਪਿਆਂ ਦਾ ਇਕਲੌਤਾ ਪੁੱਤਰ ਅਤੇ ਤਿੰਨ ਭੈਣਾਂ ਦਾ ਇਕੱਲਾ ਭਰਾ ਸੀ।  ਇਸ ਸਬੰਧੀ ਪੁਲਸ ਵੱਲੋਂ ਧਾਰਾ 174 ਦੀ ਕਾਰਵਾਈ ਕਰਦੇ ਹੋਏ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਮ੍ਰਿਤਕ ਦੇ ਵਾਰਸਾਂ ਨੂੰ ਦੇ ਦਿੱਤੀ ਗਈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 

Anuradha

This news is Content Editor Anuradha