ਘਰ 'ਚ ਦਾਖਲ ਹੋ ਕੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ

Tuesday, May 14, 2024 - 01:02 PM (IST)

ਘਰ 'ਚ ਦਾਖਲ ਹੋ ਕੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ

ਸੰਗਤ ਮੰਡੀ (ਜ.ਬ.) : ਪਿੰਡ ਸੰਗਤ ਵਿਖੇ ਘਰ ’ਚ ਮੌਜੂਦ ਇਕ ਵਿਅਕਤੀ ਦਾ ਗੱਡੀ ਸਵਾਰ ਵਿਅਕਤੀਆਂ ਵੱਲੋਂ ਘਰ ਦੇ ਅੰਦਰ ਦਾਖਲ ਹੋ ਕੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸੂਰਜ ਰਾਮ ਉਰਫ਼ ਕਾਲਾ (37) ਪੁੱਤਰ ਸੱਜੂ ਰਾਮ ਆਪਣੇ ਘਰ ’ਚ ਕੁੱਝ ਵਿਅਕਤੀਆਂ ਨਾਲ ਬੈਠਾ ਸੀ। ਇਸ ਦੌਰਾਨ ਗੱਡੀ 'ਚ ਸਵਾਰ ਹੋਏ ਕੇ ਆਏ ਵਿਅਕਤੀ ਉਸ ਦੇ ਘਰ ਅੰਦਰ ਦਾਖਲ ਹੋਣ ਲੱਗੇ ਤਾਂ ਸੂਰਜ ਰਾਮ ਨੇ ਘਰ ਦਾ ਦਰਵਾਜ਼ਾ ਬੰਦ ਕਰ ਦਿੱਤਾ ਪਰ ਹਮਲਾਵਰਾਂ ਨੇ ਜੰਗਲੇ ’ਚੋਂ ਰਿਵਾਲਵਰ ਨਾਲ ਗੋਲ਼ੀਆਂ ਚਲਾ ਦਿੱਤੀਆਂ, ਜੋ ਸੂਰਜ ਰਾਮ ਦੇ ਲੱਗ ਗਈਆਂ। ਜ਼ਖਮੀ ਹਾਲਤ ’ਚ ਸੂਰਜ ਰਾਮ ਨੂੰ ਇਲਾਜ ਲਈ ਬਠਿੰਡਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਚਰਨਜੀਤ ਚੰਨੀ ਵੱਲੋਂ ਬੀਬੀ ਜਗੀਰ ਦੀ ਠੋਡੀ 'ਤੇ ਹੱਥ ਲਗਾਉਣ ਦੇ ਮਾਮਲੇ 'ਚ ਮਹਿਲਾ ਕਮਿਸ਼ਨ ਦਾ ਐਕਸ਼ਨ

ਘਟਨਾ ਦਾ ਪਤਾ ਲੱਗਦਿਆਂ ਹੀ ਬਠਿੰਡਾ ਦਿਹਾਤੀ ਦੇ ਡੀ. ਐੱਸ. ਪੀ. ਮਨਜੀਤ ਸਿੰਘ, ਐੱਸ. ਪੀ. ਅਜੇ ਗਾਂਧੀ ਅਤੇ ਥਾਣਾ ਸੰਗਤ ਦੇ ਮੁਖੀ ਸੰਦੀਪ ਭਾਟੀ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਇਸ ਸਬੰਧੀ ਐੱਸ. ਪੀ. ਅਜੇ ਗਾਂਧੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਕਾਤਲਾਂ ਨਾਲ ਮ੍ਰਿਤਕ ਦਾ ਪਹਿਲਾਂ ਲੜਾਈ ਝਗੜਾ ਚੱਲਦਾ ਸੀ। ਉਨ੍ਹਾਂ ਦੱਸਿਆ ਕਿ ਚਾਰ ਕਾਤਲਾਂ ਅਤੇ ਕਤਲ ਸਮੇਂ ਵਰਤੀ ਗੱਡੀ ਦੀ ਪਛਾਣ ਹੋ ਚੁੱਕੀ ਹੈ, ਜਿਨ੍ਹਾਂ ਨੂੰ ਫੜਣ ਲਈ ਪੁਲਸ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਇਸ ਮੌਕੇ ਜਦੋਂ ਉਨ੍ਹਾਂ ਤੋਂ ਚੋਣ ਜ਼ਾਬਤਾ ਲੱਗੇ ਹੋਣ ਕਾਰਨ ਹਥਿਆਰ ਹੋਣ ਬਾਰੇ ਪੁੱਛਿਆ ਤਾਂ ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲ ਵਾਰਦਾਤ ਸਮੇਂ ਵਰਤਿਆ ਗਿਆ ਰਿਵਾਲਵਰ ਨਾਜਾਇਜ਼ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਰੂਹ ਕੰਬਾਊ ਘਟਨਾ, ਮਾਂ-ਧੀ ਨੇ ਇਕ-ਦੂਜੇ ਦਾ ਹੱਥ ਫੜ ਟਰੇਨ ਹੇਠਾਂ ਆ ਕੀਤੀ ਖ਼ੁਦਕੁਸ਼ੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News